ਬਠਿੰਡਾ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾ ਵੱਲੋ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੂਰਬ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ-ਧਾਮ ਨਾਲ ਮਨਾਇਆ। ਜਿਸ ਨੂੰ ਲੈ ਕੇ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ।
ਸੋਮਵਾਰ ਨੂੰ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਤੇ ਪੰਜ ਪਿਆਰਿਆਂ ਦੀ ਆਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆਂ ਗਿਆ।
ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੋਰ 'ਤੇ ਹਾਜ਼ਰੀ ਲਵਾਈ।
ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕੇ ਦੇ ਜ਼ੋਹਰ ਦਿਖਾਏ ਗਏ।
ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ ਗਿਆ।
ਇਹ ਵੀ ਪੜੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
ਉਧਰ ਦੂਜੇ ਪਾਸੇ ਜਿੱਥੇ ਨਗਰ ਕੀਰਤਨ ਦਾ ਰਸਤੇ ਸੰਗਤਾਂ ਵੱਲੋਂ ਭਰਵਾ ਸਵਾਗਤ ਕਰਕੇ ਲੰਗਰ ਲਗਾਏ ਗਏ ਉਥੇ ਸਕੂਲੀ ਬੱਚਿਆਂ ਨੇ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ