ETV Bharat / state

ਬਠਿੰਡਾ ਪੁਲਿਸ ਨੇ ਅਸਲਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ - ਬਠਿੰਡਾ ਪੁਲਿਸ

ਬਠਿੰਡਾ ਪੁਲਿਸ ਨੇ ਨਜਾਇਜ ਹਥਿਆਰ ਸਮੱਗਲਰ ਮੋਹਿਤ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਨੂੰ 4 ਨਜਾਇਜ਼ ਹਥਿਆਰਾਂ ਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। Mohit Kumar supplied arrested Bathinda police

Mohit Kumar supplied arrested Bathinda police

author img

By

Published : Dec 15, 2022, 5:16 PM IST

ਬਠਿੰਡਾ ਪੁਲਿਸ ਨੇ ਅਸਲਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਬਠਿੰਡਾ: ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਗੈਂਗਸਟਰਾਂ ਤੇ ਨਜਾਇਜ ਹਥਿਆਰਾਂ ਉੱਤੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹੀ ਬਠਿੰਡਾ ਪੁਲਿਸ ਨੇ ਨਜਾਇਜ ਹਥਿਆਰ ਸਮੱਗਲਰ ਮੋਹਿਤ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਨੂੰ 4 ਨਜਾਇਜ ਹਥਿਆਰਾਂ ਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਸਮੱਗਲਰ ਮੋਹਿਤ ਕੁਮਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ। Mohit Kumar supplied arrested Bathinda police

ਮੋਹਿਤ ਕੁਮਾਰ ਬਾਹਰਲੇ ਰਾਜਾਂ ਤੋਂ ਨਜਾਇਜ਼ ਅਸਲਾ ਪੰਜਾਬ ਲਿਆਉਂਦਾ ਸੀ:- ਇਸ ਦੌਰਾਨ ਹੀ ਬਠਿੰਡਾ ਦੇ ਐਸ.ਐਸ.ਪੀ ਜੇ.ਐਲਨਚੇਲੀਅਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਜਾਇਜ ਹਥਿਆਰ ਸਮੱਗਲਰ ਮੋਹਿਤ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਤਲਵੰਡੀ ਸਾਬੋ ਬਾਹਰਲੇ ਰਾਜਾਂ ਤੋਂ ਨਜਾਇਜ਼ ਅਸਲਾ ਪੰਜਾਬ ਲਿਆਉਂਦਾ ਸੀ। ਬਠਿੰਡਾ ਪੁਲਿਸ ਨੇ ਨਜਾਇਜ ਹਥਿਆਰ ਸਪਲਾਈ ਕਰਨ ਵਾਲੇ ਮੋਹਿਤ ਕੁਮਾਰ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਨਾਕਾਬੰਦੀ ਦੌਰਾਨ ਪੁਲਿਸ ਨੇ ਮੋਹਿਤ ਕੁਮਾਰ ਤੋਂ 4 ਪਿਸਤੌਲ ਦੇ ਕਾਰਤੂਸ ਸਮੇਤ ਕਾਬੂ ਕੀਤਾ:- ਬਠਿੰਡਾ ਦੇ ਐਸ.ਐਸ.ਪੀ ਜੇ.ਐਲਨਚੇਲੀਅਨ ਨੇ ਦੱਸਿਆ ਕਿ ਮੋਹਿਤ ਕੁਮਾਰ ਨੂੰ ਸੰਤਪੁਰਾ ਰੋਡ ਨੇੜਿਓ ਸਰਹਿੰਦ ਨਹਿਰ ਨੇੜਿਓ ਨਜਾਇਜ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਉਹ ਇਹ ਹਥਿਆਰ ਆਪਣੇ ਜਾਣਕਾਰ ਕੁਲਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਲੇਲੇ ਵਾਲਾ ਰੋਡ ਤਲਵੰਡੀ ਸਾਬੋ ਪਠਾਨਕੋਟ ਨੂੰ ਦੇਣ ਜਾ ਰਿਹਾ ਸੀ। ਨਾਕਾਬੰਦੀ ਦੌਰਾਨ ਪੁਲਿਸ ਨੇ ਮੋਹਿਤ ਕੁਮਾਰ ਤੋਂ 4 ਪਿਸਤੌਲ ਦੇ ਕਾਰਤੂਸ ਸਮੇਤ ਕਾਬੂ ਕੀਤਾ ਗਿਆ, ਫਿਲਹਾਲ ਕੁਲਦੀਪ ਸਿੰਘ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਮੁਲਜ਼ਮ ਮੋਹਿਤ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ:- ਬਠਿੰਡਾ ਪੁਲਿਸ ਨੂੰ ਪੁੱਛਗਿੱਛ ਦੌਰਾਨ ਮੋਹਿਤ ਕੁਮਾਰ ਨੇ ਦੱਸਿਆ ਕਿ ਉਹ ਇਹ ਅਸਲਾ ਮੱਧ ਪ੍ਰਦੇਸ਼ ਤੋਂ ਖਰੀਦਦਾ ਸੀ। ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦਾ ਸੀ। ਮੁਲਜ਼ਮ ਮੋਹਿਤ ਕੁਮਾਰ ਨੂੰ ਅੱਜ ਵੀਰਵਾਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਐਸਐਸਪੀ ਨੇ ਦੱਸਿਆ ਕਿ ਮੋਹਿਤ ਕੁਮਾਰ ਖ਼ਿਲਾਫ਼ ਪਹਿਲਾਂ ਵੀ 3 ਪਰਚੇ ਦਰਜ ਹਨ।

ਇਹ ਵੀ ਪੜੋ:- ਹੁਸ਼ਿਆਰੁਪਰ ਦੇ ਟਾਂਡਾ ਟੋਲ ਪਲਾਜ਼ਾ 'ਤੇ ਹੰਗਾਮਾ: ਕਿਸਾਨਾਂ ਤੇ ਟੋਲ ਮੁਲਾਜ਼ਮਾਂ ਵਿੱਚ ਜ਼ਬਰਦਸਤ ਝੜਪ

ETV Bharat Logo

Copyright © 2025 Ushodaya Enterprises Pvt. Ltd., All Rights Reserved.