ETV Bharat / state

ਬਠਿੰਡਾ ਵਿੱਚ ਖੁੱਲ੍ਹੇ ਰਹੇ ਸਾਰੇ ਬਾਜ਼ਾਰ, ਨਹੀਂ ਚੱਲੀਆਂ ਬੱਸਾਂ

author img

By

Published : Jun 13, 2020, 7:17 PM IST

ਕੋਰੋਨਾ ਵਾਇਰਸ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂ ਹਦਾਇਤਾਂ ਨੂੰ ਬਠਿੰਡਾ ਜ਼ਿਲ੍ਹਾ ਦੇ ਮੈਜਿਸਟ੍ਰੇਟ ਵੱਲੋਂ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਰ ਬਠਿੰਡਾ ਵਿੱਚ ਦੁਕਾਨਾਂ, ਬਾਜ਼ਾਰ ਅਤੇ ਹੋਰ ਥਾਵਾਂ ਆਮ ਦੀ ਤਰ੍ਹਾਂ ਹੀ ਖੁੱਲ੍ਹੀਆਂ ਦਿਖੀਆਂ।

ਬਠਿੰਡਾ ਵਿੱਚ ਖੁੱਲ੍ਹੇ ਰਹੇ ਸਾਰੇ ਬਾਜ਼ਾਰ
ਬਠਿੰਡਾ ਵਿੱਚ ਖੁੱਲ੍ਹੇ ਰਹੇ ਸਾਰੇ ਬਾਜ਼ਾਰ

ਬਠਿੰਡਾ: ਕੋਰੋਨਾ ਦੇ ਫੈਲਾਅ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਦੀਆਂ ਨਵੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਨਵੀਆਂ ਹਦਾਇਤਾਂ ਅੱਜ ਦਿਨ ਸ਼ਨਿਚਰਵਾਰ ਤੋਂ ਲਾਗੂ ਹੁੰਦੀਆਂ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਬੀ.ਸ੍ਰੀ. ਨਿਵਾਸਨ ਨੇ ਸਰਕਾਰ ਦੇ ਨਵੇਂ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਹਦਾਇਤਾਂ ਨੂੰ ਜਾਰੀ ਕਰ ਦਿੱਤਾ ਹੈ, ਜੋ ਕਿ ਸ਼ਨਿਚਰਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀਆਂ ਵਾਲੇ ਦਿਨਾਂ ਉੱਤੇ ਲਾਗੂ ਹੋਣਗੀਆਂ।

ਵੇਖੋ ਵੀਡੀਓ।

ਬਠਿੰਡਾ ਵਿੱਚ ਲੌਕਡਾਊਨ ਕਿਸੇ ਵੀ ਸੂਰਤ ਵਿੱਚ ਸ਼ਹਿਰ ਵਿੱਚ ਦੇਖਣ ਨੂੰ ਨਹੀਂ ਮਿਲਿਆ। ਸਾਰੇ ਮੁੱਖ ਬਾਜ਼ਾਰ ਅਤੇ ਗਲੀ-ਮੁਹੱਲੇ ਵਿੱਚ ਵੀ ਦੁਕਾਨਾਂ ਆਮ ਦਿਨਾਂ ਦੇ ਵਾਂਗ ਖੁੱਲ੍ਹੀਆਂ ਰਹੀਆਂ ।

ਜ਼ਿਕਰਯੋਗ ਹੈ ਕਿ ਸਰਕਾਰ ਦੇ ਆਦੇਸ਼ ਦੇ ਤਹਿਤ ਅੰਤਰ ਜ਼ਿਲਾ ਆਵਾਜਾਈ ਉਤੇ ਪਾਬੰਦੀ ਹੈ , ਸਿਰਫ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਹੋਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਸ਼ਾਮ 7 ਵਜੇ ਤੱਕ ਖੁੱਲੀਆਂ ਰਹਿਣਗੀਆਂ। ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲੀਆਂ ਰਹਿਣਗੀਆਂ। ਅੰਤਰ-ਜ਼ਿਲ੍ਹਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਉੱਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਹੀ ਅਸੀਂ ਕੋਰੋਨਾ ਤੇ ਫ਼ਤਿਹ ਹਾਸਲ ਕਰ ਸਕਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.