ਬਠਿੰਡਾ: ਪੰਜਾਬ ਵਿੱਚ ਚੋਣਾਂ ਦਾ ਚੋਣ ਦੰਗਲ ਲਗਾਤਾਰ ਭੱਖਦਾ ਜਾ ਰਿਹਾ ਹੈ। ਜਿਸ ਕਰਕੇ ਹਰ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਲਕਾ ਬਦਲਣ ਦੀਆਂ ਚੱਲ ਰਹੀਆਂ ਅਫ਼ਵਾਹਾਂ ਨੂੰ ਐਤਵਾਰ ਨੂੰ ਵਿਰਾਮ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ ਤੇ ਬਠਿੰਡਾ ਤੋਂ ਹੀ ਚੋਣ ਲੜਨਗੇ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਐਤਵਾਰ ਨੂੰ ਬਠਿੰਡਾ ਦੀ ਉੜੀਆ ਬਸਤੀ ਵਿੱਚ ਰਹਿ ਰਹੇ, ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ 51 ਮਕਾਨ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਮਕਾਨ ਬਠਿੰਡਾ ਦੇ ਇੰਡਸਟਰੀਲਿਸਟ ਰਜਿੰਦਰ ਕੁਮਾਰ ਮਿੱਤਲ ਵੱਲੋਂ ਆਪਣੇ ਬੇਟੇ ਦੇ ਵਿਆਹ ਦੀ ਖੁਸ਼ੀ ਵਿਚ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ 3-3 ਲੱਖ ਰੁਪਏ ਲਗਾਕੇ ਬਣਾ ਕੇ ਦਿੱਤੇ ਜਾਣਗੇ। ਇਸ ਮੌਕੇ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਬਾਕੀ ਰਹਿ ਗਏ ਗ਼ਰੀਬ ਲੋਕਾਂ ਲਈ ਪੰਜਾਬ ਸਰਕਾਰ ਦੀ ਬਸੇਰਾ ਸਕੀਮ ਤਹਿਤ ਮਕਾਨ ਬਣਾ ਕੇ ਦਿੱਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਲਕਾ ਬਦਲਣ ਦੀਆਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ, ਅਸੀਂ ਬਠਿੰਡਾ ਤੋਂ ਹੀ ਚੋਣ ਲੜਨਗੇ। ਜਿਹੜੀਆਂ ਸਿਆਸੀ ਵਿਰੋਧੀ ਪਾਰਟੀਆਂ ਉਨ੍ਹਾਂ ਖ਼ਿਲਾਫ਼ ਪ੍ਰਚਾਰ ਕਰ ਰਹੀਆਂ ਹਨ, ਉਨ੍ਹਾਂ ਨੂੰ ਉਹ ਲਾਹਨਤ ਪਾਉਂਦੇ ਹਨ।
ਇਹ ਵੀ ਪੜੋ:- ਚੰਡੀਗੜ੍ਹ ਕਾਂਗਰਸ ਨੇ ਦਵਿੰਦਰ ਬਬਲਾ ਨੂੰ ਪਾਰਟੀ 'ਚੋਂ ਕੱਢਿਆ