ਬਠਿੰਡਾ: ਸ਼ਹਿਰ ਵਿੱਚ ਇੱਕ ਮਹਿਲਾ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਕਰਨ ਵਾਲੀ ਮਹਿਲਾ ਦੀ ਪਛਾਣ ਬੇਲਾ ਵਜੋਂ ਹੋਈ ਹੈ ਜਿਸ ਦੀ ਉਮਰ ਤਕਰੀਬਨ 30 ਸਾਲ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਮਹਿਲਾ ਮਾਨਸਿਕ ਪਰੇਸ਼ਾਨੀ ਤੋਂ ਜੂਝ ਰਹੀ ਸੀ ਜਿਸ ਦੇ ਚੱਲਦਿਆਂ ਉਸ ਨੇ ਖੁਦਕੁਸ਼ੀ ਦਾ ਕਦਮ ਚੁੱਕਿਆ। ਸਹਾਰਾ ਵੈੱਲਫੇਅਰ ਸੁਸਾਇਟੀ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਜਦੋਂ ਉਹ ਪਰਸ ਰਾਮ ਨਗਰ, ਗਲੀ ਨੰਬਰ 7/2 ਵਿੱਚ ਪਹੁੰਚੇ ਤਾਂ ਉਕਤ ਮਹਿਲਾ ਨੇ ਆਪਣੇ ਹੀ ਦੁਪੱਟੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਇਸ ਦੀ ਸੂਚਨਾ ਉਨ੍ਹਾਂ ਨੇ ਬਠਿੰਡਾ ਕੈਨਾਲ ਥਾਣਾ ਵਿੱਚ ਦਿੱਤੀ ਜਿਸ 'ਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕਰ ਲਿਆ ਹੈ। ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।