ETV Bharat / state

'ਮੌੜ ਬੰਬ ਬਲਾਸਟ ਮਾਮਲੇ ਦੀ ਜਾਂਚ ਲਈ 3 SIT ਬਣਨ ਤੋਂ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਨਹੀਂ ਹੋਈ ਕਾਰਵਾਈ' - Assembly elections

2017 ਵਿਧਾਨ ਸਭਾ ਚੋਣਾਂ ਦੌਰਾਨ 31 ਜਨਵਰੀ ਨੂੰ ਬਠਿੰਡਾ ਦੇ ਹਲਕਾ ਮੌੜ ਮੰਡੀ ਵਿੱਚ ਕਾਂਗਰਸ ਦੀ ਜਨਸਭਾ ਰੈਲੀ ਦੌਰਾਨ ਹੋਏ ਬੰਬ ਧਮਾਕੇ ਵਿਚ ਪੰਜ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਅੱਜ ਇਨ੍ਹਾਂ ਬੰਬ ਬਲਾਸਟ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੌੜ ਮੰਡੀ ਦੇ ਗੁਰਦੁਆਰਾ ਸਾਹਿਬ ਵਿਚ ਪਾਠ ਦੇ ਭੋਗ ਪਾਏ ਗਏ।

ਮੌੜ ਬੰਬ ਬਲਾਸਟ ਮਾਮਲੇ ਦੀ ਜਾਂਚ ਲਈ 3 SIT ਬਣਨ ਤੋਂ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਨਹੀਂ ਹੋਈ ਕਾਰਵਾਈ

author img

By

Published : Feb 1, 2022, 4:49 PM IST

ਬਠਿੰਡਾ: 2017 ਵਿਧਾਨ ਸਭਾ ਚੋਣਾਂ ਦੌਰਾਨ 31 ਜਨਵਰੀ ਨੂੰ ਬਠਿੰਡਾ ਦੇ ਹਲਕਾ ਮੌੜ ਮੰਡੀ ਵਿੱਚ ਕਾਂਗਰਸ ਦੀ ਜਨਸਭਾ ਰੈਲੀ ਦੌਰਾਨ ਹੋਏ ਬੰਬ ਧਮਾਕੇ ਵਿਚ ਪੰਜ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਅੱਜ ਇਨ੍ਹਾਂ ਬੰਬ ਬਲਾਸਟ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੌੜ ਮੰਡੀ ਦੇ ਗੁਰਦੁਆਰਾ ਸਾਹਿਬ ਵਿਚ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿਆਸੀ ਲੋਕਾਂ ਨੇ ਸ਼ਿਰਕਤ ਕੀਤੀ ਪਰ ਜਦੋਂ ਮੌੜ ਬੰਬ ਬਲਾਸਟ ਦੀ ਬਣੀ ਇਨਸਾਫ ਕਮੇਟੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ ਤਾਂ ਕਿਸੇ ਵੀ ਸਿਆਸੀ ਆਗੂ ਨੇ ਇਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਖੇਚਲ ਨਹੀਂ ਕੀਤੀ।

ਬੰਬ ਕਾਂਡ ਵਿਚ ਜਾਨਾਂ ਗਵਾਉਣ ਵਾਲੇ ਪਰਿਵਾਰਾਂ ਨੂੰ ਹਾਲੇ ਤੱਕ ਨਹੀਂ ਮਿਲੀ ਨੌਕਰੀ
31 ਜਨਵਰੀ 2017 ਦੇ ਬੰਬ ਕਾਂਡ ਵਿਚ ਜਾਨ ਗਵਾਉਣ ਵਾਲੇ ਬੱਚੇ ਸੌਰਵ ਸਿੰਗਲਾ ਦੇ ਪਿਤਾ ਰਾਕੇਸ਼ ਕੁਮਾਰ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਬੰਬ ਬਲਾਸਟ ਦੇ ਪੀੜਤਾਂ ਨੂੰ ਨੌਕਰੀ ਦੇਣ ਅਤੇ ਆਰਥਿਕ ਤੌਰ 'ਤੇ ਮਦਦ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਨ੍ਹਾਂ ਦੇ ਪਰਿਵਾਰ ਨੂੰ ਹਾਲੇ ਤੱਕ ਨੌਕਰੀ ਨਹੀਂ ਮਿਲੀ ਨਾ ਹੀ ਉਨਾ ਦੇ ਮੈਡੀਕਲ ਬਿੱਲ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 5 ਸਾਲ ਬੀਤ ਜਾਣ ਦੇ ਬਾਵਜੂਦ ਅੱਜ ਸਿਆਸੀ ਪਾਰਟੀਆਂ ਉਨ੍ਹਾਂ ਦੇ ਘਰ ਵੋਟ ਮੰਗਣ ਆ ਰਹੀਆਂ ਹਨ ਪਰ ਕਿਸੇ ਵੀ ਸਿਆਸੀ ਪਾਰਟੀ ਨੇ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿੱਤਾ ਨਾ ਹੀ ਕਿਸੇ ਤਰ੍ਹਾਂ ਦੀ ਮਦਦ ਕੀਤੀ।

ਮੌੜ ਬੰਬ ਕਾਂਡ ਦੇ ਪੀੜਤਾਂ ਦੀ ਕਿਸੇ ਨੇ ਨਹੀਂ ਫੜ੍ਹੀ ਬਾਂਹ
ਮੌੜ ਬੰਬ ਕਾਂਡ ਦੇ ਪੀੜਤਾਂ ਨੂੰ ਦਰ-ਦਰ ਤੇ ਇਲਾਜ ਲਈ ਲਿਜਾ ਰਹੇ ਪੈਨਸ਼ਨਰ ਆਗੂ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਇਨਸਾਫ਼ ਲਈ ਸੰਘਰਸ਼ ਕਰ ਰਹੀ ਜਥੇਬੰਦੀ ਵੱਲੋਂ ਲਗਾਤਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਪਰ ਕਿਸੇ ਵੀ ਸਿਆਸੀ ਪਾਰਟੀ ਨੇ ਇਨਸਾਫ ਮੰਗ ਰਹੇ, ਇਨ੍ਹਾਂ ਪੀੜਤਾਂ ਦੀ ਬਾਂਹ ਨਹੀਂ ਫੜ੍ਹੀ। ਇਸ ਬੰਬ ਕਾਂਡ ਵਿਚ ਜ਼ਖ਼ਮੀਆਂ ਦੇ ਇਲਾਜ ਉੱਪਰ ਲੱਖਾਂ ਰੁਪਏ ਦਾ ਖਰਚ ਆਇਆ ਪਰ ਨਾ ਹੀ ਸਰਕਾਰ ਨੇ ਤੇ ਨਾ ਹੀ ਸਿਆਸੀ ਪਾਰਟੀਆਂ ਨੇ ਉਨ੍ਹਾਂ ਨੂੰ ਇਲਾਜ ਵਿੱਚ ਕੋਈ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਮੌੜ ਬੰਬ ਬਲਾਸਟ ਵਿਚ 80 ਪ੍ਰਤੀਸ਼ਤ ਝੁਲਸੇ ਭਤੀਜੇ ਜਸਕਰਨ ਸਿੰਘ ਦੇ ਇਲਾਜ ਲਈ ਲੱਖਾਂ ਰੁਪਏ ਖਰਚਣੇ ਪੈ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਸਹਿਯੋਗ ਨਹੀਂ ਦਿੱਤਾ ਗਿਆ ਅੱਜ ਪੀੜਤ ਬੱਚੇ ਦਾ ਇਲਾਜ ਉਸਦੇ ਚਾਚਾ ਚਾਚੀ ਕਰਵਾ ਰਹੇ ਹਨ ਕਿਉਂਕਿ ਜਸਕਰਨ ਸਿੰਘ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ।

ਮੌੜ ਬੰਬ ਬਲਾਸਟ ਮਾਮਲੇ ਦੀ ਜਾਂਚ ਲਈ 3 SIT ਬਣਨ ਤੋਂ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਨਹੀਂ ਹੋਈ ਕਾਰਵਾਈ
80 ਪ੍ਰਤੀਸ਼ਤ ਝੁਲਸੇ ਗਏ ਜਸਕਰਨ ਸਿੰਘ ਦੇ ਇਲਾਜ ਦੌਰਾਨ ਆਇਆ ਲੱਖਾਂ ਰੁਪਏ ਖ਼ਰਚ80 ਪ੍ਰਤੀਸ਼ਤ ਝੁਲਸੇ ਗਏ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਇਲਾਜ ਲਈ ਬਠਿੰਡਾ ਫ਼ਰੀਦਕੋਟ ਲੁਧਿਆਣਾ ਤੋਂ ਬਾਅਦ ਦਿੱਲੀ ਤੱਕ ਜਾਣਾ ਪਿਆ ਪਰ ਇਸ ਦੌਰਾਨ ਲੱਖਾਂ ਰੁਪਏ ਦਾ ਖਰਚ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਮਾਲੀ ਮੱਦਦ ਨਹੀਂ ਕੀਤੀ ਗਈ। ਦਿੱਲੀ ਵਿਖੇ ਡਾਕਟਰਾਂ ਨੂੰ ਦਿਖਾਉਣ ਤੇ ਉਨ੍ਹਾਂ ਕਰੀਬ 12 ਲੱਖ ਰੁਪਏ ਦਾ ਖਰਚਾ ਦੱਸਿਆ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਦਰਖਾਸਤਾਂ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਰਾਹ ਨਹੀਂ ਦਿੱਤਾ। ਜਿਸ ਕਾਰਨ ਅੱਜ ਉਹ ਘਰ 'ਚ ਰਹਿਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਉਹ ਗਰਮੀ ਵਿੱਚ ਬਾਹਰ ਨਹੀਂ ਨਿਕਲ ਸਕਦੇ ਕਿਉਂਕਿ ਚਮੜੀ ਜਲਨ ਹੋਣ ਲੱਗ ਜਾਂਦੀ ਹੈ ਅੱਜ ਉਹ ਨਕਾਰਾ ਹੋ ਕੇ ਰਹਿ ਗਏ ਹਨ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਸਹਿਯੋਗ ਨਹੀਂ ਦਿੱਤਾ ਗਿਆ।

ਅਫ਼ਸੋਸ ਹੈ ਕਿ ਉਹ 5 ਸਾਲਾਂ ਵਿੱਚ ਪੀੜਤਾਂ ਨੂੰ ਕਿਸੇ ਤਰ੍ਹਾਂ ਦਾ ਨਹੀਂ ਦੇ ਸਕੇ ਇਨਸਾਫ
ਮੌੜ ਮੰਡੀ ਤੋਂ ਕਾਂਗਰਸ ਦੀ ਉਮੀਦਵਾਰ ਡਾ. ਮੰਜੂ ਬਾਲਾ ਨੇ ਕਿਹਾ ਕਿ ਉਹ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਹੈ ਅਤੇ ਹੁਣ ਉਨ੍ਹਾਂ ਵੱਲੋਂ ਇਹ ਮੁੱਦਾ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੂੰ ਅਫ਼ਸੋਸ ਹੈ ਕਿ ਉਹ 5 ਸਾਲਾਂ ਵਿੱਚ ਪੀੜਤਾਂ ਨੂੰ ਕਿਸੇ ਤਰ੍ਹਾਂ ਦਾ ਇਨਸਾਫ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਉਹ ਪਹਿਲ ਦੇ ਆਧਾਰ ਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਬਣਦੇ ਕਦਮ ਚੁੱਕਣਗੇ।

ਮੌੜ ਬੰਬ ਬਲਾਸਟ ਇਨਸਾਫ ਕਮੇਟੀ ਦੇ ਕੋਆਰਡੀਨੇਟਰ ਦੇਵਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ਼ ਲਈ ਸੰਘਰਸ਼ ਕੀਤਾ ਗਿਆ ਪਰ ਕਿਸੇ ਵੀ ਸਿਆਸੀ ਪਾਰਟੀ ਅਤੇ ਸੂਬਾ ਸਰਕਾਰ ਨੇ ਮੌੜ ਬੰਬ ਬਲਾਸਟ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰ ਪੀੜਤਾਂ ਨੂੰ ਇਨਸਾਫ ਦੇਣ ਦੀ ਕੋਸ਼ਿਸ਼ ਨਹੀਂ ਕੀਤੀ। ਸਰਕਾਰ ਵੱਲੋਂ ਭਾਵੇਂ ਮੌੜ ਬੰਬ ਬਲਾਸਟ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਅਤੇ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਹਾਲੇ ਵੀ ਕੁਝ ਪਰਿਵਾਰ ਇਸ ਆਰਥਿਕ ਸਹਾਇਤਾ ਅਤੇ ਸਰਕਾਰੀ ਨੌਕਰੀ ਤੋਂ ਵਾਂਝੇ ਹਨ। ਉਨ੍ਹਾਂ ਵੱਲੋਂ ਹਰ ਸਾਲ ਭਾਵੇਂ ਬੰਬ ਬਲਾਸਟ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੱਜੋਂ ਪਾਠ ਦਾ ਭੋਗ ਪਾਏ ਜਾਂਦੇ ਹਨ ਪਰ ਸਿਆਸੀ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਨਹੀਂ ਕੀਤੀ ਗਈ ਪਰ ਇਸ ਵਾਰ ਵਿਧਾਨ ਸਭਾ ਚੋਣਾਂ ਹੋਣ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਹੁੰਚ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਉਹ ਇਨਸਾਫ਼ ਦਿਵਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜ੍ਹੋ: ਵਿਧਾਨਸਭਾ ਚੋਣਾਂ ਵਿੱਚ AAP ਬਹੁਮਤ ਹਾਸਲ ਕਰੇਗੀ- ਅਮਿਤ ਰਤਨ

ETV Bharat Logo

Copyright © 2025 Ushodaya Enterprises Pvt. Ltd., All Rights Reserved.