ETV Bharat / state

ਬਠਿੰਡਾ ਵਿੱਚ ਰਹੇ ਰੇਲ ਹਾਦਸੇ 'ਚ ਵਿਅਕਤੀ ਦੀ ਮੌਤ - bathinda railway death

ਬਠਿੰਡਾ ਦੇ ਦੀਪ ਨਗਰ ਨਜ਼ਦੀਕ ਦਿੱਲੀ ਰੇਲਵੇ ਲਾਈਨ 'ਤੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਰਣਜੀਤ ਸਿੰਘ (ਉਮਰ 27 ਸਾਲ) ਵੱਜੋਂ ਹੋਈ ਹੈ, ਜੋ ਕਿ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ ਸੀ। ਮੌਤ ਦੇ ਅਸਲ ਕਾਰਨਾਂ ਦੀ ਤਫ਼ਤੀਸ਼ ਜਾਰੀ ਹੈ।

ਬਠਿੰਡਾ ਵਿੱਚ ਰਹੇ ਰੇਲ ਹਾਦਸੇ 'ਚ ਵਿਅਕਤੀ ਦੀ ਮੌਤ

author img

By

Published : Sep 2, 2020, 5:15 PM IST

ਬਠਿੰਡਾ: ਦੀਪ ਨਗਰ ਨਜ਼ਦੀਕ ਦਿੱਲੀ ਰੇਲਵੇ ਲਾਈਨ 'ਤੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ 'ਤੇ ਪੁੱਜੀ ਸਹਾਰਾ ਜਨ ਸੇਵਾ ਟੀਮ ਨੇ ਮ੍ਰਿਤਕ ਦੇਹ ਮਿਲਣ ਦੀ ਸੂਚਨਾ ਮੌਜੂਦਾ ਜੀਆਰਪੀ ਰੇਲਵੇ ਪੁਲਿਸ ਨੂੰ ਦਿੱਤੀ, ਜਿਸ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਅਰੰਭ ਦਿੱਤੀ।

ਬਠਿੰਡਾ ਵਿੱਚ ਰਹੇ ਰੇਲ ਹਾਦਸੇ 'ਚ ਵਿਅਕਤੀ ਦੀ ਮੌਤ

ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਮੈਂਬਰ ਹਰਬੰਸ ਸਿੰਘ ਨੇ ਦੱਸਿਆ ਸੰਸਥਾ ਨੂੰ ਆਸ ਪਾਸ ਦੇ ਲੋਕਾਂ ਨੇ ਰੇਲਵੇ ਨਜ਼ਦੀਕ ਝਾੜੀਆਂ ਵਿੱਚੋਂ ਇੱਕ ਲਾਸ਼ ਮਿਲਣ ਦੀ ਸੂਚਨਾ ਦਿੱਤੀ ਸੀ। ਉਨ੍ਹਾਂ ਨੇ ਜਾ ਕੇ ਵੇਖਿਆ ਤੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਦਿੱਲੀ ਰੇਲਵੇ ਲਾਈਨ 'ਤੇ ਪਈ ਸੀ, ਜਿਸ ਦੀਆਂ ਲੱਤਾਂ ਕੱਟੀਆਂ ਪਈਆਂ ਸਨ ਅਤੇ ਬਾਕੀ ਧੜ ਝਾੜੀਆਂ ਵਿੱਚ ਪਿਆ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਇਹ ਦਿਹਾੜੀਦਾਰ ਸੀ, ਜੋ ਬੀਤੀ ਰਾਤ ਘਰ ਨਹੀਂ ਗਿਆ। ਮੌਤ ਦੇ ਕਾਰਨ ਬਾਰੇ ਉਨ੍ਹਾਂ ਘਰ ਵਿੱਚ ਕਲੇਸ਼ ਹੋਣ ਬਾਰੇ ਕਿਹਾ। ਉਨ੍ਹਾਂ ਦੱਸਿਆ ਕਿ ਭਰਾ ਨੇ ਵਿਅਕਤੀ ਦੇ ਨਸ਼ਾ ਕਰਨ ਬਾਰੇ ਵੀ ਕਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

ਰੇਲਵੇ ਪੁਲਿਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਰਣਜੀਤ ਸਿੰਘ (ਉਮਰ 27 ਸਾਲ) ਵੱਜੋਂ ਹੋਈ ਹੈ, ਜੋ ਕਿ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ ਸੀ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ ਅਤੇ ਜਾਂਚ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.