ETV Bharat / state

'ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸਿਆਸੀ ਪਾਰਟੀਆਂ ਬਿਆਨਬਾਜ਼ੀ ਤੋਂ ਗੁਰੇਜ਼ ਕਰਨ' - guru granth sahib missing cases

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ’ਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੇ ਮਾਮਲੇ ਬਾਰੇ ਬੋਲਦਿਆਂ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਜਾਂਚ ਮੁਕੰਮਲ ਹੋਣ ਤੱਕ ਕਿਸੇ ਕਿਸਮ ਦੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਪਾਵਨ ਸਰੂਪ ਗਾਇਬ ਮਾਮਲੇ 'ਚ ਸਿਆਸੀ ਪਾਰਟੀਆਂ ਬਿਆਨਬਾਜ਼ੀ ਤੋਂ ਗੁਰੇਜ਼ ਕਰਨ: ਲੌਂਗੋਵਾਲ

author img

By

Published : Jul 20, 2020, 8:58 PM IST

ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੋਮਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।

ਪਾਵਨ ਸਰੂਪ ਗਾਇਬ ਮਾਮਲੇ 'ਚ ਸਿਆਸੀ ਪਾਰਟੀਆਂ ਬਿਆਨਬਾਜ਼ੀ ਤੋਂ ਗੁਰੇਜ਼ ਕਰਨ: ਲੌਂਗੋਵਾਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚੋਂ 267 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੀਟਿੰਗ ਵਿੱਚ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਦੇ ਹਵਾਲੇ ਕੀਤੀ ਗਈ ਸੀ, ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਜਾਂਚ ਕਮੇਟੀ ਦੀ ਨਿਰਪੱਖ ਜਾਂਚ ਸਾਹਮਣੇ ਆਵੇਗੀ। ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਾਂਚ ਕਮੇਟੀ ਨੂੰ ਪੂਰਨ ਸਹਿਯੋਗ ਦੇਣ।

ਇਸ ਦੇ ਨਾਲ ਹੀ ਲੌਂਗੋਵਾਲ ਨੇ ਇਸ ਮੌਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜਾਂਚ ਮੁਕੰਮਲ ਹੋਣ ਤੱਕ ਕਿਸੇ ਕਿਸਮ ਦੀ ਬਿਆਨਬਾਜ਼ੀ ਨਾ ਕੀਤੀ ਜਾਵੇ। ਉੱਥੇ ਹੀ ਉਨ੍ਹਾਂ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰੂਘਰ 'ਚੋਂ ਇੱਕ 14 ਸਾਲ ਦੀ ਸਿੱਖ ਬੱਚੀ ਸਲਮੀਤ ਕੌਰ ਦੇ ਅਗਵਾ ਮਾਮਲੇ ਬਾਰੇ ਕਿਹਾ ਕਿ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕੀਤੀ ਜਾਵੇਗੀ।

ਇਹ ਵੀ ਪੜੋ: ਨਾ ਗਠਜੋੜ, ਨਾ ਸਰਕਾਰ, ਅਕਾਲੀ ਦਲ ਲਈ ਕਿਸਾਨ ਜ਼ਰੂਰੀ: ਸੁਖਬੀਰ ਬਾਦਲ

ETV Bharat Logo

Copyright © 2025 Ushodaya Enterprises Pvt. Ltd., All Rights Reserved.