ਬਠਿੰਡਾ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਸਿਕੰਦਰ ਸਿੰਘ ਮਲੂਕਾ (Sikandar Singh Maluka) ਦਾ ਜਨਮ 20 ਜੂਨ 1949 ਨੂੰ ਮਲੂਕਾ ਪਿੰਡ ਦੇ ਰਹਿਣ ਵਾਲੇ ਕਰਤਾਰ ਸਿੰਘ ਦੇ ਘਰ ਹੋਇਆ। ਸਿਕੰਦਰ ਸਿੰਘ ਮਲੂਕਾ (Sikandar Singh Maluka) ਦਸਵੀਂ ਪਾਸ ਹਨ ਅਤੇ ਉਨ੍ਹਾਂ ਵੱਲੋਂ ਗੌਰਮਿੰਟ ਹਾਈ ਸਕੂਲ ਬਾਜਾਖਾਨਾ ਤੋਂ 1968 ‘ਚ ਦਸਵੀਂ ਕੀਤੀ ਗਈ। ਉਨ੍ਹਾਂ ਦਾ ਵਿਆਹ ਸੁਰਜੀਤ ਕੌਰ ਨਾਲ ਹੋਇਆ। ਉਨ੍ਹਾਂ ਦੇ ਦੋ ਬੇਟੇ ਗੁਰਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਹਨ।
ਸਿਕੰਦਰ ਸਿੰਘ ਮਲੂਕਾ (Sikandar Singh Maluka) ਦੇ ਸਿਆਸੀ ਜੀਵਨ ਦੀ ਸ਼ੁਰੂਆਤ
ਸਿਕੰਦਰ ਸਿੰਘ ਮਲੂਕਾ (Sikandar Singh Maluka) ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਪਿੰਡ ਦੀ ਸਰਪੰਚੀ ਤੋਂ ਕੀਤੀ। ਉਹ ਉੱਨੀ ਸੌ ਅੱਸੀ ਵਿੱਚ ਲੈਂਡਜ ਮਾਰਗੇਜ ਬੈਂਕ ਦੇ ਚੇਅਰਮੈਨ ਬਣੇ। ਸਿਕੰਦਰ ਸਿੰਘ ਮਲੂਕਾ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਰਾਮਪੁਰਾ ਫੂਲ ਹਲਕੇ ਤੋਂ ਲੜੀ ਅਤੇ ਜਿੱਤ ਪ੍ਰਾਪਤ ਕੀਤੀ ਤੇ ਬਿਜਲੀ ਅਤੇ ਸਿੰਜਾਈ ਵਿਭਾਗ ਦੇ ਮੰਤਰੀ ਬਣੇ।
2002 ਅਤੇ 2007 ‘ਚ ਨਹੀਂ ਮਿਲੀ ਜਿੱਤ
2002 ਅਤੇ 2007 ਵਿਧਾਨ ਸਭਾ ਚੋਣਾਂ ਵੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਦੀ ਟਿਕਟ ‘ਤੇ ਰਾਮਪੁਰਾ ਫੂਲ ਤੋਂ ਲੜੀਆਂ ਪਰ ਕਾਮਯਾਬੀ ਹਾਸਲ ਨਹੀਂ ਕਰ ਸਕੇ।
ਮਲੂਕਾ 2022 ‘ਚ ਅਕਾਲੀ ਦਲ ਦੀ ਟਿਕਟ ‘ਤੇ ਲੜਨਗੇ ਚੋਣ
ਇਸ ਤੋਂ ਬਾਅਦ ਮਲੂਕਾ ਨੇ 2012 ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਅਤੇ ਜਿੱਤ ਪ੍ਰਾਪਤ ਕਰ ਸਿੱਖਿਆ ਮੰਤਰੀ ਬਣੇ। 2017 ਵਿਧਾਨ ਸਭਾ ਚੋਣਾਂ ਦੌਰਾਨ ਸਿਕੰਦਰ ਸਿੰਘ ਮਲੂਕਾ ਜਿੱਤ ਪ੍ਰਾਪਤ ਨਾ ਕਰ ਸਕੇ। ਹੁਣ 2022 ਵਿਧਾਨ ਸਭਾ ਚੋਣਾਂ ਲਈ ਮੁੜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਵੱਲੋਂ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਨੂੰ ਟਿਕਟ ਦਿੱਤੀ ਗਈ ਹੈ।
ਮਲੂਕਾ ਦੇ ਸਿਆਸੀ ਜੀਵਨ ਦਾ ਟਰਨਿੰਗ ਪੁਆਇੰਟ
ਸਿਕੰਦਰ ਸਿੰਘ ਮਲੂਕਾ (Sikandar Singh Maluka) ਨੇ ਸਿਆਸਤ ਦੀ ਸ਼ੁਰੂਆਤ ਪਿੰਡ ਦੀ ਸਰਪੰਚੀ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਈ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲ ਦਲ ਬਾਦਲ ਦੀ ਟਿਕਟ ‘ਤੇ ਲੜੀਆਂ। ਇਸ ਦੌਰਾਨ ਉਹ ਬਿਜਲੀ , ਸਿੰਜਾਈ ਵਿਭਾਗ ਤੇ ਸਿੱਖ ਮੰਤਰੀ ਵੀ ਬਣੇ। ਹੁਣ 2022 ਵਿਧਾਨ ਸਭਾ ਚੋਣਾਂ ਲਈ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ (Sikandar Singh Maluka) ਨੂੰ ਟਿਕਟ ਦਿੱਤੀ ਗਈ ਹੈ।
ਸਿਕੰਦਰ ਸਿੰਘ ਮਲੂਕਾ ਦਾ ਖੇਡਾਂ ਪ੍ਰਤੀ ਪਿਆਰ
ਸਿਕੰਦਰ ਸਿੰਘ ਮਲੂਕਾ (Sikandar Singh Maluka) ਸਕੂਲ ਦੀ ਪੜ੍ਹਾਈ ਦੌਰਾਨ ਹੀ ਕਬੱਡੀ ਟੀਮ ਦੇ ਕਪਤਾਨ ਸਨ। ਖੇਡਾਂ ਵਿੱਚ ਰੂਚੀ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਉਨ੍ਹਾਂ ਨੂੰ ਪੰਜਾਬ ਕਬੱਡੀ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਚੇਅਰਮੈਨ ਆਲ ਇੰਡੀਆ ਸਰਕਲ ਸਟਾਈਲ ਕਬੱਡੀ ਵਜੋਂ ਆਪਣੀਆਂ ਸੇਵਾਵਾਂ ਦਿੰਦੇ ਰਹੇ ਹਨ। ਉਨ੍ਹਾਂਂ ਵੱਲੋਂ 2010 ਅਤੇ 2011 ਵਿਚ ਵਰਲਡ ਕਬੱਡੀ ਕੱਪ ਵੀ ਕਰਵਾਏ ਗਏ।
ਸਿਕੰਦਰ ਸਿੰਘ ਮਲੂਕਾ (Sikandar Singh Maluka) ਦੇ ਸਿਆਸੀ ਮੁੱਦੇ ਜਿਨ੍ਹਾਂ ‘ਤੇ ਰਾਜਨੀਤੀ ਕਰਦੇ ਹਨ
ਸਿਕੰਦਰ ਸਿੰਘ ਮਲੂਕਾ (Sikandar Singh Maluka) ਵਿਧਾਨ ਸਭਾ ਦੀਆਂ ਪੌੜੀਆਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੜ੍ਹੇ। 1997 ਦੀ ਵਿਧਾਨ ਸਭਾ ਚੋਣ ਲੜ ਪਹਿਲੀ ਵਾਰ ਕੈਬਨਿਟ ਮੰਤਰੀ ਬਣਨ ਵਾਲੇ ਸਿਕੰਦਰ ਸਿੰਘ ਮਲੂਕਾ (Sikandar Singh Maluka) ਨੇ ਆਪਣੇ ਹਲਕੇ ਰਾਮਪੁਰਾ ਫੂਲ ਵਿੱਚ ਬਿਜਲੀ ਮੰਤਰੀ ਹੁੰਦਿਆਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਇਲਾਕੇ ਵਿਚ ਬਿਜਲੀ ਨਾਲ ਸਬੰਧਿਤ ਸਮੱਸਿਆਵਾਂ ਨੂੰ ਦੂਰ ਕਰਨ ਦਾ ਯਤਨ ਕੀਤਾ। ਉਨ੍ਹਾਂ ਵੱਡੀ ਗਿਣਤੀ ਵਿੱਚ ਬਿਜਲੀ ਦੇ ਗਰਿੱਡ ਲਗਵਾਏ। ਕਰੀਬ ਦੋ ਦਹਾਕੇ ਬੀਤ ਜਾਣ ਦੇ ਬਾਵਜੂਦ ਅੱਜ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮ ਦੀ ਲੋਕਾਂ ਵਿੱਚ ਚਰਚਾ ਹੈ।
ਮਲੂਕਾ ਦਾ ਗੁਰਪ੍ਰਤੀ ਕਾਂਗੜ ਨਾਲ ਸਿਆਸੀ ਟਰਕਾਅ
ਰਾਮਪੁਰਾ ਫੂਲ ਹਲਕੇ ਦੀ ਸਿਆਸਤ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਵਿਰੋਧੀ ਵਜੋਂ ਜਾਣੇ ਜਾਂਦੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਿਕੰਦਰ ਸਿੰਘ ਮਲੂਕਾ (Sikandar Singh Maluka) ਵੱਲੋਂ ਇਕ ਦੂਸਰੇ ਉੱਪਰ ਸਿਆਸੀ ਰੰਜਿਸ਼ਾ ਕੱਢਣ ਦੇ ਦੋਸ਼ ਲੱਗਦੇ ਰਹੇ ਹਨ।