ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਬਠਿੰਡਾ ਰਿਸ਼ਵਤ ਕਾਂਡ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਇਕ ਵਿਅਕਤੀ ਨੂੰ ਵਿਜੀਲੈਂਸ ਨੇ 4 ਲੱਖ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ ਆਪਣੇ ਆਪ ਨੂੰ ਵਿਧਾਇਕ ਅਮਿਤ ਰਤਨ ਦੀ ਕਰੀਬੀ ਦੱਸਦਾ ਸੀ, ਪਰ ਉਸ ਸਮੇਂ ਵਿਧਾਇਕ ਨੇ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਗਿਆ ਸੀ। ਹਾਲਾਂਕਿ ਇਸ ਸਬੰਧੀ ਸ਼ਿਕਾਇਤ ਕਰਤਾ ਵੱਲੋਂ ਵਿਜੀਲੈਂਸ ਨੂੰ ਐੱਫਆਈਆਰ ਦਰਜ ਕਰਵਾ ਕੇ ਇਕ ਆਡੀਓ ਕਲਿਪ ਦਿੱਤੀ ਗਈ ਸੀ, ਜਿਸ ਵਿਚ ਰਿਸ਼ਮ ਗਰਗ ਵੱਲੋਂ ਕਿਹਾ ਜਾ ਰਿਹਾ ਹੈ ਕਿ 4 ਲੱਖ ਰੁਪਏ ਵਿਧਾਇਕ ਕੋਲ ਪਹੁੰਚਾਉਣਾ ਹੈ ਤੇ ਪਹਿਲੀ ਕਿਸ਼ਤ ਉਸ ਸਮੇਂ ਰਿਸ਼ਮ ਗਰਗ ਵੱਲੋਂ ਪਿੰਡ ਖੁੱਡਾ ਦੀ ਮਹਿਲਾ ਸਰਪੰਚ ਸੀਮਾ ਦੇ ਪਤੀ ਪ੍ਰਿਤਪਾਲ ਸਿੰਘ ਕੋਲੋਂ ਵਸੂਲੀ ਗਈ ਸੀ।
ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੈਕੱਤਰੇਤ ਦੇ ਸਮੂਹ ਗੇਟਾਂ ਉਤੇ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਧਾਇਕ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਵਿਧਾਇਕ ਅਮਿਤ ਰਤਨ ਦੇ ਪਿਤਾ ਬਾਬੂ ਸਿੰਘ ਵਿਜੀਲੈਂਸ ਬਠਿੰਡਾ ਪਹੁੰਚੇ।
ਵਿਜੀਲੈਂਸ ਨੇ ਇਕ ਆਡੀਓ ਦੀ ਫੋਰੈਂਸਿਕ ਜਾਂਚ ਕਰਵਾ ਕੇ ਉਤੇ ਕਾਰਵਾਈ ਕਰਦਿਆਂ ਅਮਿਤ ਰਤਨ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਵਿਧਾਇਕ ਨੂੰ ਬਠਿੰਡਾ ਦਫਤਰ ਵਿਖੇ ਲਿਜਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਅਦਾਲਤ ਅੱਗੇ ਪੇਸ਼ ਕਰੇ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਲਹਾਲ ਫੋਰੈਂਸਿਕ ਅਧਿਕਾਰੀਆਂ ਅਨੁਸਾਰ ਹੁਣ ਵਿਜੀਲੈਂਸ ਵੱਲੋਂ ਰਿਸ਼ਮ ਗਰਗ ਤੇ ਅਮਿਤ ਰਤਨ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਰਿਸ਼ਵਤਖੋਰੀ ਭਾਵੇ ਕਿਸੇ, ਕਿਸੇ ਵੀ ਤਰੀਕੇ ਕੀਤੀ ਹੋਵੇ, ਪਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
-
ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..
— Bhagwant Mann (@BhagwantMann) February 23, 2023 " class="align-text-top noRightClick twitterSection" data="
">ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..
— Bhagwant Mann (@BhagwantMann) February 23, 2023ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..
— Bhagwant Mann (@BhagwantMann) February 23, 2023
ਸੁਖਬੀਰ ਬਾਦਲ ਦਾ ਟਵੀਟ : ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਵਿਧਾਇਕ ਦੀ ਗ੍ਰਿਫਤਾਰੀ ਮਗਰੋਂ ਹੁਣ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ "ਇਹ ਕਾਰਵਾਈ ਪਿਛਲੇ ਹਫਤੇ ਹੀ ਹੋ ਜਾਣੀ ਚਾਹੀਦੀ ਸੀ। ਕੱਟੜ ਬੇਈਮਾਨ ਸਰਕਾਰ ਇਨ੍ਹਾਂ ਭ੍ਰਿਸ਼ਟ ਆਗੂਆਂ ਜਿਨ੍ਹਾਂ ਵਿਚ, ਅਮਿਤ ਰਤਨ, ਫੌਜਾ ਸਿੰਘ ਸਰਾਰੀ ਤੇ ਵਿਜੈ ਇੰਦਰ ਸਿੰਗਲਾ ਸ਼ਾਮਲ ਹਨ, ਨੂੰ ਬਰਖਾਸਤ ਨਹੀਂ ਕਰ ਰਹੀ।
ਇਹ ਵੀ ਪੜ੍ਹੋ : Delhi Riots 2020 : ਦਿੱਲੀ ਦੰਗਿਆਂ ਨੂੰ ਪੂਰੇ ਹੋਏ ਤਿੰਨ ਸਾਲ, ਜਾਣੋ ਹੁਣ ਤੱਕ ਕਿੰਨੇ ਦੋਸ਼ੀ ਤੈਅ ਤੇ ਕਿੰਨੇ ਬਰੀ
ਇਹ ਵੀ ਪੜ੍ਹੋ : Bathinda Mayor expelled from Congress: ਗਰਮਾਈ ਬਠਿੰਡਾ ਦੀ ਸਿਆਸਤ, ਕਾਂਗਰਸ ਨੇ 5 ਕੌਸਲਰਾਂ ਸਮੇਤ ਮੇਅਰ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ ਬਾਹਰ
"ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੀ ਬਿਮਾਰੀ" : ਅਮਿਤ ਰਤਨ ਦੇ ਪ੍ਰਾਈਵੇਟ ਪੀਏ ਨੂੰ ਰਿਸ਼ਲਤ ਲੈਂਦਿਆਂ ਕਾਬੂ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਰਾਹੀਂ ਆਪ ਸਰਕਾਰ ਨੂੰ ਝਾੜ ਪਾਈ ਗਈ ਸੀ ਕਿ ਸਾਡੀ ਪਾਰਟੀ ਵਿਚ ਵੀ ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੀ ਬਿਮਾਰੀ ਸੀ, ਇਸੇ ਗੱਲੋਂ ਅਸੀਂ ਇਸ ਨੂੰ ਪਾਰਟੀ ਤੋਂ ਬਾਹਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਵਿਜੀਲੈਂਸ ਕੋਲ ਆਡੀਓ ਤੇ ਸ਼ਿਕਾਇਤ ਕਰਤਾ ਦੋਵੇਂ ਵਿਧਾਇਕ ਖਿਲਾਫ ਹਨ, ਤਾਂ ਉਸ ਖਿਲਾਫ ਕਾਰਵਾਈ ਕਿਉਂ ਨਹੀਂ, ਉਸ ਨੂੰ ਕਿਉਂ ਪਿਛਲੇ ਰਸਤੇ ਰਾਹੀਂ ਬਾਹਰ ਕੱਢਿਆ ਗਿਆ ਸੀ, ਕਿਉਂ ਉਸ ਦੇ ਬਾਹਰ ਜਾਣ ਸਮੇਂ ਲਾਈਟਾਂ ਬੰਦ ਕਰਵਾ ਦਿੱਤੀਆਂ ਗਈਆਂ ਸਨ। ਇਹ ਸਿਆਸੀ ਨਿਸ਼ਾਨੇ ਅਕਾਲੀ ਆਗੂ ਵੱਲੋਂ ਟਵੀਟ ਰਾਹੀਂ ਆਪ ਵਿਧਾਇਕ ਖਿਲਾਫ ਲਾਏ ਗਏ ਸਨ।