ETV Bharat / state

ਯੂਕਰੇਨ ਯੁੱਧ ਦਾ ਅਸਰ: ਪ੍ਰਾਈਵੇਟ ਤੇਲ ਕੰਪਨੀਆਂ ਨੇ ਘੱਟ ਕੀਤੀ ਤੇਲ ਦੀ ਸਪਲਾਈ

ਡੀਲਰਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਵੱਡਾ ਘਾਟਾ ਪੈਣ ਦੇ ਆਸਾਰ ਪੈਦਾ ਹੋ ਗਏ ਹਨ ਕਿਉਂਕਿ ਸਰਕਾਰੀ ਕੰਪਨੀਆਂ ਨਾਲੋਂ ਪ੍ਰਾਈਵੇਟ ਪੈਟਰੋਲ ਪੰਪਾਂ ਉਪਰ ਦੋ ਤੋਂ ਤਿੰਨ ਰੁਪਏ ਪੈਟਰੋਲ ਅਤੇ ਡੀਜ਼ਲ ਮਹਿੰਗਾ ਮਿਲ ਰਿਹਾ ਹੈ, ਜਿਸ ਕਾਰਨ ਹੁਣ ਪ੍ਰਾਈਵੇਟ ਕੰਪਨੀਆਂ ਵੱਲੋਂ ਆਪਣੇ ਪੈਟਰੋਲ ਪੰਪਾਂ 'ਤੇ ਤੇਲ ਦੀ ਸਪਲਾਈ ਘਟਾ ਦਿੱਤੀ ਗਈ ਹੈ।

author img

By

Published : Jun 15, 2022, 2:18 PM IST

ਯੂਕਰੇਨ ਯੁੱਧ ਦਾ ਅਸਰ
ਯੂਕਰੇਨ ਯੁੱਧ ਦਾ ਅਸਰ

ਬਠਿੰਡਾ: ਯੂਕਰੇਨ ਯੁੱਧ ਦਾ ਅਸਰ ਹੁਣ ਭਾਰਤ ਦੀਆਂ ਤੇਲ ਕੰਪਨੀਆਂ 'ਤੇ ਵੀ ਦਿਖਾਈ ਦੇਣ ਲੱਗਿਆ ਹੈ। ਭਾਰਤ ਵਿੱਚ ਲੱਗੇ ਹੋਏ ਜ਼ਿਆਦਾਤਰ ਪ੍ਰਾਈਵੇਟ ਤੇਲ ਕੰਪਨੀਆਂ ਦੇ ਪੈਟਰੋਲ ਪੰਪ ਹੁਣ ਡਰਾਈ ਨਜ਼ਰ ਆ ਰਹੇ ਹਨ, ਕਿਉਂਕਿ ਪ੍ਰਾਈਵੇਟ ਤੇਲ ਕੰਪਨੀਆਂ ਵੱਲੋਂ ਇਨ੍ਹਾਂ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਘੱਟ ਕਰ ਦਿੱਤੀ ਗਈ ਹੈ।

ਇਸ ਸਬੰਧੀ ਡੀਲਰਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਵੱਡਾ ਘਾਟਾ ਪੈਣ ਦੇ ਆਸਾਰ ਪੈਦਾ ਹੋ ਗਏ ਹਨ ਕਿਉਂਕਿ ਸਰਕਾਰੀ ਕੰਪਨੀਆਂ ਨਾਲੋਂ ਪ੍ਰਾਈਵੇਟ ਪੈਟਰੋਲ ਪੰਪਾਂ ਉਪਰ ਦੋ ਤੋਂ ਤਿੰਨ ਰੁਪਏ ਪੈਟਰੋਲ ਅਤੇ ਡੀਜ਼ਲ ਮਹਿੰਗਾ ਮਿਲ ਰਿਹਾ ਹੈ, ਜਿਸ ਕਾਰਨ ਹੁਣ ਪ੍ਰਾਈਵੇਟ ਕੰਪਨੀਆਂ ਵੱਲੋਂ ਆਪਣੇ ਪੈਟਰੋਲ ਪੰਪਾਂ 'ਤੇ ਤੇਲ ਦੀ ਸਪਲਾਈ ਘਟਾ ਦਿੱਤੀ ਗਈ ਹੈ। ਪ੍ਰਾਈਵੇਟ ਪੈਟਰੋਲ ਪੰਪਾਂ ਵਲੋਂ ਘੱਟ ਕੀਤੀ ਤੇਲ ਸਪਲਾਈ ਕਾਰਨ ਪੈਟਰੋਲ ਪੰਪ ਦਰਾਈ ਦੇਖਣ ਨੂੰ ਮਿਲ ਰਹੇ ਹਨ। ਜਿਸ ਕਾਰਨ ਉਨ੍ਹਾਂ ਪੰਪਾਂ 'ਤੇ ਪੈਟਰੋਲ ਡੀਜ਼ਲ ਪਵਾਉਣ ਵਾਲੇ ਲੋਕਾਂ ਦੀ ਗਿਣਤੀ ਨਾ ਮਾਤਰ ਰਹਿ ਗਈ ਹੈ।

ਇਸ ਸਬੰਧੀ ਪੈਟਰੋਲ ਪੰਪ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਤੇਲ ਕੰਪਨੀਆਂ ਵਿਚਕਾਰ ਦੋ ਤੋਂ ਤਿੰਨ ਰੁਪਏ ਪੈਟਰੋਲ ਅਤੇ ਡੀਜ਼ਲ ਦੇ ਤੇਲ 'ਚ ਫਰਕ ਪੈਣ ਕਾਰਨ ਪ੍ਰਾਈਵੇਟ ਤੇਲ ਕੰਪਨੀਆਂ ਵੱਲੋਂ ਆਪਣੇ ਪੈਟਰੋਲ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਘੱਟ ਕਰ ਦਿੱਤਾ ਹੈ। ਜਿਸ ਕਾਰਨ ਜ਼ਿਆਦਾਤਰ ਪੈਟਰੋਲ ਪੰਪ ਡਰਾਈ ਹੋ ਗਏ ਹਨ।

ਪ੍ਰਾਈਵੇਟ ਤੇਲ ਕੰਪਨੀਆਂ ਨੇ ਘੱਟ ਕੀਤੀ ਤੇਲ ਦੀ ਸਪਲਾਈ

ਇਹ ਵੀ ਪੜ੍ਹੋ: ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਨੂੰ ਲੈਕੇ ਡੀਲਰਾਂ ਦਾ ਵੱਡਾ ਬਿਆਨ, ਕਿਹਾ...

ਉਨ੍ਹਾਂ ਦੱਸਿਆ ਕਿ ਇਸ ਕਾਰਨ ਗਾਹਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਦੇ ਪੈਟਰੋਲ ਪੰਪ 'ਤੇ ਸਪਲਾਈ ਨਾ ਹੋਣ ਕਾਰਨ ਦੂਸਰੇ ਪੈਟਰੋਲ ਪੰਪਾਂ 'ਤੇ ਇਸ ਦਾ ਬੋਝ ਵਧਣਾ ਸ਼ੁਰੂ ਹੋ ਗਿਆ ਹੈ।

ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਨੇ ਕਿਹਾ ਕਿ ਪ੍ਰਾਈਵੇਟ ਤੇਲ ਕੰਪਨੀਆਂ ਨੂੰ ਵੱਡਾ ਘਾਟਾ ਝੱਲਣਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਪਲਾਈ ਘੱਟ ਕੀਤੀ ਹੈ ਅਤੇ ਆਉਂਦੇ ਦਿਨਾਂ ਵਿੱਚ ਇਹ ਸਪਲਾਈ ਹੋਰ ਵੀ ਘੱਟ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਵਿੱਚ ਹਫੜਾ ਦਫੜੀ ਦਾ ਮਾਹੌਲ ਵੀ ਪੈਦਾ ਹੋ ਸਕਦਾ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਪ੍ਰਾਈਵੇਟ ਤੇਲ ਕੰਪਨੀਆਂ ਨਾਲ ਗੱਲਬਾਤ ਕਰ ਕੇ ਇਸ ਮਸਲੇ ਦਾ ਹੱਲ ਕਰੇ ਤਾਂ ਜੋ ਪੈਟਰੋਲ ਪੰਪ ਮਾਲਕਾਂ ਨੂੰ ਪੈ ਰਹੇ ਲੱਖਾਂ ਦੇ ਘਾਟੇ ਨੂੰ ਦਰੁਸਤ ਕੀਤਾ ਜਾ ਸਕੇ ਅਤੇ ਉਹ ਆਪਣਾ ਰੁਜ਼ਗਾਰ ਚਲਾ ਸਕਣ ਅਤੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ।

ਇਹ ਵੀ ਪੜ੍ਹੋ: ਮੁੱਖ ਮੰਤਰੀਆਂ ਨੇ ਦਿੱਤੀ ਝੰਡੀ, ਪੰਜਾਬ ਤੋਂ ਦਿੱਲੀ ਏਅਰਪੋਰਟ ਦੇ ਲਈ ਸਰਕਾਰੀ ਬੱਸਾਂ ਰਵਾਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.