ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ ਦੀਆਂ ਤਸਵੀਰਾਂ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।

Nagar Kirtan in Bathinda Takht Sri Damdama Sahib, guru nanak jayanti 2022
Nagar Kirtan in Bathinda Takht Sri Damdama Sahib
author img

By

Published : Nov 7, 2022, 1:41 PM IST

Updated : Nov 7, 2022, 1:57 PM IST

ਬਠਿੰਡਾ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਜਿਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾ ਵੱਲੋ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੂਰਬ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਨੂੰ ਲੈ ਕੇ ਤਖ਼ਤ ਸਾਹਿਬ ਤੋ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਦਕਿ ਨਗਰ ਕੀਰਤਨ ਦੌਰਾਨ ਸੰਗਤਾਂ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਬਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

Nagar Kirtan in Bathinda Takht Sri Damdama Sahib

ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸਰਥਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ। ਇਸ ਦੇ ਸੰਦਰਭ ਵਿੱਚ ਸੋਮਵਾਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਈਆਂ ਤੇ ਪੰਜ ਪਿਆਰੀਆਂ ਦੀ ਆਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆਂ ਗਿਆ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ। ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋ ਰਸਮਈ ਕੀਰਤਨ ਕੀਤਾ ਗਿਆ ਬੈਂਡ ਅਤੇ ਗਤਕੇ ਦੇ ਜੌਹਰ ਦਿਖਾਏ ਗਏ।

ਸੰਗਤਾਂ ਵੱਲੋ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵਿਸ਼ੇਸ਼ ਤੌਰ 'ਤੇ ਪੰਜਾਬ ਪੁਲਿਸ ਦਾ ਬੈਂਡ ਆਪਣੀਆਂ ਆਪਣੀਆਂ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ। ਵੱਡੀ ਗਿਣਤੀ ਵਿਚ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ। ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਦੀ ਵਧਾਈ ਦਿੰਦੇ ਹੋਏ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

etv play button

Last Updated : Nov 7, 2022, 1:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.