ਬਠਿੰਡਾ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਸਿੱਧੀ ਅਦਾਇਗੀ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਸਰਕਾਰ ਵਲੋਂ ਦੱਸ ਅਪ੍ਰੈਲ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਸੀ ਪਰ ਹਾਲੇ ਤਕ ਬਹੁਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਸਿੱਧੀ ਅਦਾਇਗੀ ਨਹੀਂ ਕੀਤੀ ਗਈ।
ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੱਤਰ ਫ਼ੀਸਦ ਕਿਸਾਨਾਂ ਦੀ ਸਿੱਧੀ ਅਦਾਇਗੀ ਕਰਨ ਦੀ ਗੱਲ ਆਖੀ ਜਾ ਰਹੀ ਹੈ, ਪਰ ਜ਼ਮੀਨੀ ਪੱਧਰ ਉੱਪਰ ਹਾਲੇ ਵੀ ਕਿਸਾਨ ਆਪਣੀ ਫਸਲਾਂ ਦੀ ਅਦਾਇਗੀ ਨੂੰ ਲੈ ਕੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ।
ਬਠਿੰਡਾ ਜਿੱਲੇ ਦੀ ਨਰੂਆਣਾ ਦਾਣਾ ਮੰਡੀ ਚ ਬੈਠੇ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਕਈ ਕਿਸਾਨਾਂ ਨੂੰ ਦਸ ਦਸ ਦਿਨ ਹੋ ਗਏ ਫ਼ਸਲ ਵੇਚੀ ਨੂੰ ਪਰ ਹਾਲੇ ਤੱਕ ਉਨ੍ਹਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਨਹੀਂ ਹੋਈ।
ਇਹ ਵੀ ਪੜ੍ਹੋ: ਹੁਣ ਤੱਕ ਪੰਜਾਬ-ਹਰਿਆਣਾ ਹਾਈਕੋਰਟ ਨੂੰ ਨਹੀਂ ਮਿਲਿਆ ਮੁਸਲਿਮ ਭਾਈਚਾਰੇ ਨਾਲ ਸਬੰਧਤ ਜੱਜ