ਬਠਿੰਡਾ: ਬੀਜੇਪੀ ਦੇ ਸੀਨੀਅਰ ਲੀਡਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅੱਜ ਏਮਸ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਆਧੁਨਿਕ ਤਕਨੀਕ ਨਵੀਆਂ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਤੇ ਤਿੱਖੇ ਹਮਲੇ ਕੀਤੇ ਤਿੰਨ ਖੇਤੀਬਾੜੀ ਬਿਲਾਂ ਦੇ ਹੋ ਰਹੇ ਵਿਰੋਧ ਤੇ ਬੋਲਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ। ਟੇਬਲ ਤੇ ਬੈਠ ਕੇ ਹਰ ਮਸਲਾ ਹੱਲ ਹੋ ਸਕਦਾ ਹੈ ਅਤੇ ਉਹ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਜੋ ਇਨ੍ਹਾਂ ਬਿਲਾਂ ਵਿੱਚ ਸੋਧ ਕਰਵਾਉਣੀ ਹੈ ਉਹ ਆਪਾਂ ਬੈਠ ਕੇ ਕਰ ਸਕਦੇ ਹਾਂ।
ਇਹ ਵੀ ਪੜੋ: ਬੇਅਦਬੀ ਮਾਮਲਾ:1 ਜੁਲਾਈ ਤੋਂ ਸਿਮਰਨਜੀਤ ਮਾਨ ਮੁੜ ਲਾ ਸਕਦੇ ਨੇ ਮੋਰਚਾ
ਕੇਜਰੀਵਾਲ ਵੱਲੋਂ ਪੰਜਾਬ ਦੌਰੇ ਦੌਰਾਨ ਕੀਤੇ ਗਏ ਵਾਅਦਿਆਂ ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਬਹਿਰੂਪੀਆ ਹੈ। ਜਿਸ ਵੱਲੋਂ ਸਮੇਂ ਸਮੇਂ ਆਪਣਾ ਰੂਪ ਚ ਬਦਲਿਆ ਜਾਂਦਾ ਹੈ ਅਤੇ ਜਦੋਂ ਕਾਨੂੰਨ ਦੇ ਸ਼ਿਕੰਜੇ ਵਿੱਚ ਆਉਂਦਾ ਹੈ ਤਾਂ ਉਹ ਮੁਆਫ਼ੀ ਬੜੀ ਜਲਦੀ ਮੰਗਦਾ ਹੈ। ਕੇਜਰੀਵਾਲ ਵੱਲੋਂ ਦਿੱਲੀ ਦੇ ਲੋਕਾਂ ਦੇ ਟੈਕਸ ਦਾ ਪੈਸਾ ਪੰਜਾਬ ਵਿੱਚ ਇਸ਼ਤਿਹਾਰਾਂ ਉੱਤੇ ਉਡਾਇਆ ਜਾ ਰਿਹਾ ਹੈ। ਜਿਸ ਤੋਂ ਸਾਫ ਜ਼ਾਹਿਰ ਹੈ ਕਿ ਉਸ ਨੂੰ ਸਿਰਫ਼ ਸੱਤਾ ਦਾ ਲਾਲਚ ਹੈ ਨਾ ਕਿ ਲੋਕਾਂ ਦੀ ਫਿਕਰ ਕਰਦਿਆਂ ਤੇਲ ਦੀਆਂ ਕੀਮਤਾਂ ਸੰਬੰਧੀ ਬੋਲਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਕੰਪਨੀਆਂ ਅੰਤਰਰਾਸ਼ਟਰੀ ਕੀਮਤਾਂ ਅਨੁਸਾਰ ਤੈਅ ਕਰਦੀਆਂ ਹਨ ਅਤੇ ਸਰਕਾਰ ਇਸ ਵਿੱਚ ਕੋਈ ਦਖ਼ਲ ਨਹੀਂ ਦੇ ਸਕਦੀ।