ETV Bharat / state

ਬਠਿੰਡਾ 'ਚ ਵਿਅਕਤੀ ਨੇ ਮਾਨਸਿਕ ਪਰੇਸ਼ਾਨੀ ਕਾਰਨ ਕੀਤੀ ਖੁਦਕੁਸ਼ੀ

ਬਠਿੰਡਾ ਦੇ ਪਰਸਰਾਮ ਨਗਰ ਇਲਾਕੇ ਵਿੱਚ ਇੱਕ ਦਰਜੀ ਦਾ ਕੰਮ ਕਰਨ ਵਾਲੇ ਵਿਅਕਤੀ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪੱਖੇ ਨਾਲ ਫਾਹਾ ਲਾ ਕੇ ਕੀਤੀ ਖੁਦਕੁਸ਼ੀ ਕਰ ਲਈ ਗਈ ਹੈ।

ਫ਼ੋਟੋ।
ਫ਼ੋਟੋ।
author img

By

Published : May 15, 2020, 6:56 PM IST

ਬਠਿੰਡਾ: ਪਰਸ ਰਾਮ ਨਗਰ ਇਲਾਕੇ ਦੀ 10 ਨੰਬਰ ਗਲੀ ਵਿੱਚ ਇੱਕ ਦਰਜੀ ਦਾ ਕੰਮ ਕਰਨ ਵਾਲੇ 50 ਸਾਲਾ ਵਿਅਕਤੀ ਵੱਲੋਂ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਪਛਾਣ ਰਾਮ ਸੁਰੇਸ਼ ਵਜੋਂ ਹੋਈ ਹੈ ਜੋ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ।

ਮ੍ਰਿਤਕ ਵਿਅਕਤੀ ਦੀ ਜੇਬ ਵਿਚੋਂ ਮਿਲੇ ਸੁਸਾਈਡ ਨੋਟ ਤੇ ਉਸ ਦੇ ਦੇ ਪੁੱਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਰਾਮ ਸੁਰੇਸ਼ ਦੇ ਭਰਾ ਵੱਲੋਂ ਜ਼ਮੀਨੀ ਮਸਲੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਤੋਂ ਤੰਗ ਆ ਕੇ ਉਸ ਨੇ ਦੁਕਾਨ ਉੱਤੇ ਖੁਦਕੁਸ਼ੀ ਕਰ ਲਈ।

ਵੇਖੋ ਵੀਡੀਓ

ਦੁਕਾਨ ਮਾਲਕ ਨੇ ਇਸ ਦੀ ਸੂਚਨਾ ਸਬੰਧਤ ਥਾਣਾ ਕੈਨਾਲ ਵਿੱਚ ਦਿੱਤੀ ਜਿਸ ਤੋਂ ਬਾਅਦ ਪੁਲਿਸ ਮੌਕੇ ਉੱਤੇ ਸਹਾਰਾ ਜਨ ਸੇਵਾ ਟੀਮ ਨੂੰ ਲੈ ਕੇ ਪਹੁੰਚੀ ਜਿੱਥੇ ਸਹਾਰਾ ਜਨਸੇਵਾ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ ਉੱਤੇ ਪਹੁੰਚੇ।

ਇਸ ਮੌਕੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ਉੱਤੇ ਪਹੁੰਚੇ ਹਨ ਅਤੇ ਤਫਤੀਸ਼ ਵਿੱਚ ਪਾਇਆ ਗਿਆ ਹੈ ਕਿ ਮ੍ਰਿਤਕ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ ਜੋ ਦਰਜੀ ਦਾ ਕੰਮ ਕਰਦਾ ਸੀ ਜਿਸ ਦੀ ਪਾਕੇਟ ਵਿੱਚੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ।

ਉਸ ਵਿੱਚ ਉਸ ਨੇ ਮਾਨਸਿਕ ਤਣਾਅ ਦਾ ਵੀ ਜ਼ਿਕਰ ਕੀਤਾ ਹੈ। ਮ੍ਰਿਤਕ ਦੀ ਦੇਹ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜਿਆ ਗਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.