ETV Bharat / state

Gangster Lawrence Bishnoi: ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਰਾਜਸਥਾਨ ਪੁਲਿਸ - ਸਖਤ ਸੁਰੱਖਿਆ ਪ੍ਰਬੰਧ

ਰਾਜਸਥਾਨ ਪੁਲਿਸ ਕਰੀਬ ਇੱਕ ਮਹੀਨੇ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਾਪਿਸ ਛੱਡਣ ਪਹੁੰਚੀ ਤਾਂ ਅਧਿਕਾਰੀਆਂ ਨੇ ਰਾਤ ਸਮੇਂ ਜੇਲ੍ਹ ਅੰਦਰ ਦਾਖਲਾ ਨਹੀਂ ਦਿੱਤਾ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪਹਿਰੇ ਅੰਦਰ ਸੀਆਈ ਸਟਾਫ਼ ਦੇ ਦਫ਼ਤਰ ਵਿੱਚ ਰੱਖਿਆ ਗਿਆ।

Lawrence Bishnoi was released from Bathinda Central Jail by Rajasthan Police
Gangster Lawrence Bishnoi: ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਰਾਜਸਥਾਨ ਪੁਲਿਸ
author img

By

Published : Mar 8, 2023, 11:52 AM IST

Gangster Lawrence Bishnoi: ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਰਾਜਸਥਾਨ ਪੁਲਿਸ

ਬਠਿੰਡਾ: ਜ਼ਿਲ੍ਹਾ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ 15 ਫਰਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਰਾਜਸਥਾਨ ਪੁਲਿਸ ਵੱਲੋਂ ਜੈਪੁਰ ਵਿਖੇ ਲਿਜਾਇਆ ਗਿਆ ਸੀ। ਹੁਣ ਦੇਰ ਰਾਤ ਰਾਜਸਥਾਨ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਤਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਰਾਤ ਹੋਣ ਕਾਰਨ ਜੇਲ੍ਹ ਵਿੱਚ ਲਿਜਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੇ ਸੀ ਆਈ ਏ ਸਟਾਫ ਵਿੱਚ ਰਾਹਦਾਰੀ ਲਈ ਰੱਖਿਆ ਗਿਆ ਹੈ ਅਤੇ ਸੀ ਆਈ ਏ ਸਟਾਫ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।

ਸਖਤ ਸੁਰੱਖਿਆ ਪ੍ਰਬੰਧਾਂ ਹੇਠ: ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੀ ਆਈ ਸਟਾਫ ਦੇ ਆਲੇ ਦੁਆਲੇ ਬੈਰੀਕੇਟਿੰਗ ਕਰਕੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਰਾਜਸਥਾਨ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੀ ਆਈ ਸਟਾਫ ਬਠਿੰਡਾ ਤੋਂ ਕੇਂਦਰੀ ਜੇਲ੍ਹ ਬਠਿੰਡਾ ਲਿਜਾਇਆ ਗਿਆ। ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਰਾਜਸਥਾਨ ਪੁਲਿਸ 15 ਫਰਵਰੀ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਜੈਪੁਰ ਲੈਕੇ ਗਈ ਸੀ। ਜੈਪੁਰ ਪੁਲਸ ਨੇ ਸੈਂਟਰਲ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲਿਆ ਸੀ, ਬਿਸ਼ਨੋਈ ਖ਼ਿਲਾਫ਼ ਜੈਪੁਰ ਦੇ ਜਵਾਹਰ ਸਰਕਲ ਥਾਣੇ ਵਿੱਚ ਧਾਰਾ 307 ਦੇ ਤਹਿਤ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਗੱਲ ਦੀ ਪੁਸ਼ਟੀ ਉਸ ਸਮੇਂ ਦੇ ਐਸਐਸਪੀ ਜੇ ਐਲੇਨਚੇਲੀਅਨ ਨੇ ਕੀਤੀ ਸੀ।

ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਤਿਆਰੀ: ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੈਪੁਰ ਦੇ ਜਵਾਹਰ ਸਰਕਲ ਥਾਣੇ ਦੀ ਪੁਲਿਸ ਨੇ ਧਾਰਾ 307 ਤਹਿਤ ਕੇਸ ਨੰਬਰ 80-2023 ਤਹਿਤ ਕੇਸ ਦਰਜ ਕੀਤਾ ਸੀ । ਗੈਂਗਸਟਰ ਬਿਸ਼ਨੋਈ 'ਤੇ ਜੈਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਹੈ। ਉਕਤ ਮਾਮਲਾ ਦਰਜ ਕਰਨ ਤੋਂ ਬਾਅਦ ਜੈਪੁਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਿਛਲੇ ਕਈ ਦਿਨਾਂ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਤਿਆਰੀ 'ਚ ਸੀ। ਜਿਸ ਕਾਰਨ ਜੈਪੁਰ ਪੁਲਿਸ ਦੀ ਟੀਮ 14 ਫਰਵਰੀ ਮੰਗਲਵਾਰ ਦੇਰ ਸ਼ਾਮ ਬਠਿੰਡਾ ਪਹੁੰਚੀ ਅਤੇ 15 ਫਰਬਰੀ ਨੂੰ ਸਵੇਰੇ 10 ਵਜੇ ਦੇ ਕਰੀਬ ਗੈਂਗਸਟਰ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਹਿਰਾਸਤ 'ਚ ਲੈ ਕੇ ਜੈਪੁਰ ਲਈ ਰਵਾਨਾ ਹੋ ਗਈ ਸੀ ਅਤੇ ਹੁਣ ਮੁੜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਲੈਕੇ ਪਹੁੰਚੀ ਸੀ।

ਇਹ ਵੀ ਪੜ੍ਹੋ: Nihang Singh Murder in hola mohalla: ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪ੍ਰਦੀਪ, ਪਿੰਡ ਵਿੱਚ ਸੋਗ

ETV Bharat Logo

Copyright © 2025 Ushodaya Enterprises Pvt. Ltd., All Rights Reserved.