ETV Bharat / state

ਬਠਿੰਡਾ 'ਚ ਟਿੱਡੀ ਦਲ ਦਾ ਕੋਈ ਕੇਸ ਨਹੀ ਆਇਆ ਸਾਹਮਣੇ: ਡਿਪਟੀ ਕਮਿਸ਼ਨਰ - ਟਿੱਡੀ ਦਲ ਦੇ ਹਮਲੇ

ਬਠਿੰਡਾ 'ਚ ਟਿੱਡੀ ਦਲ ਦੇ ਹਮਲੇ ਬਾਰੇ ਬੋਲਦਿਆ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਠਿੰਡਾ ਵਿੱਚ ਟਿੱਡੀ ਦਲ ਦੇ ਹਮਲੇ ਦਾ ਕੋਈ ਵੀ ਮਾਮਲਾ  ਸਾਹਮਣੇ ਨਹੀਂ ਆਇਆ ਹੈ।

ਬਠਿੰਡਾ ਦੇ ਡਿਪਟੀ ਕਮਿਸ਼ਨਰ
ਬਠਿੰਡਾ ਦੇ ਡਿਪਟੀ ਕਮਿਸ਼ਨਰ
author img

By

Published : Feb 3, 2020, 4:50 PM IST

ਬਠਿੰਡਾ: ਟਿੱਡੀ ਦਲ ਦੇ ਹਮਲੇ ਬਾਰੇ ਬੋਲਦਿਆ ਬਠਿੰਡਾ ਦੇ ਡਿਪਟੀ ਕਮਿਸ਼ਨ ਬੀ ਸ਼੍ਰੀ ਨਿਵਾਸਨ ਨੇ ਕਿਹਾ ਕਿ ਬਠਿੰਡਾ ਵਿੱਚ ਟਿੱਡੀ ਦਲ ਦੇ ਹਮਲੇ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸੋਸ਼ਲ ਮੀਡੀਆ ਉੱਤੇ ਕਿਸਾਨਾਂ ਭਰਾਵਾਂ ਨੂੰ ਸਿਰਫ਼ ਡਰਾਇਆ ਜਾ ਰਿਹਾ ਹੈ। ਇਸ ਤਰ੍ਹਾਂ ਦੇ ਲੋਕਾਂ ਦੇ ਖਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ।

ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਟਿੱਡੀ ਦਲ ਦਾ ਫ਼ਸਲਾਂ 'ਤੇ ਹੋਣ ਵਾਲੇ ਸੰਭਾਵੀ ਹਮਲੇ ਤੋਂ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ।

ਵੇਖੋ ਵੀਡੀਓ

ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਫ਼ਸਲਾਂ 'ਤੇ ਹੋਣ ਵਾਲੇ ਇਸ ਹਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਹੈਲਪ ਲਾਇਨ ਨੰਬਰ 97687-00006 ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਪੱਕਾ, ਸੇਖ਼ੋ, ਮਛਾਣਾ, ਪਥਰਾਲਾ ਆਦਿ ਪਿੰਡਾਂ ਦੇ ਦੌਰੇ ਕਰਦੇ ਹੋਏ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੇ ਅਗਾਊਂ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਲਾਮਬੰਧ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ 'ਤੇ ਕਿਸੇ ਤਰ੍ਹਾਂ ਦੇ ਟਿੱਡੀ ਦਲ ਵਲੋਂ ਕੀਤੇ ਜਾਣ ਵਾਲੇ ਕਿਸੇ ਤਰ੍ਹਾਂ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ 8 ਟੀਮਾਂ ਦਾ ਗਠਨ ਕੀਤਾ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ 7 ਟੀਮਾਂ ਬਲਾਕ ਪੱਧਰ 'ਤੇ, ਇਕ ਟੀਮ ਜ਼ਿਲ੍ਹਾਂ ਪੱਧਰ 'ਤੇ ਬਣਾਈ ਗਈ। ਹਰੇਕ ਟੀਮ ਵਿੱਚ ਤਿੰਨ ਮੈਂਬਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ਟੀਮਾਂ ਵਿਚ ਤਾਇਨਾਤ ਕੀਤੇ ਨੁਮਾਇੰਦੇ ਪਿੰਡਾਂ ਵਿੱਚ ਜਾ ਕੇ ਗੁਰਦੁਆਰਾ ਸਾਹਿਬ ਵਿੱਚ ਅਨਾਊਸਮੈਂਟ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨਗੇ।

ਇਹ ਵੀ ਪੜੋ:ਕੇਰਲ ਵਿੱਚ ਕੋਰੋਨਾ ਵਾਇਰਸ ਦੇ ਤੀਜੇ ਮਾਮਲੇ ਦੀ ਹੋਈ ਪੁਸ਼ਟੀ

ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਦੱਸਿਆ ਕਿ ਟਿੱਡੀਆਂ ਦੀ ਪਹਿਚਾਣ ਪੀਲੇ ਰੰਗ ਦੇ ਸਰੀਰ ਉਪਰ ਕਾਲੇ ਰੰਗ ਦੇ ਨਿਸ਼ਾਨ ਤੇ ਜਬਾੜੇ ਗੂੜੇ ਜਾਮਣੀ ਕਾਲੇ ਰੰਗ ਤੋਂ ਹੁੰਦੀ ਹੈ। ਜੇਕਰ ਟਿੱਡੀਆਂ ਦਾ ਸੰਭਾਵੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਖਾਲੀ ਪੀਪੇ ਖੜਕਾ ਕੇ, ਅੱਗ ਦੀਆਂ ਮਸ਼ਾਲਾਂ ਆਦਿ ਰਾਹੀਂ ਉਸ ਨੂੰ ਹੇਠਾਂ ਜ਼ਮੀਨ ਤੋਂ ਉਤਰਣ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਟਿੱਡੀ ਦਲ ਝਾੜੀਆਂ ਆਦਿ 'ਤੇ ਉਤਰਦਾ ਹੈ ਤਾਂ ਉਸ ਨੂੰ ਅੱਗ ਲਗਾ ਕੇ ਖ਼ਤਮ ਕਰ ਦੇਣਾ ਚਾਹੀਦਾ ਹੈ।

Intro:ਬਠਿੰਡਾ ਵਿੱਚ ਟਿੱਡੀ ਦਲ ਦਾ ਹਮਲਾ ਨਹੀਂ ,ਅਫਵਾਹ ਉਡਾਉਣ ਵਾਲੇ ਦੇ ਖਿਲਾਫ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ :- ਡੀਸੀ ਬਠਿੰਡਾ Body:

ਬਠਿੰਡਾ ਵਿੱਚ
ਟਿੱਡੀ ਦਲ ਦੇ ਹਮਲੇ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਸੋਸ਼ਲ ਮੀਡੀਆ ਉੱਤੇ ਖਾਮ ਖਾਂ ਕਿਸਾਨਾਂ ਭਰਾਵਾਂ ਨੂੰ ਡਰਾਇਆ ਜਾ ਰਿਹਾ ਹੈ ਇਸ ਤਰ੍ਹਾਂ ਦੇ ਲੋਕਾਂ ਦੇ ਖਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਬਠਿੰਡਾ ਵਿੱਚ ਇਸ ਤਰ੍ਹਾਂ ਦਾ ਕੋਈ ਵੀ ਕੇਸ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਟਿੱਡੀ ਦਲ ਦੇ ਫ਼ਸਲਾਂ 'ਤੇ ਹੋਣ ਵਾਲੇ ਸੰਭਾਵੀ ਹਮਲੇ ਤੋਂ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਨਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਫ਼ਸਲਾਂ 'ਤੇ ਹੋਣ ਵਾਲੇ ਇਸ ਹਮਲੇ ਸਬੰਧੀ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਹੈਲਪ ਲਾਇਨ ਨੰਬਰ 97687-00006 ਜਾਰੀ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਪਿੰਡ ਪੱਕਾ, ਸੇਖ਼ੋ, ਮਛਾਣਾ, ਪਥਰਾਲਾ ਆਦਿ ਪਿੰਡਾਂ ਦੇ ਦੌਰੇ ਕਰਦੇ ਹੋਏ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ।
ਉਨ੍ਹਾਂ ਨੇ ਦੱਸਿਆ ਕਿ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੇ ਅਗਾਊਂ ਪ੍ਰਬੰਧਾਂ ਲਈ ਪੂਰੀ ਤਰਾਂ ਲਾਮਬੰਧ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਫ਼ਸਲਾਂ 'ਤੇ ਕਿਸੇ ਤਰ੍ਹਾਂ ਦੇ ਟਿੱਡੀ ਦਲ ਵਲੋਂ ਕੀਤੇ ਜਾਣ ਵਾਲੇ ਕਿਸੇ ਤਰ੍ਹਾਂ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ 8 ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ 7 ਟੀਮਾਂ ਬਲਾਕ ਪੱਧਰ 'ਤੇ, ਇਕ ਟੀਮ ਜ਼ਿਲਾ ਪੱਧਰ 'ਤੇ ਬਣਾਈ ਗਈ। ਹਰੇਕ ਟੀਮ ਵਿੱਚ ਤਿੰਨ ਮੈਂਬਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ਟੀਮਾਂ ਵਿਚ ਤਾਇਨਾਤ ਕੀਤੇ ਨੁਮਾਇੰਦੇ ਪਿੰਡਾਂ ਵਿੱਚ ਜਾ ਕੇ ਗੁਰਦੁਆਰਾ ਸਾਹਿਬ ਵਿੱਚ ਅਨਾਊਸਮੈਂਟ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨਗੇ।
ਇਸ ਦੌਰਾਨ ਉਨਾਂ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਦੱਸਿਆ ਕਿ ਬਾਲਗ ਟਿੱਡਿਆਂ ਦੀ ਪਹਿਚਾਣ ਪੀਲੇ ਰੰਗ ਦੇ ਸਰੀਰ ਉਪਰ ਕਾਲੇ ਰੰਗ ਦੇ ਨਿਸ਼ਾਨ ਤੇ ਜਬਾੜੇ ਗੂੜੇ ਜਾਮਣੀ ਕਾਲੇ ਰੰਗ ਤੋਂ ਹੁੰਦੀ ਹੈ। ਜੇਕਰ ਟਿੱਡਿਆਂ ਦਾ ਸੰਭਾਵੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਖਾਲੀ ਪੀਪੇ ਖੜਕਾ ਕੇ, ਅੱਗ ਦੀਆਂ ਮਸ਼ਾਲਾਂ ਆਦਿ ਰਾਹੀਂ ਉਸ ਨੂੰ ਹੇਠਾਂ ਜ਼ਮੀਨ ਤੋਂ ਉਤਰਣ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟਿੱਡੀ ਦਲ ਝਾੜੀਆਂ ਆਦਿ 'ਤੇ ਉਤਰਦਾ ਹੈ ਤਾਂ ਉਸ ਨੂੰ ਅੱਗ ਲਗਾ ਕੇ ਖ਼ਤਮ ਕਰ ਦੇਣਾ ਚਾਹੀਦਾ ਹੈ।
Conclusion:ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਟਿੱਡੀ ਦਲ ਦਾ ਕਿਸੇ ਵੀ ਤਰ੍ਹਾਂ ਦਾ ਹਮਲਾ ਫਸਲਾਂ ਉੱਤੇ ਨਹੀਂ ਹੋਇਆ ਹੈ ਉਨ੍ਹਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਕੁਝ ਲੋਕ ਅਫਵਾਹ ਉਡਾ ਰਹੇ ਹਨ ਇਹਦੇ ਲੋਕਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਇਸ ਲਈ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ।
ETV Bharat Logo

Copyright © 2025 Ushodaya Enterprises Pvt. Ltd., All Rights Reserved.