ਬਠਿੰਡਾ : ਹੋਰਨਾਂ ਦੇਸ਼ਾਂ ਵਿੱਚ ਘੱਟ ਗਿਣਤੀਆਂ ਨਾਲ ਅਕਸਰ ਹੀ ਵਿਤਕਰੇ ਦੀਆਂ ਭਾਵਨਾਵਾਂ ਭਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਨੂੰ ਲੈ ਕੇ ਪਹਿਲਾਂ ਵੀ ਸਰਕਾਰਾਂ ਨੂੰ ਦਖਲ ਦੇਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਇੱਕ ਵਾਰ ਫਿਰ ਤੋਂ ਘੱਟ ਗਿਣਤੀ ਸਿੱਖ ਕੌਮ ਨੂੰ ਲੈਕੇ ਵਿਤਕਰੇ ਭਰੀ ਖਬਰ ਸਾਹਮਣੇ ਆਈ ਹੈ। ਦਰਅਸਲ, ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖਾਂ ਨੂੰ ਧਮਕੀਆਂ ਮਿਲਣ ਦੀ ਜਾਣਕਾਰੀ ਮਿਲੀ ਹੈ ਜਿਸ ਉੱਤੇ ਪ੍ਰਤੀਕ੍ਰਿਆ ਦਿੰਦੇ ਹੋਏ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਵਰਤਾਰਾ ਬਹੁਤ ਮੰਦਭਾਗਾ ਹੈ। ਸਿੱਖ ਕੌਮ ਨਾਲ ਹਮੇਸ਼ਾ ਹੀ ਭੇਦਭਾਵ ਵਾਲੀ ਨੀਤੀ ਅਪਣਾਈ ਗਈ ਹੈ। ਪਹਿਲਾਂ ਅਫਗਾਨਿਸਤਾਨ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਫਗਾਨਿਸਤਾਨ ਛੱਡਣ ਲਈ ਮਜਬੂਰ ਕੀਤਾ ਗਿਆ। ਹੁਣ ਪਾਕਿਸਤਾਨ ਵਿੱਚ ਵੀ ਸਿੱਖਾਂ ਨੂੰ ਮੁਸਲਮਾਨ ਬਣਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਾਂ ਦੇਸ਼ ਛੱਡਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕੋਈ ਨਹੀਂ ਮੰਨਦਾ, ਤਾਂ ਉਨ੍ਹਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ।
ਧਰਮ ਪਰਿਵਰਤਨ ਲਈ ਕੀਤਾ ਜਾ ਰਿਹਾ ਮਜਬੂਰ : ਜਥੇਦਾਰ ਨੇ ਦੱਸਿਆ ਕਿ ਸਿੱਖਾਂ ਨੂੰ ਧਮਕੀਆਂ ਭਰੇ ਪੱਤਰ ਮਿਲ ਰਹੇ ਹਨ, ਜਿਨ੍ਹਾਂ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਧਮਕੀ ਭਰੇ ਸੁਨੇਹਿਆਂ ਨਾਲ ਸਿੱਖਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ਨੂੰ ਅਤੇ ਨਿੱਜੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਅਜਿਹਾ ਵਰਤਾਰਾ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣਾ ਚਾਹੀਦਾ ਹੈ। ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਤੋਂ 30-35 ਸਾਲ ਪਹਿਲਾਂ ਅਫਗਾਨਿਸਤਾਨ 'ਚ 1.5 ਲੱਖ ਸਿੱਖ ਵੱਸਦੇ ਸਨ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬ ਦੀ ਦੇਖਭਾਲ ਕਰਦੇ ਸਨ। ਪਰ, ਹੌਲੀ ਹੌਲੀ ਸਿੱਖਾਂ ਦੇ ਕਤਲੇਆਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਉਨ੍ਹਾਂ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ ਗਿਆ। ਜਿਥੋਂ ਉਜੜ ਕੇ ਸਿੱਖ ਪਾਕਿਸਤਾਨ ਦੇ ਵੱਖ ਵੱਖ ਸ਼ਹਿਰਾਂ ਵਿੱਚ ਆ ਕੇ ਵੱਸੇ। ਆਪਣੇ ਕਾਰੋਬਾਰ ਸਥਾਪਿਤ ਕੀਤੇ।
- ਸੁਖਬੀਰ ਬਾਦਲ ਨੇ ਸੀਐੱਮ ਮਾਨ ਨੂੰ ਆਖਿਆ ਤਾਨਾਸ਼ਾਹ , ਕਿਹਾ-ਲੋਕ ਸਭਾ ਚੋਣਾਂ 'ਚ ਜਨਤਾ ਕਰੇਗੀ ਇਨਸਾਫ਼, ਕੇਂਦਰ ਸਰਕਾਰ ਨੂੰ ਵੀ ਲਿਆ ਨਿਸ਼ਾਨੇ 'ਤੇ
- ਸਿਮਰਨਜੀਤ ਮਾਨ ਦਾ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਵਾਰ, ਕਿਹਾ-ਹੱਕ ਮੰਗਦੇ ਲੋਕਾਂ ਨੂੰ ਡੰਡੇ ਦੇ ਜ਼ੋਰ 'ਤੇ ਦਬਾਉਣਾ ਚਾਹੁੰਦੀ ਹੈ ਸਰਕਾਰ
- ਜਰਮਨੀ ਦੀਆਂ ਸਕੀਆਂ ਭੈਣਾਂ ਪਹੁੰਚੀਆਂ ਸਿੱਧੂ ਮੂਸੇ ਵਾਲਾ ਦੀ ਹਵੇਲੀ, ਪਰਿਵਾਰ ਨੂੰ ਮਿਲ ਕੇ ਜਤਾਈ ਖੁਸ਼ੀ
ਭਾਰਤ ਸਰਕਾਰ ਮਾਮਲੇ ਵਿੱਚ ਦਖਲ ਦੇਵੇ : ਹੁਣ ਵੀ ਸੁਨੇਹਾ ਮਿਲਿਆ ਹੈ ਕਿ ਦੋ ਤਿੰਨ ਦਿਨ ਪਹਿਲਾਂ ਫਿਰ ਰਾਵਲਪਿੰਡੀ ਪੰਜਾ ਸਾਹਿਬ ਅਤੇ ਲਾਹੌਰ 'ਚ ਸਿੱਖਾਂ ਨੂੰ ਧਮਕੀ ਭਰੇ ਪੱਤਰ ਮਿਲੇ ਹਨ। ਜਿਸ ਵਿੱਚ ਸਾਫ਼ ਲਿਖਿਆ ਗਿਆ ਹੈ ਕਿ ਜਾਂ ਤਾਂ ਮੁਸਲਮਾਨ ਬਣ ਜਾਓ ਜਾਂ ਪਾਕਿਸਤਾਨ ਛੱਡ ਕੇ ਚਲੇ ਜਾਓ। ਇਹ ਬਹੁਤ ਹੀ ਮੰਦਭਾਗਾ ਤੇ ਮੰਦਾ ਵਰਤਾਰਾ ਹੈ ਅਤੇ ਪਾਕਿਸਤਾਨ ਸਰਕਾਰ ਸਿੱਖਾਂ ਦੇ ਮਾਣ ਤੇ ਸਨਮਾਨ ਦੀ ਰਾਖੀ ਕਰਨੀ ਚਾਹੀਦੀ। ਭਾਰਤ ਸਰਕਾਰ ਵੀ ਇਸ ਮਾਮਲੇ ਵਿੱਚ ਦਖਲ ਅੰਦਾਜੀ ਦੇ ਕੇ ਸਿੱਖਾਂ ਦੀ ਹਿਫ਼ਾਜ਼ਤ ਕਰੇ।