ETV Bharat / state

ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਬਠਿੰਡਾ, ਸਕੂਲੀ ਬੱਚਿਆਂ ਨੇ ਫ਼ੌਜੀ ਬੈਂਡ ਨਾਲ ਕੀਤਾ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬਠਿੰਡਾ ਦੇ ਪਿੰਡ ਮਲੂਕਾ ਵਿੱਚ ਪਹੁੰਚਿਆ। ਇੱਥੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਫ਼ੋਟੋ
author img

By

Published : Oct 29, 2019, 7:26 PM IST

Updated : Oct 29, 2019, 8:02 PM IST

ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਿੰਡ ਮਲੂਕਾ ਦੇ ਗੁਰਦੁਆਰਾ ਤਾਰੂਆਣਾ ਸਾਹਿਬ ਵਿੱਚ ਪਹੁੰਚਿਆ। ਇੱਥੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਨਾਲ ਹੀ ਸਕੂਲੀ ਬੱਚਿਆਂ ਨੇ ਵੀ ਫ਼ੌਜੀ ਬੈਂਡ ਨਾਲ ਸਵਾਗਤ ਕੀਤਾ।

ਵੀਡੀਓ

ਇਹ ਕੌਮਾਂਤਰੀ ਨਗਰ ਕੀਰਤਨ ਸਲਾਬਤਪੁਰਾ ਤੇ ਰਾਮਪੁਰਾ ਹੁੰਦਿਆਂ ਪਿੰਡ ਮਲੂਕਾ ਵਿੱਚ ਪਹੁੰਚਿਆ ਜਿਸ ਤੋਂ ਬਾਅਦ ਇਹ ਨਗਰ ਕੀਰਤਨ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ ਫ਼ਰੀਦਕੋਟ ਪਹੁੰਚੇਗਾ। ਦੱਸ ਦਈਏ, ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ 1 ਅਗਸਤ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ ਜਿਸ ਦੀ ਸਮਾਪਤੀ 5 ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।

ਇਹ ਵੀ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਪਹੁੰਚੇਗਾ ਫ਼ਰੀਦਕੋਟ

Intro:ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਵੇ ਪ੍ਰਕਾਸ਼ ਉਤਸਵ ਦੇ ਮੌਕੇ ਤੇ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਸੰਗਤਾਂ ਨੂੰ ਨਿਹਾਲ ਕਰਦਿਆਂ ਵੱਖ ਵੱਖ ਸੂਬਿਆਂ ਵਿੱਚ ਹੁੰਦਾ ਹੋਇਆ ਪਹੁੰਚਿਆ ਬਠਿੰਡਾ ਦੇ ਮਲੂਕਾ ਪਿੰਡ ਵਿੱਚ

ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

Body:ਇੱਕ ਅਗਸਤ ਤੋਂ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਬਠਿੰਡਾ ਦੇ ਰਾਮਪੁਰਾ ਹਲਕੇ ਦੇ ਮਲੂਕਾ ਪਿੰਡ ਵਿੱਚ ਗੁਰਦੁਆਰਾ ਤਾਰੂਆਣਾ ਸਾਹਿਬ ਵਿੱਚ ਪਹੁੰਚਿਆ ਜਿੱਥੇ ਸੰਗਤਾਂ ਨਗਰ ਕੀਰਤਨ ਦੇ ਦਰਸ਼ਨ ਕਰਕੇ ਨਿਹਾਲ ਹੋ ਰਹੀ ਹੈ ਕੌਮਾਂਤਰੀ ਨਗਰ ਕੀਰਤਨ ਦਾ ਮਲੂਕਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਜਿਸ ਵਿੱਚ ਛੋਟੇ ਸਕੂਲੀ ਬੱਚਿਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ ਜਿੱਥੇ ਉਨ੍ਹਾਂ ਵੱਲੋਂ ਫ਼ੌਜੀ ਬੈਂਡ ਦੇ ਨਾਲ ਸਵਾਗਤ ਕੀਤਾ ਗਿਆ
ਇਹ ਕੌਮਾਂਤਰੀ ਨਗਰ ਕੀਰਤਨ ਸਲਾਬਤਪੁਰਾ ਤੇ ਰਾਮਪੁਰਾ ਹੁੰਦਾ ਹੋਇਆ ਮਲੂਕਾ ਪਿੰਡ ਵਿੱਚ ਪਹੁੰਚਿਆ ਜਿਸ ਤੋਂ ਬਾਅਦ ਇਹ ਨਗਰ ਕੀਰਤਨ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ ਫਰੀਦਕੋਟ ਪਹੁੰਚੇਗਾ ।
ਇਹ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਲਈ ਅਕਾਲੀ ਦਲ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੀ ਮੌਜੂਦ ਰਹੇ ਜਿਨ੍ਹਾਂ ਨੇ ਇਸ ਕੌਮਾਂਤਰੀ ਨਗਰ ਕੀਰਤਨ ਦੇ ਦੌਰਾਨ ਆਪਣੀ ਸੇਵਾ ਵੀ ਨਿਭਾਈ ਅਤੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਪ੍ਰਕਾਸ਼ ਉਤਸਵ ਦੇ ਮੌਕੇ ਦੀ ਸ਼ੁਭ ਕਾਮਨਾਵਾਂ ਵੀ ਦਿੱਤੀਆਂ
ਬਾਈਟ- ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਅਕਾਲੀ ਦਲ ਪਾਰਟੀ
ਇਸ ਮੌਕੇ ਤੇ ਪਹੁੰਚੇ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਵੀ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਇਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ ਕਿ ਉਨ੍ਹਾਂ ਦੇ ਪਿੰਡ ਵਿੱਚ ਅੱਜ ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਹੈ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਲੋਂ ਦਰਸਾਏ ਗਏ ਮਾਰਗਾਂ ਦੇ ਉੱਤੇ ਚੱਲਣ ਦੇ ਲਈ ਸਮੂਹ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਵੀ ਕਿਹਾ
ਵਾਈਟ - ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਠਿੰਡਾ
ਬਾਈਟ- ਰਤਨ ਸ਼ਰਮਾ ਮਲੂਕਾ ਪਿੰਡ ਵਾਸੀ

Conclusion:
Last Updated : Oct 29, 2019, 8:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.