ਜਲੰਧਰ: ਕੁਝ ਦਿਨ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Kabaddi player Sandeep Ambian) ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਵਿਦੇਸ਼ਾਂ ਵਿੱਚ ਬੈਠੇ ਕੁਝ ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਸੀ।
ਪੰਜਾਬ ਪੁਲਿਸ ਦੇ ਉੱਪਰ ਕਈ ਦਿਨ੍ਹਾਂ ਤੋਂ ਇਸ ਮਾਮਲੇ ਨੂੰ ਟਰੇਸ ਕਰਨ ਲਈ ਕਾਫ਼ੀ ਦਬਾਅ ਬਣਿਆ ਹੋਇਆ ਸੀ। ਇਸੇ ਤਹਿਤ ਜਲੰਧਰ ਪੁਲਿਸ ਨੂੰ ਇਸ ਸਮੇਂ ਵੱਡੀ ਸਫਲਤਾ ਮਿਲੀ ਹੈ ਕਿਉਂਕਿ ਇਸ ਮਾਮਲੇ ਦੇ ਆਰੋਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਏ ਗਏ ਹਨ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦੇ ਕਤਲ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਜਲੰਧਰ ਦਿਹਾਤੀ ਦੇ ਐਸ. ਐਸ. ਪੀ. ਅਧਿਕਾਰੀ ਸਵਪਨ ਸ਼ਰਮਾ (SSP Officer Swapan Sharma) ਦੀ ਅਗਵਾਈ ਦੇ ਵਿੱਚ ਜਲੰਧਰ ਤੋਂ ਖਾਸ ਟੀਮਾਂ ਪੰਜਾਬ ਤੋਂ ਬਾਹਰ ਗਈਆਂ ਹਨ। ਉਨ੍ਹਾਂ ਨੇ ਰਲ ਕੇ ਇਸ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ।
SSP ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਆਰੋਪੀ ਯੂਪੀ ਤੋਂ ਫੜਿਆ ਗਿਆ ਜਦੋਂ ਕਿ ਦੂਜਾ ਆਰੋਪੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। SSP ਸਵਪਨ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਪੂਰਾ ਅਪ੍ਰੇਸ਼ਨ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਅੰਜਾਮ ਦਿੱਤਾ ਗਿਆ ਜਿਸ ਵਿੱਚ ਬੜੀ ਵੱਡੀ ਸਫਲਤਾ ਹੱਥ ਆਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸ਼ੂਟਰਾਂ ਤੋਂ ਪੁੱਛਤਾਸ ਜਾਰੀ ਹੈ ਤੇ ਜਲਦੀ ਹੀ ਬਾਕੀ ਆਰੋਪੀਆਂ ਨੂੰ ਫੜਨ ਸੰਭਾਵਨਾ ਜਤਾਈ ਜਾ ਰਹੀ ਹੈ।
ਦੱਸ ਦੇਈਏ ਕਿ ਜਲੰਧਰ ਦੇ ਪਿੰਡ ਮੱਲੀਆਂ 'ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਦਾ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਸਾਬਕਾ ਕਬੱਡੀ ਖਿਡਾਰੀ 'ਤੇ ਚੱਲੀਆਂ ਗੋਲੀਆਂ, ਗੈਂਗਸਟਰ ਵੱਲੋਂ ਮਿਲੀ ਧਮਕੀ ਦੀ ਆਡੀਓ ਵਾਇਰਲ