ਬਠਿੰਡਾ: ਲੱਖਾ ਸਧਾਣਾ ਅਤੇ NDPS ਦਾ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿਚ ਰੱਖੀ ਗਈ ਵੱਡੀ ਰੈਲੀ ਪਿੰਡ ਮਹਿਰਾਜ ਵਿਖੇ ਅੱਜ ਵੱਡੀ ਗਿਣਤੀ ਵਿਚ ਨੌਜਵਾਨ ਪਹੁੰਚੇ। ਇਸ ਰੈਲੀ ਵਿੱਚ ਫ਼ਾਜ਼ਿਲਕਾ ਤੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਲੜਨ ਵਾਲਾ ਵਿਸ਼ਵਦੀਪ ਫ਼ਾਜ਼ਿਲਕਾ ਵੀ ਪਹੁੰਚਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦੇ ਹੋਏ ਵਿਸ਼ਵਦੀਪ ਨੇ ਕਿਹਾ ਸੀ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ। ਜਿਸ ਨੇ ਨੇ ਜ਼ੀਰੋ ਦੀ ਖੋਜ ਕੀਤੀ ਹੈ ਕਿਉਂਕਿ ਇਨ੍ਹਾਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੂੰ ਉਹ ਜ਼ੀਰੋ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪੰਜਾਬ ਦੀ ਨੌਜਵਾਨੀ ਨੂੰ ਡਰਾਉਣ ਦੀ ਕੋਸ਼ਿਸ਼ ਸ਼ਾਮਾ ਦੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ। ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜੇ ਤੁਸੀਂ ਇੱਕ ਘਾਹ ਪੁੱਟਾਂਗੇ ਤਾਂ ਉਥੇ ਹੋਰ ਬੂਝਾ ਬਣਕੇ ਕਾ ਉੱਭਰੇਗਾ ਸੋਇਸਟੀ ਤੋਂ ਸਬਕ ਲੈਣਾ ਚਾਹੀਦਾ ਆਮ ਆਦਮੀ ਪਾਰਟੀ ਨੂੰ ਜੋ ਹਾਲਾਤ ਇਨ੍ਹਾਂ ਵੱਲੋਂ ਪੰਜਾਬ ਦੀ ਨੌਜਵਾਨੀ ਨਾਲ ਬਣਾਏ ਜਾ ਰਹੇ ਹਨ।
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੀ ਨੌਜਵਾਨੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ ਵਿਸ਼ਵ ਦੀਪ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਹੋਰਨਾਂ ਸੂਬਿਆਂ ਵਿੱਚ ਸਰਕਾਰ ਬਣਾਉਣ ਲਈ ਪੰਜਾਬ ਦੇ ਖਜ਼ਾਨੇ ਨੂੰ ਲੁਟਾਇਆ ਜਾ ਰਿਹਾ ਹੈ। ਜਿਸ ਦਾ ਖਮਿਆਜ਼ਾ ਇਨ੍ਹਾਂ ਨੂੰ ਆਉਂਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ ਕਿਉਂਕਿ ਅੱਜ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ।
ਇਹ ਵੀ ਪੜ੍ਹੋ: 5G ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦੇ ਮਾਰੀ 35 ਲੱਖ ਦੀ ਠੱਗੀ, ਦੋ ਗ੍ਰਿਫ਼ਤਾਰ