ਬਠਿੰਡਾ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਭਗਵਾਨ ਵਾਲਮਿਕੀ ਜੀ ਦੇ ਆਗਮਨ ਪੁਰਬ ’ਤੇ ਬਠਿੰਡਾ ਵਿਖੇ ਪਹੁੰਚੇ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਕੀਤਾ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਲਗਾਤਾਰ ਇਸ ਅੰਦੋਲਨ ਨੂੰ ਬਦਨਾਮ ਕਰਨ ਲਈ ਲਗਾਤਾਰ ਸਾਜਿਸ਼ਾ ਰਚ ਰਹੀ ਹੈ। ਸਿੰਘੂ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਵਾਪਰੀ ਘਟਨਾ ਦੀ ਸੀਟਿੰਗ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ।
ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਬੀਐਸਐਫ ਦਾ ਦਾਇਰਾ ਵਧਾ ਕੇ ਚੰਨੀ ਸਰਕਾਰ ਨੇ ਕੇਂਦਰ ਨੂੰ ਅਧਿਕਾਰ ਦੇ ਦਿੱਤੇ ਹਨ ਕਿ ਉਹ ਕਿਸੇ ਨੂੰ ਵੀ ਦੇਸ਼ ਧਰੋਹੀ ਦਾ ਖਿਤਾਬ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀਐਸਐਫ ਨੂੰ ਵੱਧ ਅਧਿਕਾਰ ਦੇ ਕੇ ਮੁੜ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਕਿਉਂਕਿ ਬੀਐੱਸਐੱਫ਼ ਦੇ ਅਧਿਕਾਰ ਖੇਤਰ ਵਿਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਮੁਕਤਸਰ, ਮਲੋਟ ਆਦਿ ਸਿੱਧੇ ਕੇਂਦਰ ਗ੍ਰਹਿ ਮੰਤਰੀ ਦੇ ਅਧੀਨ ਹੋਣਗੇ ਅਤੇ ਉਹ ਜਿੱਥੇ ਮਰਜ਼ੀ ਹੀ ਛਾਪੇਮਾਰੀ ਕਰ ਸਕਦੇ ਹਨ ਇਹ ਸਭ ਚਰਨਜੀਤ ਚੰਨੀ ਸਰਕਾਰ ਦੀ ਦੇਣ ਹੈ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਬੇਅਦਬੀ ਦੇ ਮਾਮਲੇ ’ਤੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਦਨਾਮ ਕੀਤਾ ਗਿਆ, ਪਰ ਉਨ੍ਹਾਂ ਦੀ ਅਰਦਾਸ ਸੁਣੀ ਗਈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਅਤੇ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਨੂੰ ਪਰਮਾਤਮਾ ਨੇ ਖੁਦ ਸਜਾ ਦਿੱਤੀ ਹੈ।
ਇਹ ਵੀ ਪੜੋ: ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਕੱਢੀ ਸਰਕਾਰਾਂ ਖਿਲਾਫ ਭੜਾਸ