ETV Bharat / state

Giani Harpreet Singh on punjab govt: ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਦਾ ਮਾਮਲਾ, ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ - ਬਠਿੰਡਾ ਦੀ ਖ਼ਬਰ ਪੰਜਾਬੀ ਵਿੱਚ

ਸ੍ਰੀ ਅਨੰਦਪੁਰ ਸਾਹਿਬ ਵਿੱਚ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ (Assistant Professor Balwinder Kaur) ਨੇ ਖੁਦਕੁਸ਼ੀ ਕਰ ਲਈ ਅਤੇ ਇਸ ਦੌਰਾਨ ਉਨ੍ਹਾਂ ਦਾ ਸੁਸਾਈਡ ਨੋਟ ਬਰਾਮਦ ਹੋਇਆ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਨਾਮ ਕਥਿਤ ਤੌਰ ਉੱਤੇ ਲਿਖਿਆ ਹੈ। ਇਸ ਮਾਮਲੇ ਤੋਂ ਮਗਰੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ।

Jathedar Giani Harpreet Singh condemned the Punjab government regarding the suicide case of assistant professor Balwinder Kaur in Ropar.
Giani Harpreet Singh on punjab govt: ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਦਾ ਮਾਮਲਾ,ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ
author img

By ETV Bharat Punjabi Team

Published : Oct 23, 2023, 7:36 PM IST

ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ

ਬਠਿੰਡਾ: ਅੰਮ੍ਰਿਤਧਾਰੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ (Statement of Giani Harpreet Singh) ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਿੱਧੇ ਤੌਰ ਉੱਤੇ ਨਿਸ਼ਾਨੇ 'ਤੇ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਵੇਂ ਆਤਮ-ਹੱਤਿਆ ਕਰ ਲੈਣਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੁੰਦਾ ਪਰ ਇਹ ਵੀ ਮਨੁੱਖੀ ਸੰਵੇਦਨਾ ਨੂੰ ਝੰਜੋੜਣ ਦਾ ਵਿਸ਼ਾ ਹੈ ਕਿ ਕੋਈ ਮਨੁੱਖ ਕਿੰਨਾ ਲਾਚਾਰ, ਦੁਖੀ ਅਤੇ ਹਾਰ ਚੁੱਕਿਆ ਹੋਵੇਗਾ ਜਿਸ ਨੂੰ ਆਪਣੇ ਹੱਥੀਂ ਆਪਣੀ ਜੀਵਨ ਲੀਲਾ ਖ਼ਤਮ ਕਰਨ ਲਈ ਮਜਬੂਰ ਹੋਣਾ ਪਵੇ।

ਸਰਕਾਰ ਉੱਤੇ ਨਿਸ਼ਾਨਾ: ਉਨ੍ਹਾਂ ਕਿਹਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਜੋ ਸਾਰੇ ਯੋਗਤਾ ਦੇ ਮਾਪਦੰਡ ਪੂਰੇ ਕਰਨ ਦੇ ਬਾਵਜੂਦ ਆਪਣੇ ਹੱਕ ਲਈ (Education Minister of Punjab) ਪੰਜਾਬ ਦੇ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਸੰਘਰਸ਼ ਕਰ ਰਹੇ ਸਨ,ਉਨ੍ਹਾਂ ਨੇ ਸਰਕਾਰ ਦੀ ਲਾਪਰਵਾਹੀ ਕਾਰਣ ਖੁਦਕੁਸ਼ੀ ਕਰ ਲਈ ਅਤੇ ਬਕਾਇਦਾ ਤੌਰ ਉੱਤੇ ਸੁਸਾਈਡ ਨੋਟ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ। ਜਥੇਦਾਰ ਮੁਤਾਬਿਕ ਮੰਤਰੀਆਂ ਦੇ ਨਾਮ ਸੁਸਾਈਡ ਨੋਟ (Suicide note) ਵਿੱਚ ਆਉਣ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਕਾਰਵਾਈ ਜਾ ਪਰਚਾ ਦਰਜ ਕਰਨ ਦੀ ਕੋਈ ਗੱਲ ਤੱਕ ਨਹੀਂ ਕਰ ਰਿਹਾ ਹੈ।

ਸਰਕਾਰ ਦੀ ਕਾਰਗੁਜ਼ਾਰੀ ਦਾ ਪਰਦਾਫਾਸ਼: ਜਥੇਦਾਰ ਨੇ ਅੱਗੇ ਕਿਹਾ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਖੁਦਕੁਸ਼ੀ ਨੋਟ (Suicide note of Balwinder Kaur) ਵਿੱਚ ਲਿਖੇ ਤੋਂ ਹਰੇਕ ਵਿਅਕਤੀ ਨੂੰ ਸਪੱਸ਼ਟ ਤੌਰ ‘ਤੇ ਇਹ ਮਹਿਸੂਸ ਹੋ ਜਾਂਦਾ ਹੈ ਕਿ ਉਸ ਦੀ ਮੌਤ ਲਈ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਚੋਣਾਂ ਵੇਲੇ ਲੋਕਾਂ ਨੂੰ ਸਬਜਬਾਗ ਦਿਖਾ ਕੇ ਸੱਤਾ ‘ਤੇ ਕਾਬਜ਼ ਹੋਣ ਦੇ ਵਾਅਦੇ ਜ਼ਿੰਮੇਵਾਰ ਹਨ। ਜਥੇਦਾਰ ਮੁਤਾਬਿਕ ਸਰਕਾਰ ਦੀ ਕਾਰਗੁਜ਼ਾਰੀ ਦਾ ਪਰਦਾਫਾਸ਼ ਕਰਨ ਵਾਲੇ ਇਸ ਗੰਭੀਰ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਸੰਜੀਦਗੀ ਨਾਲ ਕਾਰਵਾਈ ਕਰਨ ਦੀ ਬਜਾਏ ਆਪਣੇ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਹਨ ਅਤੇ ਮਾਮਲੇ ਨੂੰ ਹੋਰ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਰਕਾਰੀ ਦਬਾਅ ਹੇਠ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਜੇਲ੍ਹ ਵਿੱਚ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਇੱਕ ਮੰਦਭਾਗਾ ਵਰਤਾਰਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.