ਬਠਿੰਡਾ: ਵਿਧਾਨ ਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਸਿਆਸੀ ਪਾਰਟੀਆਂ ਆਪਣੀਆਂ ਸਰਗਰਮੀਆਂ ਤੇਜ਼ ਕਰ ਰਹੀਆਂ ਹਨ। ਬਠਿੰਡਾ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਵਪਾਰੀਆਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਨੂੰ ਸੰਬੋਧਨ ਦੌਰਾਨ ਉਨ੍ਹਾਂ ਵੱਲੋਂ ਇਕ ਖ਼ਾਸ ਸ਼ਬਦ ਦੀ ਵਰਤੋਂ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਜੋ ਟੈਕਸ ਤੋਂ ਬੜੇ ਦੁਖੀ ਹਨ ਜੋ ਕਿ ਸਰਕਾਰ ਆਉਣ ‘ਤੇ ਬੰਦ ਕੀਤਾ ਜਾਵੇਗਾ ਨਹੀਂ ਉਹ ਆਪ ਹੀ ਬੰਦ ਕਰ ਦੇਣ।
ਇਸ ਵਿਵਾਦਤ ਬਿਆਨ ਤੋਂ ਬਾਅਦ ਵਿੱਤ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਜੋ ਸ਼ਬਦ ਅਰਵਿੰਦ ਕੇਜਰੀਵਾਲ ਵੱਲੋਂ ਵਰਤੇ ਗਏ ਹਨ ਉਹ ਨਾ ਸਹਿਣਯੋਗ ਹਨ ਅਤੇ ਉਨ੍ਹਾਂ ਵੱਲੋਂ ਜਲਦ ਹੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣ ਹਾਨੀ ਦਾ ਕੇਸ ਕਰਨਗੇ।
-
Will be filing a defamation case against @ArvindKejriwal .Be ready and I know you are a wimp 👍and will not accept any apology from you @INCIndia @MSBADAL @sherryontopp @CHARANJITCHANNI
— Jaijeet Johal (Jo) (@JaijeetJ) October 29, 2021 " class="align-text-top noRightClick twitterSection" data="
">Will be filing a defamation case against @ArvindKejriwal .Be ready and I know you are a wimp 👍and will not accept any apology from you @INCIndia @MSBADAL @sherryontopp @CHARANJITCHANNI
— Jaijeet Johal (Jo) (@JaijeetJ) October 29, 2021Will be filing a defamation case against @ArvindKejriwal .Be ready and I know you are a wimp 👍and will not accept any apology from you @INCIndia @MSBADAL @sherryontopp @CHARANJITCHANNI
— Jaijeet Johal (Jo) (@JaijeetJ) October 29, 2021
ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਸੋਮਵਾਰ ਨੂੰ ਉਨ੍ਹਾਂ ਵੱਲੋਂ ਬਠਿੰਡਾ ਅਦਾਲਤ (Bathinda court) ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਅਰਵਿੰਦ ਕੇਜਰੀਵਾਲ ਨੇ ਖਹਿੜਾ ਛੁਡਾ ਲਿਆ ਸੀ ਪਰ ਉਨ੍ਹਾਂ ਵੱਲੋਂ ਮਾਫੀ ਨਹੀਂ ਮੰਨੀ ਜਾਵੇਗੀ ਅਤੇ ਇਸ ਤਰ੍ਹਾਂ ਦੀ ਹੋਛੀ ਰਾਜਨੀਤੀ ਖ਼ਿਲਾਫ਼ ਉਨ੍ਹਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਅਦਾਲਤ ਵੱਲੋਂ ਤਲਬ