ETV Bharat / state

ਅਣ-ਅਧਿਕਾਰਤ ਨਸ਼ਾ ਛਡਾਊ ਕੇਂਦਰ ਤੇ ਸਿਹਤ ਵਿਭਾਗ ਅਤੇ ਪੁਲਿਸ ਦੀ ਕਾਰਵਾਈ - ਅਧਿਕਾਰਤ ਨਸ਼ਾ ਛੁਡਾਊ ਕੇਂਦਰ

ਕਸਬਾ ਰਾਮਪੁਰਾ ਫੂਲ ਚੱਲ ਰਹੇ ਅਣ-ਅਧਿਕਾਰਤ ਨਸ਼ਾ ਛਡਾਊ ਕੇਂਦਰ ਤੇ ਸਿਹਤ ਵਿਭਾਗ ਅਤੇ ਪੁਲਿਸ ਨੇ ਛਾਪੇਮਾਰੀ ਕੀਤੀ। ਇਲਾਜ ਅਧੀਨ 22 ਮਰੀਜ਼ਾਂ ਅਤੇ ਅੱਠ ਸਟਾਫ ਮੈਂਬਰਾਂ ਨੂੰ ਮੌਕੇ ਤੋਂ ਕਾਬੂ ਕੀਤਾ ਹੈ।

Unauthorized de-addiction center bathinda

author img

By

Published : Dec 4, 2022, 9:11 AM IST

Updated : Dec 4, 2022, 9:51 AM IST

ਬਠਿੰਡਾ: ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ, ਜਿੱਥੇ ਪੁਲਿਸ ਵੱਲੋਂ ਵੱਡੇ ਪੱਧਰ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਲਗਾਤਾਰ ਖੁੱਲ੍ਹ ਰਹੇ ਹਨ। ਸਿਹਤ ਵਿਭਾਗ ਅਤੇ ਬਠਿੰਡਾ ਪੁਲਿਸ ਵੱਲੋਂ ਰਾਮਪੁਰਾ ਫੂਲ ਹੋ ਕੇ ਵੇਚ ਛਾਪੇਮਾਰੀ ਕਰਦੇ ਹੋਏ ਇਕ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਵਿੱਚੋਂ 22 ਮਰੀਜ਼ ਅਤੇ 8 ਸਟਾਫ ਮੈਂਬਰਾਂ ਨੂੰ ਕਾਬੂ ਕੀਤਾ ਹੈ।

ਅਣ-ਅਧਿਕਾਰਤ ਨਸ਼ਾ ਛਡਾਊ ਕੇਂਦਰ ਤੇ ਸਿਹਤ ਵਿਭਾਗ ਅਤੇ ਪੁਲਿਸ ਦੀ ਕਾਰਵਾਈ

ਸਿਹਤ ਵਿਭਾਗ ਦੇ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਮਪੁਰਾ ਫੂਲ ਹਲਕੇ ਵਿਚ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ ਜਿਸ ਉੱਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ। ਮੌਕੇ 'ਤੇ 22 ਮਰੀਜ਼ਾਂ ਅਤੇ 8 ਨਸ਼ਾ ਛਡਾਊ ਕੇਂਦਰ ਦੇ ਸਟਾਫ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਸੀ ਖਿਲਾਫ ਕਾਨੂੰਨੀ ਕਾਰਵਾਈ ਕਰਵਾਈ ਜਾ ਰਹੀ ਹੈ।

ਉਧਰ ਐਸਐਸਪੀ ਬਠਿੰਡਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਇਸ ਦੇ ਮਾਲਕ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਭਾਜਪਾ ਨੇ 58 ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਕੈਪਟਨ ਦੀ ਧੀ ਜੈ ਇੰਦਰ ਕੌਰ ਨੂੰ ਵੀ ਮਿਲੀ ਇਹ ਅਹਿਮ ਜ਼ਿੰਮੇਵਾਰੀ

Last Updated : Dec 4, 2022, 9:51 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.