ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਹਦਾਇਤ ਕੀਤੀ ਕਿ ਉਹ ਬਠਿੰਡਾ ਸਿਵਲ ਹਸਪਤਾਲ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਮੁਹੱਈਆ ਕਰਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਜਦੋਂਕਿ ਜ਼ਿਲ੍ਹੇ ਦੇ ਕੈਂਸਰ ਹਸਪਤਾਲ ਨੂੰ ਕੋਵਿਡ ਮਰੀਜ਼ਾਂ ਲਈ ਐਲ 3 ਸਹੂਲਤ ਵਜੋਂ ਵਰਤਣਾ ਜਾਰੀ ਰੱਖਿਆ ਜਾਵੇ।
ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਕੈਂਸਰ ਮਰੀਜ਼ਾਂ ਲਈ ਕੀਮੋਥੈਰੇਪੀ ਦੇ ਪ੍ਰਬੰਧ ਲਈ ਨਿਰਦੇਸ਼ - ਕੈਪਟਨ ਅਮਰਿੰਦਰ ਸਿੰਘ
ਮੁੱਖ ਸਕੱਤਰ ਵੱਲੋਂ ਬਠਿੰਡਾ ਵਿੱਚ ਕੋਈ ਹੋਰ ਐਲ 3 ਸਹੂਲਤ ਨਾ ਹੋਣ ਦੀ ਸੂਰਤ ਵਿੱਚ ਕੈਂਸਰ ਹਸਪਤਾਲ ਨੂੰ ਕੋਵਿਡ ਸਹੂਲਤ ਵਜੋਂ ਵਰਤਣ ਲਈ ਲਏ ਗਏ ਫੈਸਲੇ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੇ ਜਿੰਨਾ ਮਰੀਜ਼ਾਂ ਨੂੰ ਨਿਯਮਤ ਤੌਰ ‘ਤੇ ਦਰਦ ਪ੍ਰਬੰਧਨ ਦੀ ਲੋੜ ਹੁੰਦੀ ਹੈ ਉਨ੍ਹਾਂ ਲਈ ਕੁਝ ਬਦਲਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਕੀਮੋਥੈਰੇਪੀ ਦੇ ਪ੍ਰਬੰਧ ਲਈ ਨਿਰਦੇਸ਼