ETV Bharat / state

ਮਨੁੱਖੀ ਅਧਿਕਾਰ ਦਿਵਸ ਮੌਕੇ RMPI ਨੇ ਔਰਤਾਂ ਖ਼ਿਲਾਫ਼ ਅਤਿਆਚਾਰ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਬਠਿੰਡਾ ਵਿੱਚ ਮਨੁੱਖੀ ਅਧਿਕਾਰ ਦਿਵਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਪਾਰਟੀ ਨੇ ਦੇਸ਼ ਭਰ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਮਾਰਚ ਕੱਢਿਆ।

ਮਨੱਖੀ ਅਧਿਕਾਰ ਦਿਵਸ
ਫ਼ੋਟੋ
author img

By

Published : Dec 11, 2019, 12:57 PM IST

ਬਠਿੰਡਾ: ਮਨੁੱਖੀ ਅਧਿਕਾਰ ਦਿਵਸ ਮੌਕੇ ਆਰਐੱਮਪੀਆਈ ਪਾਰਟੀ ਨੇ ਦੇਸ਼ ਭਰ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ। ਇਸ ਮੌਕੇ ਆਰਐੱਮਪੀਆਈ ਪਾਰਟੀ ਨੇ ਡੀਸੀ ਦਫ਼ਤਰ ਤੋਂ ਲੈ ਕੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਤੇ ਨਾਲ ਹੀ ਪੁਤਲਾ ਸਾੜਿਆ।

ਇਸ ਰੋਸ ਮਾਰਚ ਦੀ ਅਗਵਾਈ ਕਰ ਰਹੇ ਆਰਐਮਪੀਆਈ ਲਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਸੂਬਾ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਨਾਰੀ ਸੁਰੱਖਿਆ ਦੇ ਖੋਖਲੇ ਦਾਅਵੇ ਕਰਨ ਵਾਲੀ ਸਰਕਾਰਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਸਾੜੀ ਜਾ ਰਹੀ ਹੈ।

ਵੀਡੀਓ

ਉਨ੍ਹਾਂ ਕਿਹਾ ਕਿ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਦੇ ਨਾਲ ਹੋਏ ਬਲਾਤਕਾਰ ਅਤੇ ਕਤਲ ਦੇ ਮਾਮਲੇ ਉੱਤੇ ਐਨਕਾਊਂਟਰ ਕੀਤੇ ਗਏ ਦੋਸ਼ੀਆਂ ਦਾ ਐਨਕਾਊਂਟਰ ਹੋਣਾ ਨਿੰਦਣਯੋਗ ਹੈ। ਪ੍ਰਕਾਸ਼ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਨੂੰ ਇਹ ਅਧਿਕਾਰ ਦਿੱਤਾ ਜਾਵੇ ਤਾਂ ਪੁਲਿਸ ਕਈ ਬੇਕਸੂਰਾਂ ਨੂੰ ਅਜਿਹੇ ਐਨਕਾਊਂਟਰ ਦਾ ਸ਼ਿਕਾਰ ਬਣਾ ਸਕਦੀ ਹੈ, ਇਸ ਲਈ ਜੋ ਹੈਦਰਾਬਾਦ ਵਿੱਚ ਮਹਿਲਾ ਵੈਟਰਨਰੀ ਡਾਕਟਰ ਦੇ ਨਾਲ ਵਾਪਰੇ ਹਾਦਸੇ ਦੇ ਦੋਸ਼ੀਆਂ ਨਾਲ ਹੋਇਆ ਉਹ ਅਧਿਕਾਰ ਪੁਲਿਸ ਨੂੰ ਨਹੀਂ ਦੇਣਾ ਚਾਹੀਦਾ।

Intro:ਆਰਐੱਮਪੀਆਈ ਪਾਰਟੀ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਲਗਾਤਾਰ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ

ਕਿਹਾ ਕਾਨੂੰਨ ਨੂੰ ਛਿੱਕੇ ਟੰਗਣ ਵਾਲੇ ਦੋਸ਼ੀਆਂ ਨੂੰ ਰੋਕਣ ਵਿੱਚ ਅਸਮਰੱਥ ਨਜ਼ਰ ਆ ਰਹੀ ਹੈ ਸਰਕਾਰਾਂ

Body:ਅੱਜ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਆਰਐੱਮਪੀਆਈ ਪਾਰਟੀ ਵੱਲੋਂ ਦੇਸ਼ ਵਿੱਚ ਲਗਾਤਾਰ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ ਬਠਿੰਡਾ ਦੇ ਡੀਸੀ ਦਫ਼ਤਰ ਤੋਂ ਲੈ ਕੇ ਬਸ ਸਟੈਂਡ ਤੱਕ ਰੋਸ ਮਾਰਚ ਕੱਢਦਿਆਂ ਪੁਤਲਾ ਸਾੜਿਆ ਗਿਆ
ਇਸ ਰੋਸ ਮਾਰਚ ਦੀ ਅਗਵਾਈ ਕਰ ਰਹੇ ਆਰ ਐਮ ਪੀ ਆਈ ਲਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਅੱਜ ਸੂਬਾ ਭਰ ਦੇ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਨਾਰੀ ਸੁਰੱਖਿਆ ਦੇ ਖੋਖਲੇ ਦਾਅਵੇ ਕਰਨ ਵਾਲੀ ਸਰਕਾਰਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਸਾੜੀ ਜਾ ਰਹੀ ਹੈ
ਉਨ੍ਹਾਂ ਨੇ ਕਿਹਾ ਹੈ ਕਿ ਅੱਜ ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰ ਕਾਨੂੰਨ ਦੀ ਵਿਵਸਥਾ ਛਿੱਕੇ ਟੰਗਣ ਵਾਲੇ ਦੋਸ਼ੀ ਜੋ ਸ਼ਰੇਆਮ ਦੀਆਂ ਪੈੜਾਂ ਦੇ ਉੱਤੇ ਅੱਤਿਆਚਾਰ ਕਰਦੇ ਹਨ ਅਤੇ ਕਾਨੂੰਨ ਵਿਵਸਥਾ ਨੂੰ ਖਰਾਬ ਕਰਦੇ ਹਨ ਜਿਨ੍ਹਾਂ ਨੂੰ ਰੋਕਣ ਦੇ ਵਿੱਚ ਪੁਲਿਸ ਅਤੇ ਸਰਕਾਰਾਂ ਨਾਕਾਮਯਾਬ ਨਜ਼ਰ ਆ ਰਹੀਆਂ ਹਨ
ਇਸ ਮੌਕੇ ਤੇ ਪ੍ਰਕਾਸ਼ ਸਿੰਘ ਨੇ ਕਿਹਾ ਹੈ ਕਿ ਹੈਦਰਾਬਾਦ ਦੇ ਵਿੱਚ ਲੇਡੀ ਡਾਕਟਰ ਦੇ ਨਾਲ ਹੋਏ ਬਲਾਤਕਾਰ ਅਤੇ ਕਤਲ ਦੇ ਮਾਮਲੇ ਦੇ ਉੱਤੇ ਐਨਕਾਊਂਟਰ ਕੀਤੇ ਗਏ ਦੋਸ਼ੀਆਂ ਦਾ ਐਨਕਾਊਂਟਰ ਹੋਣਾ ਨਿੰਦਣਯੋਗ ਹੈ ਕਿਉਂਕਿ ਜੇਕਰ ਪੁਲਸ ਨੂੰ ਇਹ ਅਧਿਕਾਰ ਦਿੱਤਾ ਜਾਵੇ ਤਾਂ ਪੁਲਸ ਕਈ ਅਜਿਹੇ ਬੇਕਸੂਰ ਨੇ ਇਸ ਐਨਕਾਊਂਟਰ ਦਾ ਸ਼ਿਕਾਰ ਬਣਾ ਸਕਦੀ ਹੈ ਇਸ ਲਈ ਜੋ ਹੈਦਰਾਬਾਦ ਦੇ ਵਿੱਚ ਲੇਡੀਜ਼ ਵੈਟਰਨਰੀ ਡਾਕਟਰ ਦੇ ਨਾਲ ਵਾਪਰੇ ਹਾਦਸੇ ਦੇ ਦੋਸ਼ੀਆਂ ਨਾਲ ਹੋਇਆ ਹੈ ਇਹ ਅਧਿਕਾਰ ਪੁਲਿਸ ਨੂੰ ਨਹੀਂ ਦੇਣਾ ਚਾਹੀਦਾ
ਬਾਈਟ- ਪ੍ਰਕਾਸ਼ ਸਿੰਘ ਆਰਐੱਮਪੀਆਈ ਪਾਰਟੀ ਜ਼ਿਲ੍ਹਾ ਸਕੱਤਰ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.