ETV Bharat / state

Lawrence Bishnoi questioned by NIA: ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਰਵਾਨਾ ਹੋਈ ਐਨਆਈਏ ਦੀ ਟੀਮ - Lawrence Bishnoi to Delhi

ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹਾਰਡਕੋਰ ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਲਈ ਐਨਆਈਏ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਜਾਵੇਗੀ। ਸੂਤਰਾਂ ਦਾ ਕਹਿਣਾ ਇਹ ਪੁੱਛਗਿੱਛ ਪੰਜਾਬ ਸਮੇਤ ਦੇਸ਼ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਸਬੰਧੀ ਕੀਤੀ ਜਾਵੇਗੀ।

The NIA team will take Lawrence Bishnoi to Delhi for questioning
ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਰਵਾਨਾ ਹੋਈ ਐਨਆਈਏ ਦੀ ਟੀਮ
author img

By

Published : Apr 17, 2023, 10:38 AM IST

Updated : Apr 17, 2023, 1:09 PM IST

ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਰਵਾਨਾ ਹੋਈ ਐਨਆਈਏ ਦੀ ਟੀਮ

ਚੰਡੀਗੜ੍ਹ : ਐੱਨਆਈਏ ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਈ ਰਵਾਨਾ ਹੋ ਗਈ ਹੈ। ਐਨਆਈਏ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਸਬੰਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ। ਐਨਆਈਏ ਟੀਮ ਇਸ ਤੋਂ ਪਹਿਲਾਂ ਬੀਤੀ 24 ਨਵੰਬਰ ਕੇਂਦਰੀ ਜੇਲ੍ਹ ਤੋਂ ਪੁੱਛਗਿੱਛ ਲਈ ਲੈ ਕੇ ਗਈ ਸੀ। ਦਿੱਲੀ ਵਿਖੇ ਹੋਣ ਜਾ ਰਹੀ ਪੁੱਛਗਿੱਛ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐਨਆਈਏ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ ਹੈ। ਉਸ ਨੂੰ ਦਿੱਲੀ ਲਿਜਾਇਆ ਗਿਆ, ਜਿੱਥੇ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਇਹ ਵੀ ਪੜੋ: Bathinda Military Station Firing Update: ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲੇ ਵਿੱਚ ਵੱਡਾ ਖੁਲਾਸਾ, ਇੱਕ ਜਵਾਨ ਗ੍ਰਿਫ਼ਤਾਰ

ਪਟਿਆਲਾ ਹਾਊਸ ਕੋਰਟ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤ : ਦਿੱਲੀ ਐਨਆਈਏ ਦੀ ਟੀਮ ਅੱਜ ਲਾਰੈਂਸ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਦਿੱਲੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰੇਗੀ। ਇਸ ਕਾਰਵਾਈ ਨੂੰ ਲੈ ਕੇ ਦਿੱਲੀ ਪਟਿਆਲਾ ਹਾਊਸ ਕੋਰਟ ਦੇ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਹਾਰਡਕੋਰ ਗੈਂਗਸਟਰ ਤੋਂ ਪੁੱਛਗਿੱਛ ਤੇ ਉਸ ਦੀ ਪੇਸ਼ੀ ਨੂੰ ਲੈ ਕੇ ਦਿੱਲੀ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਅਦਾਲਤ ਨਜ਼ਦੀਕ ਹਰ ਆਉਣ-ਜਾਣ ਵਾਲੇ ਦੀ ਨੀਝ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਸਾਲ 2022 'ਚ ਹੋਏ ਅਰਸ਼ਦੀਪ ਕਤਲ ਕੇਸ 'ਚ ਪੁੱਛਗਿੱਛ ਕੀਤੀ ਜਾਣੀ ਹੈ। NIA ਦੀ ਟੀਮ ਇਸ ਤੋਂ ਪਹਿਲਾਂ 24 ਨਵੰਬਰ 2022 ਨੂੰ ਵੀ ਲਾਰੇਂਸ ਨੂੰ ਪੁੱਛਗਿੱਛ ਲਈ ਦਿੱਲੀ ਲੈ ਗਈ ਸੀ।

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਤੋਂ ਬਠਿੰਡਾ ਲੈ ਕੇ ਆਈ ਸੀ ਪੁਲਿਸ : ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਲੈ ਤਿਹਾੜ ਜੇਲ੍ਹ ਤੋਂ ਬਠਿੰਡਾ ਜੇਲ੍ਹ ਲੈ ਕੇ ਆਈ ਸੀ। ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਤੇ ਗੋਲਡੀ ਬਰਾੜ ਵੱਲੋਂ ਲੈਣ ਤੋਂ ਬਾਅਦ ਲਗਾਤਾਰ ਹੀ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਕੈਨੇਡਾ ਬੈਠਾ ਗੋਲਡੀ ਬਰਾੜ ਹਾਲੇ ਤਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

ਇਹ ਵੀ ਪੜੋ: Harpal Cheema in Jalndhar: ਭਾਜਪਾ ਉਤੇ ਵਰ੍ਹੇ ਹਰਪਾਲ ਚੀਮਾ, ਕਿਹਾ- "ਆਪ' ਹੀ ਅਜਿਹੀ ਇਕਲੌਤੀ ਪਾਰਟੀ, ਜੋ ਤਾਨਾਸ਼ਾਹ ਦਾ ਸਿਰ ਝੁਕਾਏਗੀ"

Last Updated : Apr 17, 2023, 1:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.