ਬਠਿੰਡਾ: ਸੂਬੇ ’ਚ ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਕਾਲੇਜਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਜਿਸ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਆਈਲੈੱਟਸ ਸੈਂਟਰ ਬੰਦ ਕਰਵਾ ਦਿੱਤੇ ਗਏ ਹਨ। ਜਿਸ ਦਾ ਆਈਲੈਟਸ ਸੈਂਟਰ ਦੇ ਮਾਲਕਾਂ ਵੱਲੋਂ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੜਕਾਂ ’ਤੇ ਉਤਰ ਕੇ ਵਿੱਤ ਮੰਤਰੀ ਦੇ ਦਫਤਰ ਦਾ ਘਿਰਾਓ ਕੀਤਾ। ਨਾਲ ਹੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ।
ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਜਾ ਰਿਹਾ ਖਿਲਵਾੜ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕੇ ਖੋਲ੍ਹੇ ਜਾ ਰਹੇ ਹਨ ਪਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਵਾਲੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰ ਉਨ੍ਹਾਂ ਦੇ ਭਵਿੱਖ ਨੂੰ ਧੁੰਦਲਾ ਕੀਤਾ ਜਾ ਰਿਹਾ ਹੈ।
ਇੰਸਟੀਚਿਊਟ ਮਾਲਕਾਂ ਨੇ ਇੰਸਟੀਚਿਊਟ ਨੂੰ ਮੁੜ ਖੋਲਣ ਦੀ ਕੀਤੀ ਮੰਗ
ਇਸ ਮੌਕੇ ਵਿਦਿਆਰਥੀਆਂ ਅਤੇ ਇੰਸਟੀਚਿਊਟ ਮਾਲਕਾਂ ਨੇ ਪੰਜਾਬ ਸਰਕਾਰ ਕੋਲੋਂ ਇੰਸਟੀਚਿਊਟ ਨੂੰ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇੰਸਟੀਚਿਊਟ ’ਚ ਕੋਵਿਡ ਗਾਈਡਲਾਈਨਜ਼ ਦੀਆਂ ਪੂਰੀ ਤਰ੍ਹਾਂ ਨਾਲ ਪਾਲਣਾ ਕਰਾਂਗੇ।