ETV Bharat / state

ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਮੋੜਨ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਖੇਧੀ

ਕਿਸਾਨ ਸੰਘਰਸ਼ (Peasant struggle) ਦੇ ਹਿਮਾਇਤੀ ਦਰਸ਼ਨ ਸਿੰਘ ਧਾਲੀਵਾਲ (Darshan Singh Dhaliwal) ਨਾਂ ਦੇ ਅਮਰੀਕੀ ਕਾਰੋਬਾਰੀ ਨੂੰ ਬੀਤੇ ਦਿਨ ਦਿੱਲੀ ਹਵਾਈ ਅੱਡੇ (Delhi Airport) ਤੋਂ ਵਾਪਿਸ ਅਮਰੀਕਾ ਭੇਜਣ ਦੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਖੇਧੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਖੇਧੀ
author img

By

Published : Oct 26, 2021, 2:44 PM IST

ਬਠਿੰਡਾ: ਜਿੱਥੇੇ ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਸਰਕਾਰ ਨੂੰ ਕਿਸਾਨ ਅੰਦੋਲਨ (Peasant struggle) ਦੇ ਮਜ਼ਬੂਤ ​​ਸਮਰਥਕ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ (Darshan Singh Dhaliwal) ਨੂੰ ਸ਼ਿਕਾਗੋ ਤੋਂ ਆਉਣ ਤੋਂ ਬਾਅਦ ਭਾਰਤ ਵਿੱਚ ਦਾਖਲ ਨਹੀਂ ਹੋਣ ਦਿੱਤਾ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਨੂੰ ਗੈਰ-ਲੋਕਤੰਤਰੀ ਅਤੇ ਤਾਨਾਸ਼ਾਹੀ ਰਵੱਈਆ ਦੱਸਿਆ ਹੈ ਤੇ ਇਸ ਦੀ ਸਖ਼ਤ ਨਿੰਦਾ ਕੀਤੀ।

ਦੂਜੇ ਪਾਸੇ ਕਿਸਾਨ ਸੰਘਰਸ਼ ਦੇ ਹਿਮਾਇਤੀ ਦਰਸ਼ਨ ਸਿੰਘ ਧਾਲੀਵਾਲ (Darshan Singh Dhaliwal) ਨਾਂ ਦੇ ਅਮਰੀਕੀ ਕਾਰੋਬਾਰੀ ਨੂੰ ਬੀਤੇ ਦਿਨ ਦਿੱਲੀ ਹਵਾਈ (Delhi Airport) ਅੱਡੇ ਤੋਂ ਵਾਪਿਸ ਅਮਰੀਕਾ ਭੇਜਣ ਦੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਖੇਧੀ

ਸ੍ਰੀ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਿਹਾ ਕਿ ਸਿਰਫ਼ ਇਸ ਗੱਲ ਕਰਕੇ ਇੱਕ ਕਾਰੋਬਾਰੀ ਨੂੰ ਹਵਾਈ ਅੱਡੇ ਤੋਂ ਵਾਪਿਸ ਮੋੜ ਦੇਣਾ ਕਿ ਉਸਨੇ ਕਿਸਾਨ ਸੰਘਰਸ਼ ਦੀ ਆਰਥਿਕ ਮਦਦ ਕੀਤੀ ਸੀ, ਜੋ ਕਿ ਬਹੁਤ ਮੰਦਭਾਗਾ ਹੈ।

ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ (Peasant struggle) ਦੀ ਕਿਸੇ ਕਿਸਮ ਦੀ ਮਦਦ ਕਰਨੀ ਕੋਈ ਕਾਨੂੰਨੀ ਜੁਰਮ ਨਹੀਂ ਹੈ। ਇਸ ਲਈ ਦਰਸ਼ਨ ਸਿੰਘ ਧਾਲੀਵਾਲ ਨੂੰ ਵਾਪਿਸ ਮੋੜਨਾ ਸਰਾਸਰ ਧੱਕਾ ਹੈ। ਉਧਰ ਲੁਧਿਆਣਾ ਦੇ ਰਹਿਣ ਵਾਲੇ ਅਨਿਲ ਨਾਂ ਦੇ ਇੱਕ ਵਿਅਕਤੀ ਵੱਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਸਲੇ ਦੀ ਵੀ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਂਵੇ ਲੁਧਿਆਣਾ ਪੁਲਿਸ ਨੇ ਅਨਿਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਤਾਂ ਦਰਜ਼ ਕਰ ਲਿਆ ਹੈ। ਪ੍ਰੰਤੂ ਅਜੇ ਤੱਕ ਉਸਨੂੰ ਗ੍ਰਿਫ਼ਤਾਰ ਨਾ ਕੀਤੇ ਜਾਣਾ ਸਵਾਲ ਖੜ੍ਹੇ ਕਰਦਾ ਹੈ। ਜਿਸ ਕਰਕੇ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਨੇ ਉਕਤ ਆਰੋਪੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:- ਨਵਾਬ ਮਲਿਕ ਨੇ ਵਾਨਖੇੜੇ ਵਿਰੁੱਧ ਲਗਾਏ ਤਾਜਾ ਦੋਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.