ETV Bharat / state

ਕੜਾਕੇ ਦੀ ਠੰਡ ਗਊਵੰਸ਼ ਲਈ ਬਣੀ ਮੁਸੀਬਤ, ਪ੍ਰਬੰਧਕਾਂ ਵੱਲੋਂ ਲੋਕਾਂ ਨੂੰ ਖਾਸ ਅਪੀਲ

ਠੰਡ ਦੇ ਮੌਸਮ ਵਿੱਚ ਹਰ ਕਿਸੇ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਜਿੱਥੇ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ, ਉੱਥੇ ਹੀ ਗਊਵੰਸ਼ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਝੱਲਣੀਆਂ ਪੈ ਰਹੀਆਂ ਹਨ। ਇਸ ਵਿਸ਼ੇ 'ਤੇ ਗਊਸ਼ਾਲਾ ਪ੍ਰਬੰਧਾਂ ਬਾਰੇ ਪੜ੍ਹੋ ਖਾਸ ਰਿਪੋਰਟ...

Increasing outbreak of cold has become a headache for cowshed managers
ਕੜਾਕੇ ਦੀ ਠੰਡ ਗਊਵੰਸ਼ ਲਈ ਬਣੀ ਮੁਸੀਬਤ, ਗਊਸ਼ਾਲਾ ਵੱਲੋਂ ਲੋਕਾਂ ਨੂੰ ਖਾਸ ਅਪੀਲ
author img

By ETV Bharat Punjabi Team

Published : Jan 19, 2024, 3:11 PM IST

Updated : Jan 19, 2024, 4:07 PM IST

ਗਾਊ ਪ੍ਰਬੰਧਕਾਂ ਨਾਲ ਖਾਸ ਗੱਲਬਾਤ

ਬਠਿੰਡਾ: ਉੱਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਜਿੱਥੇ ਮਨੁੱਖੀ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉੱਥੇ ਹੀ ਪਸ਼ੂ ਅਤੇ ਪੰਛੀ ਵੀ ਇਸ ਠੰਡ ਕਾਰਨ ਪਰੇਸ਼ਾਨ ਨਜ਼ਰ ਆ ਰਹੇ ਹਨ। ਮਨੁੱਖ ਵੱਲੋਂ ਭਾਵੇਂ ਠੰਡ ਤੋਂ ਬਚਾਅ ਕਰਨ ਲਈ ਤਰ੍ਹਾਂ -ਤਰ੍ਹਾਂ ਦੇ ਤਰੀਕੇ ਅਪਣਾ ਲਏ ਜਾਂਦੇ ਹਨ, ਪਰ ਪਸ਼ੂਆਂ ਨੂੰ ਇਸ ਮੌਸਮ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹੀ ਕਾਰਨ ਹੈ ਕਿ ਇਸ ਸਮੇਂ ਪਸ਼ੂਆਂ ਨੂੰ ਵੱਡੀਆਂ ਬਿਮਾਰੀਆਂ ਲੱਗਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਬਠਿੰਡਾ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਗਊ ਵੰਸ਼ ਨੂੰ ਇਸ ਠੰਡ ਤੋਂ ਬਚਾਉਣ ਲਈ ਵੱਖਰੇ ਵੱਖਰੇ ਢੰਗ ਤਰੀਕੇ ਅਪਣਾਏ ਜਾ ਰਹੇ ਹਨ।

Increasing outbreak of cold has become a headache for cowshed managers
ਪ੍ਰਬੰਧਕ ਦਾ ਬਿਆਨ

ਠੰਡ ਤੋਂ ਗਊਆਂ ਦਾ ਬਚਾਅ: ਗਊਸ਼ਾਲਾ ਪ੍ਰਬੰਧਕਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਗਊ ਵੰਸ਼ ਲਈ ਕੰਬਲ ਆਦਿ ਦੇਣ ਤਾਂ ਜੋ ਉਨ੍ਹਾਂ ਦਾ ਠੰਡ ਤੋਂ ਬਚਾਅ ਹੋ ਸਕੇ।ਇਸ ਦੇ ਨਾਲ ਹੀ ਇੰਨ੍ਹਾਂ ਨੂੰ ਬਿਮਾਰੀ ਅਤੇ ਲਾਚਾਰ ਗਊਆਂ ਨੂੰ ਹਸਪਤਾਲ ਵਿੱਚ ਲਿਆ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ।ਇਸ ਤੋਂ ਇਲਾਵਾ ਇੱਕ ਪਿੰਜਰੇ ਵਿੱਚ ਅੱਗ ਬਾਲ ਕੇ ਠੰਡ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਧੂ ਰਾਮ ਕੁਸ਼ਲਾ ਨੇ ਦੱਸਿਆ ਕਿ ਉਹਨਾਂ ਕੋਲ ਚਾਰ ਗਊਸ਼ਾਲਾਵਾਂ ਵਿੱਚ 3100 ਗਊ ਵੰਸ਼ ਹੈ। ਜਿਨ੍ਹਾਂ ਦੀ ਦੇਖ ਰੇਖ ਗਊਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ, ਪਰ ਇਸ ਵਾਰ ਠੰਡ ਦਾ ਪ੍ਰਕੋਪ ਜਿਆਦਾ ਹੋਣ ਕਾਰਨ ਗਊ ਵੰਸ਼ 'ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਮੰਡਰਾਉਣ ਲੱਗਾ ਹੈ। ਜਿਸ ਦੇ ਮੱਦੇ ਨਜ਼ਰ ਉਹਨਾਂ ਵੱਲੋਂ ਪਸ਼ੂ ਪਾਲਣ ਵਿਭਾਗ ਤੋਂ ਬਕਾਇਦਾ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਅਤੇ ਗਊ ਵੰਸ਼ ਨੂੰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ।

ਪਹਿਲਾਂ ਹੀ ਕੀਤੇ ਬਚਾਅ ਲਈ ਪ੍ਰਬੰਧ: ਇਸ ਮੌਸਮ ਵਿੱਚ ਤੇਜ਼ੀ ਨਾਲ ਫੈਲੀ ਮੂੰਹ ਖੁਰਦੀ ਬਿਮਾਰੀ ਨੂੰ ਵੇਖਦੇ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਗਏ ਸਨ ਅਤੇ ਗਊ ਵੰਸ਼ ਨੂੰ ਵੈਕਸੀਨੇਸ਼ਨ ਕਰਵਾਈ ਗਈ ਸੀ। ਇਸ ਦੇ ਨਾਲ ਹੀ ਉਹਨਾਂ ਵੱਲੋਂ ਬਾਹਰੋਂ ਆਉਣ ਵਾਲੇ ਪਸ਼ੂਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗਊਸ਼ਾਲਾ ਵਿੱਚ ਡੀਟੀ ਦਾ ਛੜਕਾ ਕਰਵਾਇਆ ਜਾ ਰਿਹਾ ਤਾਂ ਜੋ ਗਊ ਵੰਸ਼ ਨੂੰ ਠੰਡ ਦੇ ਨਾਲ ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਬਕਾਇਦਾ ਉਹਨਾਂ ਵੱਲੋਂ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ ਸਿਰ ਗਊ ਵੰਸ਼ ਦੀ ਵੈਕਸੀਨੇਸ਼ਨ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਜਦੋਂ ਵੀ ਗਊ ਸ਼ਾਲਾ ਨੂੰ ਕਿਸੇ ਤਰ੍ਹਾਂ ਦੇ ਪ੍ਰਬੰਧ ਕਰਨ ਲਈ ਕਿਸੇ ਵੀ ਚੀਜ਼ ਦੀ ਲੋੜ ਹੁੰਦੀ ਹੈ ਤਾਂ ਉਹਨਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ।ਜਿਨਾਂ ਵੱਲੋਂ ਵੱਧ ਚੜ ਕੇ ਗਊ ਵੰਸ਼ ਦੇ ਸੰਬੰਧ ਵਿੱਚ ਦਾਨ ਕੀਤਾ ਜਾਂਦਾ ਹੈ।

Last Updated : Jan 19, 2024, 4:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.