ਬਠਿੰਡਾ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ (Member Parliament) ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੀਜੇਪੀ ਅਤੇ ਆਰਐੱਸਐੱਸ ਦੇ ਇਸ਼ਾਰੇ (At the behest of BJP and RSS) ਉੱਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਮਤੇ ਵਿਧਾਨ ਸਭਾ ਰਾਹੀਂ ਪਾਸ ਕੀਤੇ ਜਾ ਰਹੇ ਹਨ ਜਿਨ੍ਹਾਂ ਨਾਲ ਪੰਜਾਬ ਦੇ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਤ ਹੋਣਗੇ ਅਤੇ ਪੰਜਾਬ ਵਿੱਚੋਂ ਪੰਚਾਇਤੀ ਰਾਜ ਖ਼ਤਮ ਹੋ ਜਾਵੇਗਾ (Panchayati Raj will end ) ਅਤੇ ਸਭ ਤੋਂ ਵੱਡੀ ਮਾਰ ਪੰਜਾਬ ਦੇ ਕਿਸਾਨਾਂ ਨੂੰ ਝੱਲਣੀ ਪਵੇਗੀ।
ਉਨ੍ਹਾਂ ਕਿਹਾ ਕਿ ਇਸ ਸਭ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੀਆਂ ਸਮੁੱਚੀਆਂ ਪੰਚਾਇਤਾਂ ਨਾਲ ਇਹ ਕਮੇਟੀ ਪਿੰਡ ਮਹਿਰਾਜ ਵਿਖੇ ਹੋਣ ਜਾ ਰਹੇ ਵੱਡੇ ਇਕੱਠ ਦੌਰਾਨ ਬਣਾਈ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਦੇ ਇਸ ਕਦਮ ਦਾ ਡਟਵਾਂ ਵਿਰੋਧ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲਗਾਤਾਰ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਚਲੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕਰਨ ਲਈ ਅਤੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੀ ਜ਼ਮੀਨ (Punjab land to corporate houses) ਸੌਂਪਣ ਲਈ ਅਜਿਹੇ ਫੈਸਲੇ ਕੀਤੇ ਜਾ ਰਹੇ ਹਨ।
ਵੱਡੀ ਗਿਣਤੀ ਵਿੱਚ ਸਰਪੰਚਾਂ ਅਤੇ ਪੰਚਾਂ ਨਾਲ ਬਠਿੰਡਾ ਦੇ ਸਰਕਟ ਹਾਊਸ ਪਹੁੰਚੇ ਮੈਂਬਰ ਪਾਰਲੀਮੈਂਟ (Member Parliament) ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਲੱਖਾ ਸਧਾਣਾ ਦੀ ਰੱਖੀ ਗਈ ਪਿੰਡ ਮਹਿਰਾਜ ਦੀ ਰੈਲੀ ਵਿਖੇ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਸ ਮੌਕੇ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਧਿਰਾਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ (Struggle Organizations) ਨੂੰ ਇਕ ਮੰਚ ਉੱਤੇ ਇਕੱਠਾ ਹੋਣ ਦਾ ਸੱਦਾ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਵੱਲੋਂ ਪੰਚਾਇਤੀ ਜ਼ਮੀਨ ਦੇ ਨਾਮ ਹੇਠ ਕੀਤੇ ਜਾ ਰਹੇ ਕਬਜ਼ਿਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਕਾਰ ਨੇ ਛੋਟੀ ਬੱਚੀ ਨੂੰ ਦਰੜਿਆ, ਦਰਦਨਾਕ ਵੀਡੀਓ