ETV Bharat / state

ਬਠਿੰਡਾ ਦੇ ਪਿੰਡ ਗੋਬਿੰਦਪੁਰਾ 'ਚ ਨਸ਼ੇੜੀਆ ਨੇ ਗੁਰੂਘਰ ਨੂੰ ਬਣਿਆ ਨਿਸ਼ਾਨਾ, ਗੋਲਕ ਤੋੜ ਕੇ ਚੋਰੀ ਕੀਤੇ ਪੈਸੇ - ਬਠਿੰਡਾ ਦੀਆਂ ਖ਼ਬਰਾਂ ਪੰਜਾਬੀ ਵਿੱਚ

ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿੱਚ ਸਥਿਤ ਗੁਰੂਘਰ ਨੂੰ ਨਸ਼ੇੜੀਆਂ ਨੇ ਨਿਸ਼ਾਨਾ ਬਣਾਇਆ ਹੈ। ਸਥਾਨਕਵਾਸੀਆਂ ਮੁਤਾਬਿਕ ਦੋ ਨਸ਼ੇੜੀਆਂ ਨੇ ਗੁਰੂਘਰ ਦੀ ਗੋਲਕ ਤੋੜ ਕੇ ਪੈਸੇ ਚੋਰੀ ਕੀਤੇ ਹਨ। ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਵੀ ਕੈਦ ਹੋਈਆਂ ਨੇ। ਪੁਲਿਸ ਨੇ ਕਾਰਵਾਈ ਦਾ ਭਰੋਸਾ ਦਿਵਾਇਆ ਹੈ।

In Gobindpura village of Bathinda, the Golak of Gurdwara Sahib was broken and stolen
ਬਠਿੰਡਾ ਦੇ ਪਿੰਡ ਗੋਬਿੰਦਪੁਰਾ 'ਚ ਨਸ਼ੇੜੀਆ ਨੇ ਗੁਰੂਘਰ ਨੂੰ ਬਣਿਆ ਨਿਸ਼ਾਨਾ, ਗੋਲਕ ਤੋੜ ਕੇ ਚੋਰੀ ਕੀਤੇ ਪੈਸੇ
author img

By

Published : Aug 4, 2023, 8:58 PM IST

ਗੋਲਕ ਤੋੜ ਕੇ ਚੋਰੀ ਕੀਤੇ ਪੈਸੇ

ਬਠਿੰਡਾ: ਪੰਜਾਬ ਵਿੱਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਵਿੱਚ ਗੋਤੇ ਲਾ ਰਹੇ ਨੌਜਵਾਨਾਂ ਨੇ ਹੁਣ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬਠਿੰਡਾ ਦੇ ਪਿੰਡ ਗੋਬਿੰਦਪੁਰ ਵਿਖੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਏ ਨੌਜਵਾਨਾਂ ਵੱਲੋਂ ਜਿੱਥੇ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕੀਤਾ ਗਿਆ। ਉੱਥੇ ਹੀ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ ਅਤੇ ਇਹ ਸਾਰੀ ਘਟਨਾ ਗੁਰੂਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

ਗੁਰੂਘਰ ਦੀ ਗੋਲਕ ਤੋੜ ਕੇ ਚੋਰੀ: ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਣ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ਵਿੱਚ ਪ੍ਰਕਾਸ਼ ਕਰਨ ਲਈ ਪਹੁੰਚੇ ਤਾਂ ਦੇਖਿਆ ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਪਈ ਗੋਲਕ ਨੂੰ ਤੋੜਿਆ ਹੋਇਆ ਸੀ ਅਤੇ ਉਸ ਵਿਚਲੇ ਪੈਸੇ ਗਾਇਬ ਸਨ। ਘਟਨਾ ਦੀ ਸੂਚਨਾ ਉਹਨਾਂ ਵੱਲੋਂ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੂੰ ਦਿੱਤੀ ਗਈ। ਜਿੰਨਾਂ ਵੱਲੋਂ ਮੌਕੇ ਉੱਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲ ਗਏ ਤਾਂ ਇਹ ਗੱਲ ਸਾਹਮਣੇ ਆਈ ਕਿ ਗੁਰਦੁਆਰਾ ਸਾਹਿਬ ਵਿੱਚ ਦੋ ਨੌਜਵਾਨ ਆਏ ਸਨ। ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨੰਗੇ ਸਿਰ ਅਤੇ ਬੂਟਾਂ ਸਣੇ ਦਰਬਾਰ ਸਾਹਿਬ ਦੇ ਵਿੱਚ ਗਿਆ। ਉਸ ਵੱਲੋਂ ਗੋਲਕ ਨੂੰ ਤੋੜ ਕੇ ਪੈਸੇ ਲੈ ਗਏ। ਇਸ ਤੋਂ ਪਹਿਲਾਂ ਵੀ ਪਿੰਡ ਦੇ ਵੱਖ-ਵੱਖ ਧਾਰਮਿਕ ਸਥਾਨਾਂ ਉੱਤੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਪਰ ਪੁਲਿਸ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਅਜਿਹੇ ਲੋਕਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ। ਜੋ ਨਸ਼ੇ ਦੀ ਹਾਲਤ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ: ਥਾਣਾ ਕੈਂਟ ਵਿਖੇ ਸ਼ਿਕਾਇਤ ਦਰਜ ਕਰਾਉਣ ਪੰਚਾਇਤ ਮੈਂਬਰਾਂ ਅਤੇ ਬਲਾਕ ਸੰਮਤੀ ਮੈਂਬਰ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਜਿਨ੍ਹਾਂ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਹ ਨਸ਼ੇ ਨਾਲ ਜੁੜੇ ਹੋਏ ਹਨ। ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉੱਧਰ ਦੂਜੇ ਪਾਸੇ ਪੁਲਿਸ ਵਿਭਾਗ ਵੱਲੋਂ ਪੰਚਾਇਤ ਦੀ ਸ਼ਿਕਾਇਤ ਉੱਪਰ ਕਾਰਵਾਈ ਅਰੰਭ ਕਰ ਦਿੱਤੀ ਹੈ। ਐੱਸਐੱਚਓ ਰਵਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਘਟਨਾ ਸਬੰਧੀ ਉਹਨਾਂ ਨੂੰ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਉਹਨਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.