ETV Bharat / state

Bathinda news: ਜੀ 20 ਦੇ ਵਿਰੋਧ 'ਚ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ 'ਚ ਲਹਿਰਾਇਆ ਖਾਲਿਸਤਾਨੀ ਝੰਡਾ - Bathinda news update in punjabi

ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਵਿੱਚ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ ਹੈ। ਇਸ ਦੇ ਨਾਲ ਹੀ ਰੇਲਵੇ ਟਰੈਕ ਦੀ ਭੰਨਤੋੜ ਵੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਸ ਉਤੇ ਸਖ਼ਤ ਪ੍ਰਤੀਕਿਰਿਆ ਵੀ ਦਿੱਤੀ ਹੈ।

Sri Guru Hargobind Thermal Plant
Sri Guru Hargobind Thermal Plant
author img

By

Published : Mar 14, 2023, 4:11 PM IST

ਜੀ 20 ਦੇ ਵਿਰੋਧ 'ਚ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ 'ਚ ਲਹਿਰਾਇਆ ਖਾਲਿਸਤਾਨੀ ਝੰਡਾ

ਬਠਿੰਡਾ: ਜੀ 20 ਸੰਮੇਲਨ ਤੋਂ ਪਹਿਲਾਂ ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵੇਖੀਂ ਲੱਗੇ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੀਆਂ ਕੰਧਾਂ 'ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜੋ ਵੀਡੀਓ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤੀ ਗਈ ਹੈ ਉਹ ਵੀਡੀਓ ਪੁਰਾਣੀ ਹੈ।

ਪਲਾਂਟ ਦੀਆਂ ਕੰਧਾਂ ਉਤੇ ਖਾਲਿਸਤਾਨੀ ਨਾਅਰੇ: ਐਸਐਸਪੀ ਬਠਿੰਡਾ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਲਾਂਟ ਦੀਆਂ ਕੰਧਾਂ ਉਤੇ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੇ ਨਾਲ ਹੀ ਰੇਲਵੇ ਟ੍ਰੈਕ ਦੀ ਭੰਨਤੋੜ ਵੀ ਕੀਤੀ ਗਈ ਹੈ। ਮੌਕੇ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਭੇਜਿਆ ਗਿਆ ਜਿਨ੍ਹਾਂ ਵੱਲੋਂ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਥ ਰੇਲਵੇ ਟਰੈਕ ਉਪਰ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਉਹਨਾਂ ਵੱਲੋਂ ਰੇਲ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨੇ ਕਿਹਾ ਕਿ ਰੇਲਵੇ ਟਰੈਕ ਦੀ ਭੰਨਤੋੜ ਕੀਤੀ ਗਈ ਹੈ। ਪਰ ਐਸਐਸਪੀ ਬਠਿੰਡਾ ਨੇ ਇਸ ਨੂੰ ਸਿਰੇ ਤੋਂ ਨਕਾਰ ਦਿੱਤਾ ਜਦੋਂ ਪੱਤਰਕਾਰਾਂ ਨੇ ਕਿਹਾ ਕਿ ਕੁਝ ਮੀਡੀਆ ਕਰਮੀਆਂ ਨੇ ਉੱਥੇ ਜਾ ਕੇ ਦੇਖਿਆ ਹੈ ਕਿ ਰੇਲਵੇ ਟਰੈਕ ਦੇ ਲੌਕ ਤੋੜੇ ਗਏ ਹਨ ਪਰ ਐਸਐਸਪੀ ਨੇ ਇਸ ਨੂੰ ਝੂਠ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਾਂਚ ਦੌਰਾਨ ਅਜਿਹੀ ਕੋਈ ਵੀ ਜਾਣਕਾਰੀ ਨਹੀਂ ਮਿਲੀ।

ਜੀ 20 ਸੰਮੇਲਨ ਦਾ ਵਿਰੋਧ: ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਅਧਿਕਾਰੀਆਂ ਵੱਲੋਂ ਅਜਿਹੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਕਿ ਉਥੇ ਰੇਲਵੇ ਟ੍ਰੈਕ ਉਪਰ ਕੋਈ ਕਿਸੇ ਤਰਾਂ ਦਾ ਕੋਈ ਨੁਕਸਾਨ ਹੋਇਆ ਹੈ। ਇਥੇ ਦੱਸਣਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਦੇਰ ਰਾਤ ਵੀਡੀਓ ਰਲੀਜ਼ ਕਰ ਕੇ ਦਾਅਵਾ ਪੇਸ਼ ਕੀਤਾ ਗਿਆ ਸੀ ਕਿ ਬਠਿੰਡਾ ਦੇ ਲਹਿਰਾ ਮਹੱਬਤ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਧਰਮਲ ਪਲਾਂਟ ਦੀਆਂ ਦੀਵਾਰਾਂ 'ਤੇ ਜੀ 20 ਸੰਮੇਲਨ ਦਾ ਵਿਰੋਧ ਕਰਦੇ ਹੋਏ ਦੇਸ਼ ਵਿਰੋਧੀ ਨਾਰੇ ਲਿਖੇ ਗਏ ਹਨ। ਥਰਮਲ ਪਲਾਂਟ ਨੂੰ ਕੋਲੇ ਦੀ ਸਪਲਾਈ ਕਰਨ ਲਈ ਵਿਛਾਏ ਗਏ ਰੇਲਵੇ ਟਰੈਕ ਨੂੰ ਪੱਟਿਆ ਗਿਆ ਹੈ। ਇਸ ਸਭ ਲਈ ਉਨ੍ਹਾਂ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਸੀ।

ਇਹ ਵੀ ਪੜ੍ਹੋ:- Komi insaf morcha dispute: ਅੰਮ੍ਰਿਤਪਾਲ 'ਤੇ ਦਿੱਤੇ ਬਿਆਨ ਨੂੰ ਲੈ ਕੇ ਦੋਫ਼ਾੜ ਹੋਇਆ ਕੌਮੀ ਇਨਸਾਫ਼ ਮੋਰਚਾ, ਜਾਣੋ ਕਿਵੇਂ

ETV Bharat Logo

Copyright © 2024 Ushodaya Enterprises Pvt. Ltd., All Rights Reserved.