ਬਠਿੰਡਾ: ਸੂਬੇ ’ਚ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਸਰਕਾਰ ਵੱਲੋਂ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਸਨ। ਝੋਨੇ ਦੀ ਲਵਾਈ ਨੂੰ ਲੈ ਕੇ ਪਰਵਾਸੀ ਮਜ਼ਦੂਰਾਂ ਦੀ ਆਮਦ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਬਠਿੰਡਾ ਦੇ ਰੇਲਵੇ ਸਟੇਸ਼ਨ ’ਤੇ ਵੱਡੀ ਗਿਣਤੀ ਵਿੱਚ ਮਜ਼ਦੂਰ ਆਪਣੇ ਪਰਿਵਾਰਾਂ ਨੂੰ ਲੈ ਕੇ ਝੋਨੇ ਦੀ ਲਵਾਈ ਲਈ ਪਹੁੰਚੇ ਹੋਏ ਹਨ, ਪਰ ਸਟੇਸ਼ਨ ’ਤੇ ਕੋਈ ਵੀ ਕਿਸਾਨ ਇਨ੍ਹਾਂ ਮਜ਼ਦੂਰਾਂ ਲੈਣ ਲਈ ਨਹੀਂ ਪਹੁੰਚ ਰਿਹਾ ਹੈ। ਜਿਸ ਕਾਰਨ ਪਰਵਾਸੀ ਮਜ਼ਦੂਰ ਪਰੇਸ਼ਾਨ ਹੋ ਰਹੇ ਹਨ।
ਪਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਨੂੰ ਕਈ ਦਿਨਾਂ ਤੋਂ ਉਡੀਕ ਰਹੇ ਹਨ ਪਰ ਕਈ ਦਿਨ ਬੀਤਣ ਦੇ ਬਾਵਜੂਦ ਕੋਈ ਵੀ ਕਿਸਾਨ ਉਨ੍ਹਾਂ ਨੂੰ ਝੋਨਾ ਲਾਉਣ ਲਈ ਨਹੀਂ ਲੈਣ ਆਇਆ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਟੇਸ਼ਨ ’ਤੇ ਹੀ ਉਨ੍ਹਾਂ ਨੂੰ ਖਾਣ ਪੀਣ ਆਦਿ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਸ ਨੂੰ ਕਾਫੀ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ।
ਪਰਵਾਸੀ ਮਜ਼ਦੂਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਵਾਰ ਲੇਬਰ ਨੂੰ ਕਿਸਾਨਾਂ ਵੱਲੋਂ ਨਾ ਲੈ ਕੇ ਜਾਣ ਦਾ ਮੁੱਖ ਕਾਰਨ ਝੋਨੇ ਦੀ ਸਿੱਧੀ ਬਿਜਾਈ ਅਤੇ ਦਿੱਲੀ ਧਰਨਾ ਹੈ ਅਤੇ ਤੀਜਾ ਮੁੱਖ ਕਾਰਨ ਕੋਰੋਨਾ ਮਹਾਂਮਾਰੀ ਕਾਰਨ ਲੋਕ ਡਰੇ ਹੋਏ ਹਨ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਕਿਸਾਨ ਮਜ਼ਦੂਰ ਲਈ ਨਾ ਲੈਣ ਆਇਆ ਤਾਂ ਉਹ ਵਾਪਸ ਆਪਣੇ ਪਿੰਡ ਚਲੇ ਜਾਣਗੇ।
ਇਹ ਵੀ ਪੜੋ: paddy: ਕਿਸਾਨਾਂ ਵੱਲੋਂ ਲੇਬਰ ਦੀ ਘਾਟ ਕਾਰਨ ਮਸ਼ੀਨ ਜ਼ਰੀਏ ਝੋਨੇ ਦੀ ਬਿਜਾਈ ਸ਼ੁਰੂ