ETV Bharat / state

ਕਰਤਾਰਪੁਰ ਲਾਂਘੇ ਦੇ ਪੁੱਲ ਨਿਰਮਾਣ ਲਈ ਦੋਵਾਂ ਦੇਸ਼ਾਂ ਦੇ ਇੰਜੀਨੀਅਰਾਂ ਦੀ ਮੀਟਿੰਗ ਦੀ ਲੌਂਗੋਵਾਲ ਨੇ ਕੀਤੀ ਸ਼ਲਾਘਾ

ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ।

ਫ਼ੋਟੋ
ਫ਼ੋਟੋ
author img

By

Published : Aug 29, 2020, 5:55 PM IST

ਤਲਵੰਡੀ ਸਾਬੋ: ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਇੰਜੀਨੀਅਰਾਂ ਵਿਚਕਾਰ ਲਾਂਘੇ ਨੂੰ ਜੋੜਨ ਲਈ ਬਣਾਏ ਜਾਣ ਵਾਲੇ ਪੁੱਲ ਦੀ ਉਸਾਰੀ ਨੂੰ ਲੈ ਕੇ ਜਿਹੜੀ ਮੀਟਿੰਗ ਹੋਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।

ਵੀਡੀਓ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਆਪਣੇ ਜੀਵਨ ਦੇ ਆਖਰੀ ਸਾਲ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਬੀਤਾਏ ਗਏ ਸੀ ਇਸ ਕਰਕੇ ਕਰਤਾਰਪੁਰ ਸਾਹਿਬ ਸਿੱਖਾਂ ਲਈ ਮਹੱਤਵਪੂਰਨ ਸਥਾਨ ਹੈ। ਉਨ੍ਹਾਂ ਕਿਹਾ ਕਿ ਲਾਂਘੇ ਲਈ ਪੁੱਲ ਦਾ ਨਿਰਮਾਣ ਹੋਣ ਨਾਲ ਸੰਗਤ ਨੂੰ ਅਸਾਨੀ ਹੋਵੇਗੀ ਅਤੇ ਸੰਗਤਾਂ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣਗੀਆਂ।

ਉਨ੍ਹਾਂ ਨੇ ਪੁੱਲ ਦੇ ਜਲਦ ਨਿਰਮਾਣ ਕਰਨ ਦੀ ਇੱਛਾ ਉੱਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਦੇਸ਼ ਵਿਚਾਲੇ ਹੋਰ ਧਾਰਮਿਕ ਥਾਵਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਉੱਥੇ ਹੀ ਕਰਤਾਰਪੁਰ ਸਾਹਿਬ ਲਾਂਘਾ ਵੀ ਫਿਰ ਤੋਂ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ:ਵੀਕੈਂਡ ਲੌਕਡਾਊਨ ਦਾ ਅਸਰ: ਬਾਜ਼ਾਰ ਰਹੇ ਬੰਦ, ਗਲੀਆਂ 'ਚ ਪਸਰੀ ਸੁੰਨ

ETV Bharat Logo

Copyright © 2024 Ushodaya Enterprises Pvt. Ltd., All Rights Reserved.