ETV Bharat / state

New President BKU Dakaunda: ਮਨਜੀਤ ਸਿੰਘ ਧਨੇਰ ਬਣੇ BKU ਡਕੌਂਦਾ ਦੇ ਨਵੇਂ ਪ੍ਰਧਾਨ, ਬੂਟਾ ਸਿੰਘ ਬੁਰਜਗਿੱਲ ਜਥੇਬੰਦੀ 'ਚੋਂ ਬਾਹਰ - ਹਰਨੇਕ ਸਿੰਘ ਮਹਿਮਾ BKU ਡਕੌਂਦਾ ਚ ਸੂਬਾ ਸਕੱਤਰ ਨਿਯੁਕਤ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੂੰ ਬਣਾਇਆ ਗਿਆ ਹੈ। ਇਸ ਦੌਰਾਨ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਸਮੇਤ ਹੋਰ ਕਿਸਾਨ ਆਗੂਆਂ ਨੂੰ ਜਥੇਬੰਦੀ ਵਿਚੋਂ ਬਾਹਰ ਕੱਢਿਆ ਗਿਆ।

New President BKU Dakaunda
New President BKU Dakaunda
author img

By

Published : Feb 15, 2023, 8:11 PM IST

ਮਨਜੀਤ ਸਿੰਘ ਧਨੇਰ ਬਣੇ BKU ਡਕੌਂਦਾ ਦੇ ਨਵੇਂ ਪ੍ਰਧਾਨ

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਉਸ ਸਮੇਂ ਵਿਰਾਮ ਲੱਗ ਗਿਆ। ਜਦੋਂ ਜਥੇਬੰਦੀ ਵੱਲੋਂ ਬਠਿੰਡਾ ਵਿਖੇ ਜਰਨਲ ਕੌਸਲ ਸਦਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੂੰ ਜਥੇਬੰਦੀ ਵਿੱਚੋਂ ਬਰਖਾਸਤ ਕਰ ਦਿੱਤਾ। ਇਸ ਦੌਰਾਨ ਹੀ ਜਥੇਬੰਦੀ ਨੂੰ ਚਲਾਉਣ ਲਈ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿਚ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੂੰ ਅਤੇ ਹਰਨੇਕ ਸਿੰਘ ਮਹਿਮਾ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੂਟਾ ਸਿੰਘ ਬੁਰਜ ਗਿੱਲ ਵੱਲੋਂ ਜੱਥੇਬੰਦੀ ਲਈ ਕੰਮ ਕਰ ਰਹੇ ਮਨਜੀਤ ਸਿੰਘ ਧਨੇਰ ਸਮੇਤ ਕਈ ਆਗੂਆਂ ਨੂੰ ਜਥੇਬੰਦੀ ਵਿਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਸੀ।

ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾਵੇਗਾ:- ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਜਥੇਬੰਦੀ ਨੂੰ ਦੋਫਾੜ ਕਰਨ ਵਾਲੇ ਬੂਟਾ ਸਿੰਘ ਬੁਰਜ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਨਰਲ ਕੌਂਸਲ ਦੌਰਾਨ ਖਾਰਜ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਥੇਬੰਦੀ ਦੀ ਮਜ਼ਬੂਤੀ ਲਈ ਹੁਣ ਉਹਨਾਂ ਵੱਲੋ ਮੁੜ ਤੋਂ ਪਿੰਡ-ਪਿੰਡ ਜਾ ਕੇ ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਜਨਰਲ ਹਾਊਸ ਕੇ ਮੁੜ ਚੋਣ ਕਰਵਾਈ ਜਾਵੇਗੀ।

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਦੀ ਮੰਗ:- ਇਸ ਤੋਂ ਇਲਾਵਾ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਐਲਾਨ ਕੀਤਾ ਕਿ ਮੋਹਾਲੀ ਵਿਖੇ ਚੱਲ ਰਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਉਹ ਸਮਰਥਨ ਕਰਦੇ ਹਨ। ਇਸੇ ਦੌਰਾਨ ਹੀ ਉਨ੍ਹਾਂ ਦੇਸ਼ ਦੀਆਂ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਅੱਗੇ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਇਹ ਮੰਗਾਂ ਫਿਰ ਹੀ ਮੰਨੀਆਂ ਜਾਣਗੀਆਂ ਜਦੋਂ ਲੋਕ ਅਤੇ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਿਆ ਅਤੇ ਸਰਕਾਰ ਨੂੰ ਮਜ਼ਬੂਰ ਕਰਨਗੀਆਂ ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਹੋ ਸਕੇ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੂੰ ਦੁਆਰਾ ਦੁਫਾੜ ਨਹੀਂ ਹੋਣ ਦਿੱਤਾ ਜਾਵੇਗਾ:- ਇਸੇ ਦੌਰਾਨ ਹੀ ਕਾਰਜਕਾਰੀ ਸੂਬਾ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਜਥੇਬੰਦੀ ਨੂੰ ਮਜਬੂਤ ਕਰਨ ਲਈ ਹੁਣ ਉਹਨਾਂ ਵੱਲੋ ਪਿੰਡ-ਪਿੰਡ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਜਨਰਲ ਹਾਊਸ ਰਾਹੀਂ ਨਵੀਂ ਸੂਬਾ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਾਤ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੂੰ ਦੁਫਾੜ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜੋ:- Investment Punjab Summit: ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਮੁੱਖ ਮੰਤਰੀ ਮਾਨ ਨੇ ਲਿਆ ਜਾਇਜ਼ਾ

ETV Bharat Logo

Copyright © 2025 Ushodaya Enterprises Pvt. Ltd., All Rights Reserved.