ਬਠਿੰਡਾ: ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦੌਰਾ ਕੀਤਾ ਗਿਆ। ਜੱਸੀ ਪੋ ਵਾਲੀ ਵਿਖੇ ਸਰਪੰਚ ਗੁਰਦੀਪ ਸਿੰਘ ਦੇ ਘਰ ਪਹੁੰਚੇ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਸ਼ੈਸ਼ਨ ਦੌਰਾਨ ਕੀਤੇ ਗਏ ਵਰਤਾਓ ਉਤੇ ਟਿੱਪਣੀ ਕਰਦੇ ਹੋਏ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਭਗਵੰਤ ਮਾਨ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਅਜਿਹਾ ਵਰਤਾਰਾ ਕੀਤਾ ਜਾ ਰਿਹਾ ਹੈ ਜਿਸ ਤਰ੍ਹਾਂ ਕੋਈ ਆਮ ਬੰਦਾ ਕਰਦਾ ਹੈ।
ਘਰ ਤੋਂ ਸ਼ੁਰੂ ਘਰ ਕਰਨ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ: ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਪਰ ਮੁੱਖ ਮੰਤਰੀ ਮੰਤਰੀ ਨੂੰ ਇਹ ਮੁਹਿੰਮ ਆਪਣੇ ਘਰ ਤੋਂ ਸ਼ੁਰੂ ਕਰਨੀ ਚਾਹੀਦੀ ਹੈ ਪਰ ਇਸ ਮੁਹਿੰਮ ਨੂੰ ਨਿਰਪੱਖਤਾ ਨਾਲ ਨਹੀਂ ਚਲਾ ਰਹੇ। ਕਿਉਂਕਿ ਇਨ੍ਹਾਂ ਦੇ ਹੀ ਕੈਬਨਿਟ ਮੰਤਰੀ ਵਿਜੇ ਸਿੰਗਲਾ ਜਿਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਪਰ ਨਾ ਹੀ ਭਗਵੰਤ ਮਾਨ ਨੇ ਉਸ ਨੂੰ ਆਪਣੀ ਪਾਰਟੀ ਵਿੱਚੋਂ ਕੱਢਿਆ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ| ਇਸੇ ਤਰਾਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਆਡੀਓ ਸਾਹਮਣੇ ਆਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।
ਬਠਿੰਡਾ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਸ਼ਰੇਆਮ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤੇ ਗਏ ਵਿਧਾਇਕ ਅਮਿਤ ਰਤਨ ਖਿਲਾਫ ਸਖਤ ਕਦਮ ਚੁੱਕਿਆ ਗਿਆ ਹੈ ਅਤੇ ਉਹ ਵੀ ਕੁਝ ਦਿਨਾਂ ਬਾਅਦ ਜੇਲ਼ ਵਿਚੋਂ ਬਾਹਰ ਆ ਕੇ ਉਸੇ ਤਰ੍ਹਾਂ ਫਿਰ ਕੰਮ ਕਰਨਗੇ। ਬਠਿੰਡਾ ਤੋਂ ਚਰਚਾ ਦਾ ਵਿਸ਼ਾ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਨੂੰ 2024 ਪਾਰਲੀਮੈਂਟ ਚੋਣਾਂ ਵਿੱਚ ਉਮੀਦਵਾਰ ਵਜੋਂ ਉਤਾਰਨ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਉਹ ਸੁਆਗਤ ਕਰਦੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਖਿਲਾਫ਼ ਅਮਰਿੰਦਰ ਸਿੰਘ ਰਾਜਾ ਵੜਿੰਗ ਚੋਣ ਲੜ ਚੁੱਕੇ ਹਨ।
ਗਰੀਬਾਂ ਦੇ ਕੱਟੇ ਗਏ ਰਾਸ਼ਨ ਕਾਰਡ ਕੱਟੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਸਹੂਲਤਾਂ ਬਾਦਲ ਸਰਕਾਰ ਵੇਲੇ ਉਪਲੱਬਧ ਕਰਵਾਈਆਂ ਗਈਆਂ ਸਨ। ਪਰ ਉਸ ਤੋਂ ਬਾਅਦ ਕਾਂਗਰਸ ਨੇ ਗਰੀਬਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਅਤੇ ਉਸ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਵੱਲੋਂ ਵੀ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲਗਾਤਾਰ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ| ਜਿਸ ਕਾਰਨ ਗ਼ਰੀਬਾਂ ਨੂੰ ਦੋ ਵਕਤ ਦੀ ਰੋਟੀ ਤੋਂ ਮੁਥਾਜ ਕੀਤਾ ਜਾ ਰਿਹਾ ਹੈ। ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਲੋੜਵੰਦਾਂ ਨੂੰ ਰਾਸ਼ਨ ਉਪਲਬੱਧ ਕਰਾਇਆ ਜਾਣਾ ਚਾਹੀਦਾ ਹੈ|