ਬਠਿੰਡਾ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਬਾਰਡਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਲਈ ਕਿਸਾਨ ਯੂਨੀਅਨ ਵੱਲੋਂ ਬਠਿੰਡਾ ਸ਼ਹਿਰ ਅਤੇ ਪਿੰਡਾਂ ’ਚ ਮੋਟਰਸਾਈਕਲ ਰੈਲੀ ਕੱਢੀ ਗਈ। ਦੱਸ ਦਈਏ ਕਿ ਇਸ ਦੌਰਾਨ ਮੋਟਰਸਾਈਕਲ ਰੈਲੀ ਚ ਵੱਡੀ ਗਿਣਤੀ ਚ ਨੌਜਵਾਨਾਂ ਨੇ ਹਿੱਸਾ ਲਿਆ। ਇਹ ਮੋਟਰਸਾਈਕਲ ਰੈਲੀ ਬਠਿੰਡਾ ਦੇ ਬਲਾਕ ਨਥਾਣਾ ਤੋਂ ਸ਼ੁਰੂ ਹੋਈ ਅਤੇ ਗੋਨਿਆਣਾ ਹੁੰਦੀ ਹੋਈ ਬਠਿੰਡਾ ਸ਼ਹਿਰ ’ਚ ਦਾਖਲ ਹੋਈ।
'ਕਿਸਾਨੀ ਅੰਦੋਲਨ ਇਸੇ ਤਰ੍ਹਾਂ ਚਲਦਾ ਰਹੇਗਾ'
ਦੱਸ ਦਈਏ ਕਿ ਕਿਸਾਨਾਂ ਵੱਲੋਂ ਕੱਢੀ ਗਈ ਇਸ ਮੋਟਰਸਾਈਕਲ ਰੈਲੀ ਚ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੋਟਰਸਾਈਕਲ ਰੈਲੀ ’ਚ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਨ੍ਹਾਂ ਵੱਲੋਂ ਸੰਘਰਸ਼ ਚਲਦਾ ਰਹੇਗਾ। ਨਾਲ ਹੀ ਦਿੱਲੀ ਚਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਉਹ ਇਸੇ ਤਰ੍ਹਾਂ ਹੀ ਲਾਮਬੰਦੀ ਕਰਦੇ ਰਹਿਣਗੇ। ਇਸ ਮੌਕੇ ਕਿਸਾਨਾਂ ਨੇ ਸ਼ਹਿਰ ਅਤੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜੋ: ਸਾਰੀਆਂ ਟ੍ਰੇਨਾਂ ਨਾ ਚੱਲਣ ਕਾਰਨ ਬੱਸਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਯਾਤਰੀ