ਬਠਿੰਡਾ: ਸਿਹਤ ਕਾਮੇ ਦੇ ਠੇਕੇ ਉੱਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ 7 ਅਗਸਤ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨਗੇ।
ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਠੇਕੇ ਉੱਤੇ ਕੰਮ ਕਰਨ ਵਾਲੇ ਸਿਹਤ ਕਾਮੇ ਦੇ ਮੁਲਾਜ਼ਮ ਪਿਛਲੇ ਮਹੀਨੇ ਦੀ 24 ਜੁਲਾਈ ਤੋਂ ਭੁੱਖ ਹੜਤਾਲ ਕਰ ਰਹੇ ਹਨ ਪਰ ਕੋਈ ਵੀ ਉਚ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਗਿਆ। ਉਨ੍ਹਾਂ ਨੇ ਕਿਹਾ ਕਿ ਠੇਕੇ ਉੱਤੇ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਨਾ ਮਾਤਰ ਆਮਦਨ ਉੱਤੇ ਕੰਮ ਕਰ ਰਹੇ ਹਨ ਤੇ ਕੋਵਿਡ-19 ਵਿੱਚ ਫਰੰਟ ਲਾਈਨ ਉੱਤੇ ਕੰਮ ਕਰ ਰਹੇ ਹਨ ਇਸ ਤਹਿਤ ਉਨ੍ਹਾਂ ਨੇ ਸਰਕਾਰ ਨੂੰ ਮੰਗ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਸਰਕਾਰ ਨੇ ਉਨ੍ਹਾਂ ਨੂੰ ਕੋਰੋਨਾ ਵਾਰੀਅਰ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਹੈ ਤੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਓਨਰ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਨਮਾਨ ਦੀ ਥਾਂ ਨੌਕਰੀ ਚਾਹੀਦੀ ਹੈ ਜਿਸ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਨਾਮਾਤਰ ਪੈਸਿਆਂ ਉੱਤੇ ਕੰਮ ਕਰ ਰਹੇ ਹਨ। ਮੁਲਾਜ਼ਮ ਠੇਕੇ ਉੱਤੇ ਕੰਮ ਇੱਕੋ ਹੀ ਉਮੀਦ ਨਾਲ ਕਰ ਰਹੇ ਸੀ ਕਿ ਸਰਕਾਰ ਉਨ੍ਹਾਂ ਦੀ ਸੇਵਾਵਾਂ ਨੂੰ ਰੈਗੂਲਰ ਕਰ ਦੇਵੇਗੀ ਪਰ ਅਜਿਹਾ ਅਜੇ ਤੱਕ ਨਹੀਂ ਹੋ ਸਕਿਆ ਹੈ। ਇਸ ਲਈ ਉਨ੍ਹਾਂ ਨੂੰ ਮਜ਼ਬੂਰਨ ਅਜਿਹਾ ਕਦਮ ਚੁਕਣਾ ਪਿਆ ਹੈ।
ਉਨ੍ਹਾਂ ਨੇ ਕਿਹਾ ਕਿ 7 ਅਗਸਤ ਨੂੰ ਸਿਹਤ ਕਾਮੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ:ਢਕੋਲੀ ਖੇਤਰ ਵਿੱਚ ਖੜੀਆਂ 15 ਬੱਸਾਂ ਵਿਚੋਂ ਬੈਟਰੀਆਂ ਚੋਰੀ