ਬਠਿੰਡਾ: ਸੀਐੱਮ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾਂ ਤਤਪਰ ਹੈ। ਉਨ੍ਹਾਂ ਨੂੰ ਮੰਦਹਾਲੀ ਵਿੱਚੋਂ ਕੱਢਣ ਲਈ ਯਤਨਸ਼ੀਲ ਹੈ। ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ (Punjab Agriculture Minister Gurmeet Singh) ਨੇ ਕਿਸਾਨ ਮੇਲੇ ਦੌਰਾਨ ਕੀਤਾ। ਮੰਤਰੀ ਖੁੱਡੀਆ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਦੀ ਮਾਂ ਦੱਸਦਿਆਂ ਕਿਹਾ ਕਿ ਕਿਸਾਨ ਮੇਲੇ ਕਿਸਾਨੀ ਨੂੰ ਸਹੀ ਦਿਸ਼ਾ ਦੇਣ ਦੇ ਲਈ ਚੰਗਾ ਸੰਕੇਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਦੋ-ਪਾਸੜਾ ਹੁੰਦੇ ਹਨ, ਜਿਸ ਨਾਲ ਵਿਗਿਆਨੀ ਕਿਸਾਨਾਂ ਦੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸੂਚਨਾ ਨਵੀਆਂ ਖੋਜਾਂ ਦਾ ਮੁੱਢ ਬੰਨਦੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨੀ ਦੀ ਹਾਲਤ ਨੂੰ ਉੱਚਾ ਚੁੱਕਣ ਦੇ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਨਕਲੀ ਬੀਜ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਤਾੜਨਾ: ਇਸ ਮੌਕੇ ਖੇਤੀਬਾੜੀ ਮੰਤਰੀ ਨੇ ਨਕਲੀ ਦਵਾਈਆਂ ਅਤੇ ਬੀਜਾਂ ਨਾਲ ਕਿਸਾਨਾਂ ਨੂੰ ਠੱਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ। ਉਨ੍ਹਾਂ ਇਹ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਬੀਜਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗਾ। ਕਿਸੇ ਵੀ ਫ਼ਸਲ ਦੇ ਬੀਜ਼ ਨੂੰ ਸਾਨੂੰ ਸਾਰਿਆਂ ਨੂੰ ਰਲ ਕੇ ਖ਼ਰੀਦਣਾ ਚਾਹੀਦਾ ਹੈ ਤਾਂ ਜੋ ਹਰੇਕ ਕਿਸਾਨ ਨੂੰ ਬੀਜ ਮਿਲ ਸਕੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਕਣਕ ਦਾ 826 ਨਵਾਂ ਬੀਜ ਕਿਸਾਨਾਂ ਲਈ ਬਹੁਤ ਹੀ ਲਾਹੇਬੰਦ ਸਾਬਤ ਹੋਵੇਗਾ, ਜੋ ਕਿ ਕਿਸਾਨਾਂ ਵਿੱਚ ਬਹੁਤ ਹੀ ਜ਼ਿਆਦਾ ਪ੍ਰਚੱਲਤ ਹੋਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਦਾ ਬੀਜ਼ ਬਾਹਰ ਨਹੀਂ ਵੇਚਿਆ ਜਾਵੇਗਾ। ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ (Compensation for damaged crops) ਤਕਰੀਬਨ ਸਾਰੇ ਕਿਸਾਨਾਂ ਨੂੰ ਦੇ ਦਿੱਤਾ ਗਿਆ ਹੈ, ਜੇਕਰ ਫ਼ਿਰ ਵੀ ਕੋਈ ਕਿਸਾਨ ਰਹਿ ਗਿਆ ਤਾਂ ਉਨ੍ਹਾਂ ਨੂੰ ਵੀ ਜਲਦ ਮੁਆਵਜ਼ਾ ਦਿੱਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਨਰਮੇ ਦੀ ਫ਼ਸਲ ਉੱਤੇ ਗੁਲਾਬੀ ਸੁੰਡੀ ਦਾ ਥੋੜਾ ਪ੍ਰਕੋਪ ਸੀ, ਜਿਸ ਉੱਤੇ ਤੁਰੰਤ ਖੇਤੀਬਾੜੀ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਨੇ ਕਾਬੂ ਪਾ ਲਿਆ। ਇਸ ਦੌਰਾਨ ਉਨ੍ਹਾਂ ਹਾੜੀ ਦੀਆਂ ਫ਼ਸਲਾਂ ਦੇ ਮੱਦੇਨਜ਼ਰ ਇੱਕ ਕਿਤਾਬਚਾ ਵੀ ਜਾਰੀ ਕੀਤਾ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਤਾਬਚਾਂ ਜ਼ਰੂਰ ਖ਼ਰੀਦਣ ਤਾਂ ਜੋ ਉਹ ਆਧੁਨਿਕ ਤਰੀਕੇ ਨਾਲ ਖੇਤੀ ਕਰ ਸਕਣ ਤੇ ਆਪਣੀ ਫ਼ਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਕਰ ਸਕਣ।
- Sukhpal Khaira Arrested: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਛਾਪੇਮਾਰੀ ਮਗਰੋਂ ਕੀਤੀ ਕਾਰਵਾਈ, ਜਾਣੋ ਪੂਰਾ ਮਾਮਲਾ
- World Rabies Day: ਜਾਣੋ ਕੀ ਹੈ ਰੇਬੀਜ਼ ਦੀ ਬਿਮਾਰੀ ਅਤੇ ਇਸ ਦਿਨ ਦਾ ਉਦੇਸ਼, ਇਨ੍ਹਾਂ ਜਾਨਵਰਾਂ ਰਾਹੀ ਇਹ ਬਿਮਾਰੀ ਫੈਲਣ ਦਾ ਜ਼ਿਆਦਾ ਖਤਰਾ
- A fire broke out in a chemical factory in Mohali: ਮੋਹਾਲੀ ਦੇ ਕੁਰਾਲੀ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ 'ਤੇ ਪਾਇਆ ਕਾਬੂ
ਕਿਸਾਨਾਂ ਨਾਲ ਸਰਕਾਰ: ਮੰਤਰੀ ਨੇ ਕਿਹਾ ਕਿ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਇਹ ਕਿਸਾਨ ਮੇਲੇ ਖੇਤੀ ਗਿਆਨ ਦੇ ਮੇਲੇ ਹਨ। ਉਨ੍ਹਾਂ ਕੁਦਰਤੀ ਸੋਮਿਆ ਖਾਸ ਕਰਕੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਤਕਨੀਕਾਂ ਅਤੇ ਤਕਨਾਲੋਜੀਆਂ ਵਿਕਸਤ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਖੁੱਡੀਆਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਦੇ ਨਾਲ ਜੁੜਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਵਿੱਚ ਖੇਤੀਬਾੜੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਇਸ ਮੌਕੇ ਉਨ੍ਹਾਂ ਨਕਲੀ ਦਵਾਈਆਂ, ਬੀਜ ਵੇਚਣ ਵਾਲਿਆਂ ਨੂੰ ਤਾੜਨਾ ਕੀਤੀ।