ETV Bharat / state

ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ ਲੱਖਾ ਸਿਧਾਣਾ - Lakha Sidhana

ਸਮਾਜ ਸੇਵੀ ਅਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿਧਾਣਾ (Lakha Sidhana reached in Bathinda) ਨੇ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਠਿੰਡਾ (Deputy Commissioners office in Bathinda) ਨਾਲ ਮੀਟਿੰਗ ਕੀਤੀ।

Lakha Sidhana reached in Bathinda
Lakha Sidhana reached in Bathinda
author img

By

Published : Jan 3, 2023, 6:04 PM IST

ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ ਲੱਖਾ ਸਿਧਾਣਾ

ਬਠਿੰਡਾ: ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਸੰਘਰਸ਼ ਕਰ ਰਹੇ। ਇਸੇ ਤਹਿਤ ਹੀ ਅੱਜ ਮੰਗਲਵਾਰ ਨੂੰ ਸਮਾਜ ਸੇਵੀ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿੰਘ ਸਿਧਾਣਾ (Lakha Sidhana reached in Bathinda) ਡਿਪਟੀ ਕਮਿਸ਼ਨਰ ਬਠਿੰਡਾ ਨਾਲ ਬੈਠਕ ਕਰਨ ਪਹੁੰਚੇ। ਇਸ ਦੌਰਾਨ ਹੀ ਲੱਖਾ ਸਿਧਾਣਾ ਦੀ ਟੀਮ (Deputy Commissioners office in Bathinda) ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ।

ਪੰਜਾਬ ਸਰਕਾਰ ਜ਼ਮੀਨੀ ਪੱਧਰ ਉਪਰ ਪੰਜਾਬੀ ਮਾਂ ਬੋਲੀ ਲਈ ਕੰਮ ਕਰੇ:- ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 21 ਫਰਵਰੀ ਤੱਕ ਦਾ ਸਮਾਂ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਨ ਲਈ ਦਿੱਤਾ ਗਿਆ ਹੈ, ਉਹ ਸ਼ਲਾਘਾਯੋਗ ਕਦਮ ਹੈ। ਪਰ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨੀ ਪੱਧਰ ਉਪਰ ਪੰਜਾਬੀ ਬੋਲੀ ਨੂੰ ਬਣਦਾ ਮਾਣ-ਸਤਿਕਾਰ ਬਹਾਲ ਕਰਾਉਣ ਲਈ ਕੰਮ ਕਰੇ। ਕਿਉਂਕਿ ਕਈ ਥਾਵਾਂ ਉੱਤੇ ਪੰਜਾਬੀ ਦੇ ਸ਼ਬਦਾਂ ਦਾ ਹੇਰ-ਫ਼ੇਰ ਕੀਤਾ ਜਾ ਰਿਹਾ ਹੈ। ਜਿਸ ਤਹਿਤ ਬੋਰਡਾਂ ਉੱਤੇ ਸ਼ਬਦ ਪੰਜਾਬੀ ਦੇ ਹਨ, ਜਦੋਂ ਕਿ ਉਹਨਾਂ ਦੇ ਅਰਥ ਹਿੰਦੀ ਜਾਂ ਅੰਗਰੇਜ਼ੀ ਵਿੱਚ ਹੁੰਦੇ ਹਨ।

ਪੰਜਾਬ ਸਰਕਾਰ ਦੀ ਮਨਸ਼ਾ ਵਿੱਚ ਖੋਟ:- ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਹਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬੀ ਮਾਂ ਬੋਲੀ ਲਈ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਦਫ਼ਤਰੀ ਕੰਮ ਵੀ ਪੰਜਾਬੀ ਵਿੱਚ ਲਾਗੂ ਕਰੇ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿੱਚ ਦਸਖ਼ਤ ਵੀ ਪੰਜਾਬੀ ਵਿੱਚ ਕੀਤੇ ਜਾਣ ਤਾਂ ਜੋ ਜ਼ਮੀਨੀ ਪੱਧਰ ਉਪਰ ਪੰਜਾਬੀ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਪਿਛਲੇ ਦਿਨੀਂ ਪੰਜਾਬੀ ਨੂੰ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਦੌਰਾਨ ਪੋਚੇ ਮਾਰੇ ਗਏ ਸਨ। ਪਰ ਫਿਰ ਵੀ ਉਨ੍ਹਾਂ ਉੱਤੇ ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਪੰਜਾਬ ਸਰਕਾਰ ਦੀ ਮਨਸ਼ਾ ਵਿੱਚ ਖੋਟ ਨਜ਼ਰ ਆਉਂਦੀ ਹੈ। ਸੋ ਅੰਤ ਵਿੱਚ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਲੱਖਾ ਸਿਧਾਣਾ ਦੀ ਇਸ ਮੁਹਿੰਮ ਉੱਤੇ ਕੀ ਐਕਸ਼ਨ ਲੈਂਦੀ ਹੈ।

ਇਹ ਵੀ ਪੜੋ:- ਮਸਤੂਆਣਾ ਜ਼ਮੀਨ ਵਿਵਾਦ: ਸੁਖਦੇਵ ਸਿੰਘ ਢੀਂਡਸਾ ਨੇ CM ਦਾ ਇਲਜ਼ਾਮਾਂ ਨੂੰ ਦੱਸਿਆ ਝੂਠ, SGPC ਨੇ ਵੀ ਦਿੱਤਾ ਜਵਾਬ, ਖਾਸ ਰਿਪੋਰਟ

ETV Bharat Logo

Copyright © 2025 Ushodaya Enterprises Pvt. Ltd., All Rights Reserved.