ETV Bharat / state

ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ - Finance Minister Manpreet Singh Badal

ਗੁਲਾਬੀ ਸੁੰਡੀ ਦੀ ਮਾਰ ਕਰਕੇ ਨਰਮਾ ਪੱਟੀ ਦੇ ਕਿਸਾਨਾਂ ਦੀ ਪੂਰੀ ਫ਼ਸਲ ਬਰਬਾਦ ਹੋ ਗਈ, ਜਿਸ ਕਰਕੇ ਕਰਜ਼ਾਗ੍ਰਸਤ ਕਿਸਾਨ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸਦੇ ਤਹਿਤ ਹੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਜਿੱਥੇ ਵੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਾਣਗੇ, ਉਨ੍ਹਾਂ ਵੱਲੋਂ ਇਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ ਭਾਵੇਂ ਪੁਲਿਸ ਉਨ੍ਹਾਂ 'ਤੇ ਕਿਸੇ ਤਰ੍ਹਾਂ ਦਾ ਵੀ ਬਲ ਪ੍ਰਯੋਗ ਕਰੇ।

ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

author img

By

Published : Oct 30, 2021, 4:17 PM IST

ਬਠਿੰਡਾ: ਗੁਲਾਬੀ ਸੁੰਡੀ ਦੀ ਮਾਰ ਕਰਕੇ ਨਰਮਾ ਪੱਟੀ ਦੇ ਕਿਸਾਨਾਂ ਦੀ ਪੂਰੀ ਫ਼ਸਲ ਬਰਬਾਦ ਹੋ ਗਈ, ਜਿਸ ਕਰਕੇ ਕਰਜ਼ਾਗ੍ਰਸਤ ਕਿਸਾਨ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸਦੇ ਤਹਿਤ ਹੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਬਠਿੰਡਾ(Bathinda) ਦੇ ਸਿਵਲ ਲਾਈਨ ਕਲੱਬ ਅਤੇ ਦਾਦੀ ਪੋਤੀ ਪਾਰਕ ਵਿਖੇ ਕਿਸਾਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਉਥੇ ਹੀ ਇਸ ਦੌਰਾਨ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਤੈਸ਼ ਵਿੱਚ ਆਏ ਕਿਸਾਨਾਂ ਨੇ ਪੁਲਿਸ ਹਿਰਾਸਤ ਵਿੱਚੋਂ ਕਿਸਾਨਾਂ ਨੂੰ ਧੱਕਾ ਮੁੱਕੀ ਕਰ ਛੁਡਾਇਆ ।

ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਜਿੰਨਾਂ ਸਮਾਂ ਸਰਕਾਰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੰਦੀ ਉਹ ਇਸੇ ਤਰ੍ਹਾਂ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਵਿਰੋਧ ਕਰਦੇ ਰਹਿਣਗੇ। ਕਿਸਾਨਾਂ ਨੇ ਐਲਾਨ ਕੀਤਾ ਕਿ ਜਿੱਥੇ ਵੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਾਣਗੇ, ਉਨ੍ਹਾਂ ਵੱਲੋਂ ਇਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ ਭਾਵੇਂ ਪੁਲਿਸ ਉਨ੍ਹਾਂ 'ਤੇ ਕਿਸੇ ਤਰ੍ਹਾਂ ਦਾ ਵੀ ਬਲ ਪ੍ਰਯੋਗ ਕਰੇ।

ਜ਼ਿਕਰਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਦੀ ਮਾਰ ਨੇ ਕਿਸਾਨਾਂ ਦੀ ਰੀੜ ਦੀ ਹੱਡੀ ਤੋੜ ਦਿੱਤੀ ਹੈ। ਕਰਜ਼ਾਗ੍ਰਸਤ ਕਿਸਾਨਾਂ ਸਿਰ ਕਰਜ਼ੇ ਦਾ ਭਾਰ ਹੋਰ ਵਧ ਗਿਆ ਹੈ। ਇਸ ਭਾਰ ਹੇਠ ਖੁਦਕੁਸ਼ੀ ਦੇ ਮਾਮਲੇ ਵਧ ਰਹੇ ਹਨ, ਕਿਸਾਨ ਆਪਣੀਆਂ ਜ਼ਿਦਗੀਆਂ ਗਵਾ ਰਹੇ ਹਨ। ਇਸ ਸਥਿਤੀ ਵਿੱਚ ਕਿਸਾਨਾਂ ਨੂੰ ਇੱਕੋਂ ਇੱਕ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ, ਉਹ ਹੈ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਮੁਆਵਜ਼ਾ। ਇਸ ਮੁਆਵਜ਼ੇ ਲਈ ਕਿਸਾਨ ਲਗਾਤਾਰ ਰੋਸ਼ ਪ੍ਰਦਰਸ਼ਨ ਕਰਕੇ ਸਰਕਾਰ ਅੱਗੇ ਆਪਣੀ ਗੁਹਾਰ ਲਾ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਖ਼ਰਾਬ ਹੋਈ ਫ਼ਸਲ ਦਾ 50 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਅਤੇ ਇਸਦੇ ਨਾਲ ਹੀ ਨਰਮੇ ਦੀ ਫ਼ਸਲ ਖ਼ਰਾਬ ਹੋਣ ਕਰਕੇ ਖ਼ੇਤ ਮਜਦੂਰਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਕਰਕੇ ਕਿਸਾਨਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਖੇਤ ਮਜਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ। ਪਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਅਤੇ ਖ਼ੇਤ ਮਜਦੂਰਾਂ ਦੀ ਬਾਹ ਨਹੀਂ ਫੜ੍ਹੀ।

ਦੱਸ ਦੇਈਏ ਕਿ ਕਿਸਾਨ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਇਸ ਸੰਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ ਅਤੇ ਬਠਿੰਡਾ ਮਿੰਨੀ ਸੈਕਰੀਏਟ ਘੇਰਿਆ ਗਿਆ। ਇਸਦੇ ਨਾਲ ਹੀ ਕਿ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਤੇ ਸਰਕਾਰ ਵਿਰੋਧੀ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਬਣਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਸਰਕਾਰ ਦੇ ਵਿਰੋਧ ਚ ਪ੍ਰਰਦਰਸ਼ਨ ਕਰਦੇ ਰਹਿਣਗੇ।

ਇਹ ਵੀ ਪੜ੍ਹੋ: ਸਵਾਲਾਂ ‘ਚ ਚੰਨੀ ਸਰਕਾਰ, ਆਖਿਰ ਕਦੋਂ ਮਿਲੇਗਾ ਨੁਕਸਾਨੀ ਫਸਲ ਦਾ ਮੁਆਵਜ਼ਾ ?

ETV Bharat Logo

Copyright © 2025 Ushodaya Enterprises Pvt. Ltd., All Rights Reserved.