ਬਠਿੰਡਾ : ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਮਾਡਲ ਟਾਊਨ ਫੇਸ ਇੱਕ ਵਿਚਲੇ ਵਿਵਾਦਿਤ ਪਲਾਂਟ ਦੇ ਖਰੀਦ ਮਾਮਲੇ ਵਿੱਚ ਬੀਤੇ ਦਿਨੀਂ ਬਠਿੰਡਾ ਸੈਸ਼ਨ ਕੋਰਟ ਵੱਲੋਂ ਵੱਡਾ ਝਟਕਾ ਮਿਲਿਆ। ਬਠਿੰਡਾ ਦੀ ਅਦਾਲਤ ਨੇ ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਲਾਈ ਗਈ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ।
32 ਲੱਖ ਰੁਪਏ ਦੇ ਬਾਊਂਡ ਭਰਨ ਦੀ ਤਜਵੀਜ਼:- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ 'ਚ ਹੋਈ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਦੀ ਕਰੀਬ ਇਕ ਘੰਟਾ ਬਹਿਸ ਹੋਈ, ਜਿਸ ਵਿਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ ਆਪਣੀਆਂ ਦਲੀਲਾਂ ਅਦਾਲਤ ਅੱਗੇ ਰੱਖੀਆਂ। ਇਸ ਦੌਰਾਨ ਜ਼ਮਾਨਤ ਦੇਣ ਲਈ ਵਕੀਲ ਸੁਖਦੀਪ ਸਿੰਘ ਭਿੰਡਰ ਵੱਲੋਂ ਅਦਾਲਤ ਅੱਗੇ ਸਰਕਾਰ ਦੇ 65 ਲੱਖ ਰੁਪਏ ਦੇ ਹੋਏ ਨੁਕਸਾਨ ਏਵਜ ਵੱਜੋਂ 50 ਪ੍ਰਤੀਸ਼ਤ ਲਗਭਗ ਸਾਡੇ 32 ਲੱਖ ਰੁਪਏ ਦੇ ਬਾਊਂਡ ਭਰਨ ਦੀ ਤਜਵੀਜ਼ ਰੱਖੀ ਗਈ ਸੀ।
ਡਾਕਟਰ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਵੱਲੋਂ ਦੋਵੇਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਫੈਸਲਾ ਰਾਖਵਾਂ ਰੱਖਿਆ ਗਿਆ ਅਤੇ ਬਾਅਦ ਦੁਪਹਿਰ ਫੈਸਲੇ ਦੀ ਉਡੀਕ ਕਰਦੇ ਕਰਦੇ ਦੋਵੇਂ ਧਿਰਾਂ ਨੂੰ ਦੇਰ ਸ਼ਾਮ 5 ਵਜੇ ਡਾਕਟਰ ਰਾਮ ਕੁਮਾਰ ਸਿੰਘਲਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ।
- Death of police constable: ਲੁਧਿਆਣਾ 'ਚ ਸਰਵਿਸ ਰਿਵਾਲਰ ਦੀ ਸਫਾਈ ਕਰਦੇ ਸਮੇਂ ਅਚਾਨਕ ਚੱਲੀ ਗੋਲੀ,ਪੁਲਿਸ ਕਾਂਸਟੇਬਲ ਦੀ ਮੌਕੇ 'ਤੇ ਹੋਈ ਮੌਤ
- Suicide in court complex: ਸ਼ਖ਼ਸ ਨੇ ਬਟਾਲਾ ਕੋਰਟ ਕੰਪਲੈਕਸ 'ਚ ਨਿਗਲੀ ਜ਼ਹਿਰੀਲੀ ਚੀਜ਼, ਇਲਾਜ ਦੌਰਾਨ ਹੋਈ ਮੌਤ, ਮ੍ਰਿਤਕ ਦੇ ਭਰਾਵਾਂ ਖ਼ਿਲਾਫ਼ ਕੇਸ ਦਰਜ
- Gorakhnath Temple : ਗੋਰਖਨਾਥ ਮੰਦਰ 'ਚ ਦਾਖਲ ਹੁੰਦੇ ਦੋ ਵਿਅਕਤੀ ਕਾਰਤੂਸ ਸਮੇਤ ਕਾਬੂ,ਪੁਲਿਸ ਮੁਲਜ਼ਮਾਂ ਤੋਂ ਕਰ ਰਹੀ ਪੁੱਛਗਿੱਛ
ਛੇ ਸਾਥੀਆਂ ਉੱਤੇ ਵੀ ਹੋਈ ਕਾਰਵਾਈ : ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਮਨਪ੍ਰੀਤ ਸਿੰਘ ਬਾਦਲ ਸਮੇਤ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਸੁਪਰਡੈਂਟ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸਾਬਕਾ ਵਿੱਤ ਮੰਤਰੀ ’ਤੇ ਦੋਸ਼ ਲੱਗਾ ਹੈ ਕਿ ਉਸ ਨੇ ਬੀਡੀਏ ਦੇ ਅਧਿਕਾਰੀਆਂ ਨਾਲ ਮਿਲ ਕੇ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ਵਿਚ ਤਬਦੀਲ ਕਰਵਾ ਕੇ ਨਿਯਮਾਂ ਦੇ ਉਲਟ ਖ਼ਰੀਦ ਕੀਤਾ। ਇੱਥੇ ਦੱਸਣ ਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਉਹਨਾਂ ਦੇ 6 ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਦੂਜੀ ਵਾਰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸ 'ਚ ਵਿਜੀਲੈਂਸ ਨੇ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਵੱਲੋਂ ਤਿੰਨਾਂ ਮੁਜਰਮਾਂ ਦਾ ਦੋ ਦਿਨਾਂ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ ਦੋ ਦਿਨਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਤਿੰਨੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵੱਲੋਂ ਜੁਡੀਸ਼ਅਲ ਰਿਮਾਂਡ 'ਤੇ ਭੇਜ ਦਿੱਤਾ ਹੈ।