ਬਠਿੰਡਾ: ਪੰਜਾਬ ਵਿੱਚ ਹਰ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ-ਖੂੰਦ ਜਾਂ ਕਹਿ ਲਈਏ ਬਾਕੀ ਬਚੀ ਵਾਧੂ ਪਰਾਲੀ ਨੂੰ ਕਿਸਾਨਾਂ ਵੱਲੋਂ ਅੱਗ ਲਾ ਕੇ ਸਾੜਿਆ ਜਾਂਦਾ ਹੈ। ਇਸ ਵਰਤਾਰੇ ਨਾਲੇ ਜਿੱਥੇ ਪ੍ਰਦੂਸ਼ਣ ਫੈਲਦਾ ਹੈ ਉੱਥੇ ਹੀ ਬਿਮਾਰੀਆਂ ਨੂੰ ਸੱਦਾ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਝੋਨੇ (The matter of stubble burning) ਦੀ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਉੱਤੇ ਕਾਬੂ ਪਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ।
ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ: ਇਸ ਸਬੰਧ ਵਿੱਚ ਖੇਤੀਬਾੜੀ ਵਿਭਾਗ (Department of Agriculture) ਦੇ ਮਾਹਿਰਾਂ ਵੱਲੋਂ ਟੀਮਾਂ ਬਣਾ ਕੇ ਪਿੰਡਾਂ ਦੇ ਵਿੱਚ ਕਿਸਾਨਾਂ ਨੂੰ ਵੱਡੇ ਪੱਧਰ ਉੱਤੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਕਿਉਂਕਿ ਪਰਾਲੀ ਸਾੜਨ ਕਾਰਣ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਦਮੇ ਦੇ ਮਰੀਜ਼ ਅਤੇ ਅੱਖਾਂ ਦੀਆਂ ਬਿਮਾਰੀਆਂ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਖੇਤੀਬਾੜੀ ਅਫਸਰ ਹਸਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਕਲੱਸਟਰ ਬਣਾ ਕੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜਿਨ੍ਹਾਂ ਕੋਲ ਖੇਤੀਬਾੜੀ ਦੇ ਸੰਦਾਂ ਘਾਟ ਹੈ ਉਨ੍ਹਾਂ ਨੂੰ ਸੰਦ ਉਪਲੱਬਧ ਕਰਾਏ ਗਏ ਹਨ।
ਪਰਾਲੀ ਦੇ ਹੱਲ ਲਈ ਮਸ਼ੀਨਰੀ: ਇਸ ਵਾਰ ਕਿਸਾਨਾਂ ਵੱਲੋਂ ਪਰਾਲੀ ਦੀ ਸੰਭਾਲ (Management of stubble by farmers) ਲਈ ਸਬਸਿਡੀ ਵਾਲੇ ਸੰਦ ਖਰੀਦਣ ਲਈ 1235 ਅਰਜ਼ੀਆਂ ਦਿਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 500 ਤੋਂ ਉੱਪਰ ਕਿਸਾਨਾਂ ਨੂੰ ਸਬਸਿਡੀ ਉੱਤੇ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਇਸ ਤੋਂ ਇਲਾਵਾ ਜਿੰਨ੍ਹਾਂ ਕਿਸਾਨਾਂ ਵੱਲੋਂ ਸਬਸਿਡੀ ਵਾਲੀ ਮਸ਼ੀਨਰੀ ਨਹੀਂ ਖਰੀਦੀ ਗਈ ਅਤੇ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ ਤਾਂ ਉਹ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ, ਖੇਤੀਬਾੜੀ ਵਿਭਾਗ ਉਹਨਾਂ ਨੂੰ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਉਪਲੱਬਧ ਕਰਵਾਏਗਾ।
ਕਾਰਵਾਈ ਦੀ ਚਿਤਾਵਨੀ: ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਪਰਾਲੀ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਦਦ ਲਈ ਵੀ ਤਿਆਰ ਹੈ, ਫਿਰ ਵੀ ਜੇਕਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਹਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਜੇਕਰ ਉਹ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਿੱਤਰ ਕੀੜੇ ਅੱਗ ਦੀ ਭੇਟ ਚੜ ਜਾਂਦੇ ਹਨ ਅਤੇ ਧਰਤੀ ਵਿੱਚ ਫਾਰਸ ਫੋਰਸ ਅਤੇ ਹੋਰ ਪੋਸ਼ਟਿਕ ਤੱਤਾਂ ਦੀ ਘਾਟ ਪੈਦਾ ਹੋ ਜਾਂਦੀ ਹੈ, ਜਿਸ ਕਾਰਣ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਝਾੜ ਵਿੱਚ ਵੀ ਫਰਕ ਪੈਂਦਾ ਹੈ।
- Stubble Burning in Punjab: ਅੰਮ੍ਰਿਤਸਰ 'ਚ ਕਿਸਾਨਾਂ ਨੇ ਪਰਾਲੀ ਨੂੰ ਲਾਈ ਅੱਗ, ਕਿਹਾ- ਹੋਰ ਕੋਈ ਚਾਰਾ ਨਹੀਂ
- Asian Games 2023: ਭਾਰਤ ਦੇ ਨਾਮ ਇੱਕ ਹੋਰ ਗੋਲਡ ਮੈਡਲ, ਜੋਤੀ ਵੇਨਮ ਨੇ ਤੀਰਅੰਦਾਜ਼ੀ ਕੰਪਾਊਂਡ ਮਹਿਲਾ ਵਿਅਕਤੀਗਤ ਮੁਕਾਬਲੇ 'ਚ ਸੋਨ ਤਗ਼ਮਾ ਜਿੱਤਿਆ
- Khanna Molestation Case: ਖੰਨਾ 'ਚ ਲੜਕੀ ਨਾਲ ਛੇੜਛਾੜ ਮਾਮਲੇ 'ਚ ਚੌਕੀ ਇੰਚਾਰਜ ਤੇ ASI ਗ੍ਰਿਫਤਾਰ, ਪ੍ਰੇਮੀ ਨਾਲ ਝਗੜੇ ਸਬੰਧੀ ਦਰਖਾਸਤ 'ਚ ਕੀਤਾ ਮਾੜਾ ਵਿਵਹਾਰ
ਕਿਸਾਨ ਭਰਾਵਾਂ ਨੂੰ ਅਪੀਲ: ਦੂਜੇ ਪਾਸੇ ਉਹ ਕਿਸਾਨ ਜੋ ਲੰਬੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ (Fire the paddy straw) ਲਾਉਂਦੇ, ਉਹਨਾਂ ਦਾ ਕਹਿਣਾ ਹੈ ਕਿ ਅੱਗ ਨਾ ਲਾਉਣ ਕਾਰਨ ਖੇਤੀ ਦੇ ਮਿੱਤਰ ਕੀੜੇ ਜਿਉਂਦੇ ਰਹਿੰਦੇ ਹਨ, ਜਿਸ ਨਾਲ ਫਸਲਾਂ ਨੂੰ ਬਿਮਾਰੀਆਂ ਨਹੀਂ ਲੱਗਦੀਆਂ ਅਤੇ ਘੱਟ ਕੀਟਨਾਸ਼ਕਾਂ ਦੀ ਜ਼ਰੂਰਤ ਪੈਂਦੀ ਹੈ। ਫਸਲ ਦੇ ਝਾੜ ਵਿੱਚ ਵਾਧਾ ਹੁੰਦਾ ਹੈ ਅਤੇ ਪ੍ਰਦੂਸ਼ਣ ਤੋਂ ਵੀ ਬਚਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਵੀਰਾਂ ਨੂੰ ਬੇਨਤੀ ਕਰਦੇ ਹਨ ਕਿ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਸਰਕਾਰ ਦੁਆਰਾ ਦਿੱਤੇ ਹੋਏ ਸੰਦਾਂ ਨੂੰ ਵਰਤ ਕੇ ਪਰਾਲੀ ਦਾ ਰੱਖ-ਰਖਾਵ ਕਰਨ। ਕਿਸਾਨਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਨੂੰ ਬਜਾਈ ਸਮੇਂ ਰੇਅ ਦੇ ਤੌਰ ਉੱਤੇ ਧਰਤੀ ਵਿੱਚ ਹੀ ਦੱਬਿਆ ਜਾਂਦਾ ਜਿਸ ਨਾਲ ਫਸਲਾਂ ਦੇ ਝਾੜ ਵਿੱਚ ਵਾਧਾ ਹੁੰਦਾ ਹੈ।