ETV Bharat / state

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਨਗਰ ਕੀਰਤਨ - nagar kirtan news

ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬਠਿੰਡਾ 'ਚ ਨਗਰ ਕੀਰਤਨ ਕੱਡਿਆ ਗਿਆ। ਇਹ ਨਗਰ ਕੀਰਤਨ ਬਠਿੰਡਾ ਦੇ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋਇਆ।

ਫੋਟੋ
author img

By

Published : Oct 14, 2019, 9:08 PM IST

ਬਠਿੰਡਾ: ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬਠਿੰਡਾ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ ਵੱਲੋਂ ਸ਼ਹਿਰ 'ਚੋਂ ਨਗਰ ਕੀਰਤਨ ਕੱਢਿਆ ਗਿਆ। ਸੰਗਤਾਂ ਨੇ ਸੇਵਾ ਨਿਭਾਉਂਦਿਆਂ ਜਿੱਥੇ ਨਗਰ ਕੀਰਤਨ 'ਚ ਸ਼ਾਮਿਲ ਹੋਏ ਉੱਥੇ ਹੀ ਸੰਗਤਾਂ ਵੱਲੋਂ ਇਸ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ। ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਦੇ ਗ੍ਰੰਥੀ ਬੂਟਾ ਸਿੰਘ ਨੇ ਜਿੱਥੇ ਨਗਰ ਕੀਰਤਨ 'ਤੇ ਚਾਨਣਾ ਪਾਇਆ ਉੱਥੇ ਹੀ ਸੰਗਤਾਂ ਨੂੰ ਵੱਡੀ ਗਿਣਤੀ 'ਚ ਲੋਕਾਂ ਨੂੰ ਨਗਰ ਕੀਰਤਨ ਦੀ ਹਿੱਸਾ ਬਨਣ ਦੀ ਅਪੀਲ ਕੀਤੀ।

ਵੇਖੋ ਵੀਡੀਓ

ਗ੍ਰੰਥੀ ਬੂਟਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਬਠਿੰਡਾ ਦੇ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਤੋਂ ਚੱਲ ਕੇ ਸ਼ਹਿਰ ਵਾਸੀਆਂ ਨੂੰ ਦਰਸ਼ਣ ਦਿੰਦਾ ਹੋਇਆ ਵਾਪਿਸ ਗੁਰੂਦਆਰਾ ਸਾਹਿਬ ਆ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆਂ ਕਿ ਕੱਲ਼੍ਹ ਭਾਵ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਵਿੱਖੇ ਇਸ ਦਾ ਭੋਗ ਵੀ ਪਾਇਆ ਜਾਵੇਗਾ। ਜਾਣਕਾਰੀ ਦਿੰਦਿਆ ਬੂਟਾ ਸਿੰਘ ਨੇ ਦੱਸਿਆ ਕਿ ਰਾਤ ਮਹਾਨ ਕਥਾਵਾਚਕ ਅਤੇ ਰਾਗੀਆਂ ਵੱਲੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ ਅਤੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮੁੱਖ ਮੰਤਰੀ ਨੇ ਕੀਤੀ ਸ਼ਲਾਘਾ

ਉਨ੍ਹਾਂ ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਮੀਡੀਆ ਰਾਹੀਂ ਲੋਕਾਂ ਨੂੰ ਇਸ ਸਮਾਰੋਹ ਦਾ ਹਿੱਸਾ ਬਨਣ ਦੀ ਅਪੀਲ ਕੀਤੀ।

Intro:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਅੱਜ ਬਠਿੰਡਾ ਵਿੱਚ ਗੁਰਦੁਆਰਾ ਕਿਲ੍ਹਾ ਮੁਬਾਰਕ ਵੱਲੋਂ ਸ਼ਹਿਰ ਵਿੱਚੋਂ ਕੱਢਿਆ ਗਿਆ ਨਗਰ ਕੀਰਤਨ
ਕਿਲ੍ਹਾ ਮੁਬਾਰਕ ਗੁਰਦੁਆਰਾ ਸਾਹਿਬ ਵਿੱਚ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਬਾਣੀ ਦਾ ਪਾਠ ਕਰ ਸੰਗਤਾਂ ਨੂੰ ਨਿਹਾਲ ਕਰਨ ਆਉਣਗੇ ਕਥਾ ਵਾਚਕ ਅਤੇ ਰਾਗੀ

Body:ਕੱਲ੍ਹ ਚੌਥੇ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਦੇਸ਼ ਭਰ ਵਿੱਚ ਮਨਾਇਆ ਜਾਵੇਗਾ ਜਿਸ ਨੂੰ ਲੈ ਕੇ ਅੱਜ ਬਠਿੰਡਾ ਦੇ ਵਿੱਚ ਵੀ ਇਸ ਮੌਕੇ ਤੇ ਸ਼ਹਿਰ ਵਿੱਚੋਂ ਵਿਸ਼ਾਲ ਨਗਰ ਕੀਰਤਨ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਅਨੇਕਾਂ ਸੰਗਤਾਂ ਨੇ ਸੇਵਾ ਨਿਭਾਉਂਦਿਆਂ ਇਸ ਨਗਰ ਕੀਰਤਨ ਦੇ ਵਿੱਚ ਸ਼ਿਰਕਤ ਕੀਤੀ
ਸ੍ਰੀ ਗੁਰੂ ਰਾਮਦਾਸ ਜੀ ਦੇ ਇਸ ਪ੍ਰਕਾਸ਼ ਉਤਸਵ ਨੂੰ ਲੈ ਕੇ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਦੇ ਗ੍ਰੰਥੀ ਬੂਟਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਪੂਰੇ ਸ਼ਹਿਰ ਵਿੱਚੋਂ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਤੇ ਇਸ ਤੋਂ ਬਾਅਦ ਇਸ ਨਗਰ ਕੀਰਤਨ ਦੀ ਸਮਾਪਤੀ ਬਠਿੰਡਾ ਦੇ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਦੇ ਵਿੱਚ ਹੋਵੇਗੀ ਅਤੇ ਜਿਸ ਤੋਂ ਬਾਅਦ ਸੰਗਤਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ
ਇਸ ਸਮਾਗਮ ਦੀ ਕੜੀ ਜੋੜਦਿਆਂ ਅਗਲੇ ਦਿਨ ਵੱਖ ਵੱਖ ਇਤਿਹਾਸਕ ਗੁਰਦੁਆਰਿਆਂ ਦੇ ਵਿੱਚੋਂ ਮਸ਼ਹੂਰ ਰਾਗੀ ਅਤੇ ਕਥਾਵਾਚਕਾਂ ਵੱਲੋਂ ਗੁਰੂ ਕਾ ਪਾਠ ਦੀ ਬਾਣੀ ਸੰਗਤਾਂ ਨੂੰ ਸਰਵਣ ਕਰਵਾਈ ਜਾਵੇਗੀ ਅਤੇ ਉਸ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ
ਬਠਿੰਡਾ ਦੇ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਦੇ ਗ੍ਰੰਥੀ ਬੂਟਾ ਸਿੰਘ ਈਟੀਵੀ ਭਾਰਤ ਦੇ ਰਾਹੀਂ ਸਮੂਹ ਸੰਗਤਾਂ ਨੂੰ ਇਸ ਮੌਕੇ ਤੇ ਪਹੁੰਚਣ ਦੀ ਅਪੀਲ ਕੀਤੀ ਅਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਆਪਣੇ ਜੀਵਨ ਨੂੰ ਨਿਹਾਲ ਕਰਨ ਦੀ ਗ਼ੱਲ ਕਹੀ
ਬਾਈਟ - ਬੂਟਾ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਬਠਿੰਡਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.