ETV Bharat / state

Farmers Tractor March: 26 ਜਨਵਰੀ ਨੂੰ ਪੂਰੇ ਦੇਸ਼ 'ਚ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ, ਦਿੱਲੀ ਵੱਲ ਕਰਨਗੇ ਕੂਚ

Tractor march on Jan 26: ਬਠਿੰਡਾ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 2024 ਲਈ ਉਨ੍ਹਾਂ ਨੇ ਸੰਘਰਸ਼ ਲਈ ਰੋਡਮੈਪ ਤਿਆਰ ਕਰ ਲਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਕੀਤਾ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾਵੇਗਾ।

On the invitation of the United Farmers' Front, a tractor march will be held by farmers across the country on January 26
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜਨਵਰੀ ਨੂੰ ਪੂਰੇ ਦੇਸ਼ 'ਚ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ, ਦਿੱਲੀ ਵੀ ਕੂਚ ਕਰਨਗੇ ਕਿਸਾਨ
author img

By ETV Bharat Punjabi Team

Published : Dec 26, 2023, 9:23 AM IST

ਜੋਗਿੰਦਰ ਸਿੰਘ ਉਗਰਾਹਾਂ, ਕਿਸਾਨ ਆਗੂ

ਬਠਿੰਡਾ: ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਬਣਵਾਉਣ ਲਈ ਹੁਣ ਸੰਯੁਕਤ ਕਿਸਾਨ ਮੋਰਚੇ (SAYNKT Kisan Morcha ) ਵੱਲੋਂ 26 ਜਨਵਰੀ ਨੂੰ ਇੱਕ ਵਾਰ ਫੇਰ ਦੇਸ਼ ਭਰ ਦੇ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਪਿਛਲੇ ਦਿਨੀ ਦਿੱਲੀ ਵਿਖੇ ਦੇਸ਼ ਭਰ ਦੀਆਂ ਕਰੀਬ 150 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਵਿਸ਼ੇਸ਼ ਬੈਠਕ ਕੀਤੀ ਗਈ ਅਤੇ ਇਸ ਬੈਠਕ ਦੌਰਾਨ ਦਿੱਲੀ ਵਿਖੇ ਹੋਏ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਕੇਂਦਰ ਸਰਕਾਰ ਤੋਂ 2024 ਦੀਆਂ ਲੋਕ ਸਭਾ ਚੋਣਾਂ (2024 Lok Sabha Elections) ਤੋਂ ਪਹਿਲਾਂ ਰਹਿੰਦੀਆਂ ਮੰਗਾਂ ਬਣਵਾਉਣ ਲਈ ਰਣਨੀਤੀ ਬਣਾਈ ਗਈ।

ਇਹ ਮੰਗਾਂ ਇਸ ਪ੍ਰਕਾਰ ਹਨ: ਲਖੀਮਪੁਰਖੀਰੀ ਨਾਲ ਸਬੰਧਤ ਕੇਸ ਵਿੱਚ ਕੇਂਦਰੀ ਮੰਤਰੀ ਅਜੈ ਟੈਣੀ ਨੂੰ ਮੰਤਰੀ ਮੰਡਲ 'ਚੋ ਬਰਖਾਸਤ ਕਰਕੇ ਇਸ ਕੇਸ ਵਿੱਚ ਗ੍ਰਿਫਤਾਰ ਕਰਨਾ ਅਤੇ ਕਿਸਾਨ ਆਗੂਆਂ ਉੱਪਰ ਬਣਾਏ ਗਏ ਕਤਲ ਕੇਸ ਵਾਪਸ ਕਰਨਾ। ਸ਼ਹੀਦ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜਾ ਦੇਣਾ। ਮੁਲਕ ਭਰ ਅੰਦਰ ਇਸ ਸੰਘਰਸ਼ ਨਾਲ ਸਬੰਧਤ ਸਾਰੇ ਕੇਸ ਵਾਪਸ ਕਰਨਾ। ਮੁਲਕ ਭਰ ਦੇ ਕਿਸਾਨਾਂ ਤੋਂ ਸਾਰਾ ਕਰਜ਼ਾ ਖਤਮ ਕਰਨਾ। 60 ਸਾਲ ਤੋਂ ਵੱਧ ਉੱਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣਾ। ਬਿਜਲੀ ਬਿੱਲ 2020 ਵਾਪਸ ਲੈਣਾ ਅਤੇ ਸਾਰੀਆਂ ਖੇਤੀ ਫਸਲਾਂ ਦਾ ਬੀਮਾ (Insurance of agricultural crops) ਯਕੀਨੀ ਕਰਨਾ।

ਉਨ੍ਹਾਂ ਕਿਹਾ ਕਿ ਅੱਜ ਤੋਂ ਕਰੀਬ 3 ਵਰੇ ਪਹਿਲਾਂ 26 ਜਨਵਰੀ 2021 ਨੂੰ ਮੋਦੀ ਹਕੂਮਤ ਨੇ ਫਿਰਕੂ ਪੱਤਾ ਖੇਡ ਦਿਆਂ ਸੰਘਰਸ਼ ਤੋਂ ਪਰਾਈਆਂ ਫਿਰਕੂ ਸ਼ਕਤੀਆਂ ਨਾਲ ਨੰਗੀ ਚਿੱਟੀ ਸਾਂਠਗਾਂਠ ਕਰਦਿਆਂ ਸੰਘਰਸ਼ ਨੂੰ ਦਰੜਣ ਦੀ ਸਾਜ਼ਸ ਰਚੀ ਸੀ ਜੋ ਕਿ ਕਿਸਾਨ ਜਨਤਾ ਦੀ ਤਾਕਤ ਦੇ ਜ਼ੋਰ ਅਤੇ ਕਿਸਾਨ ਸੰਘਰਸ਼ ਅੰਦਰਲੀਆਂ ਅਹਿਮ ਕਿਸਾਨ ਜਥੇਬੰਦੀਆਂ ਦੀ ਦਰੁੱਸਤ ਪੁਹੰਚ ਤੇ ਦਮਖਮ ਦੇ ਜ਼ੋਰ ਨਾਲ ਨਕਾਮ ਕਰ ਦਿੱਤੀ ਗਈ ਸੀ। ਖੇਤੀ ਕਾਨੂੰਨ ਵਾਪਸ ਕਰਨ ਦੇ ਬਾਵਜੂਦ ਵੀ ਮੋਦੀ ਹਕੂਮਤ ਵੱਲੋਂ ਉਹੀ ਮਨਸੂਬਾ ਤੇ ਸਾਜ਼ਿਸ਼ ਨਾ ਸਿਰਫ਼ ਅਜੇ ਤਿਆਗੇ ਨਹੀਂ ਗਏ ਸਗੋਂ ਵੱਖ-ਵੱਖ ਰੂਪਾਂ ਵਿੱਚ ਨਵੇਂ ਸਿਰਿਓਂ ਤੇਜ ਕੀਤੇ ਜਾ ਰਹੇ ਹਨ। ਉਸ ਵੱਲੋਂ ਨਾ ਸਿਰਫ਼ ਖੇਤੀ ਕਾਨੂੰਨਾਂ ਨੂੰ ਹੀ ਵੱਖ-ਵੱਖ ਰੂਪਾਂ ਵਿੱਚ ਲਾਗੂ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਸਗੋਂ ਪੰਜਾਬ ਅੰਦਰ ਵੱਖ-ਵੱਖ ਫਿਰਕੂ ਸ਼ਕਤੀਆਂ ਨੂੰ ਸਹਿ ਦੇਕੇ ਪੰਜਾਬ ਅੰਦਰ ਫਿਰਕੂ ਪਾਟਕ ਪਾਉਣ ਅਤੇ ਕਿਸਾਨ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਚਿਹਰੇ ਬਦਲਦੇ ਹਨ ਸਿਸਟਮ ਨਹੀਂ ਬਦਲਦਾ: ਫਿਲਹਾਲ 26 ਜਨਵਰੀ ਨੂੰ ਦੇਸ਼ ਭਰ ਵਿੱਚ ਜਿੱਥੇ ਟਰੈਕਟਰ ਮਾਰਚ ਕਿਸਾਨਾਂ ਵੱਲੋਂ ਕੀਤਾ ਜਾਵੇਗਾ, ਉੱਥੇ ਹੀ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਜਦੋਂ ਸਤਾਧਾਰੀ ਤੇਰੇ ਘਰ-ਘਰ ਵੋਟਾਂ ਮੰਗਣ ਲਈ ਆਵੇਗੀ ਤਾਂ ਇਹਨਾਂ ਤੋਂ ਰਹਿੰਦੀਆਂ ਮੰਗਾਂ ਸਬੰਧੀ ਸਵਾਲ ਜਵਾਬ ਆਮ ਲੋਕਾਂ ਵੱਲੋਂ ਕੀਤੇ ਜਾਣ ਇਸ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੀ ਪੱਧਰ ਤੇ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਵੋਟ ਦੇ ਅਧਿਕਾਰ ਨਾਲ ਸਿਰਫ ਚਿਹਰੇ ਬਦਲਦੇ ਹਨ ਸਿਸਟਮ ਨਹੀਂ ਬਦਲਦਾ ਅੱਜ ਸਿਸਟਮ ਬਦਲਣ ਦੀ ਲੋੜ ਹੈ ਕਿਉਂਕਿ ਚਿਹਰੇ ਬਦਲਣ ਨਾਲ ਦੇਸ਼ ਦੀ ਕਿਸਾਨੀ ਨੂੰ ਕੋਈ ਲਾਭ ਨਹੀਂ ਹੋਣ ਵਾਲਾ

tractor march will be held by farmers
ਕਿਸਾਨ ਆਗੂ ਦਾ ਬਿਆਨ

ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਉੱਤਰੀ ਭਾਰਤ ਦੀਆਂ ਛੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦੇ ਜੀਂਦ ਵਿੱਚ ਰਹਿੰਦੀਆਂ ਮੰਗਾਂ ਮਨਵਾਉਣ ਸਬੰਧੀ ਵੱਡੀ ਪੱਧਰ ਤੇ ਮਹਾ ਪੰਚਾਇਤ ਕੀਤੀ ਗਈ ਸੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨਾਂ ਨੂੰ ਰਹਿੰਦੀਆਂ ਮੰਗਾਂ ਮਨਵਾਉਣ ਲਈ ਇੱਕ ਮੰਚ ਉੱਤੇ ਲੜਾਈ ਲੜਨ ਲਈ ਪ੍ਰੇਰਿਤ ਕੀਤਾ ਗਿਆ ਸੀ। 11 ਮਈ ਤੋਂ 18 ਮਈ 2023 ਤੱਕ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਚੱਲ ਰਹੇ ਮਹਿਲਾ ਪਹਿਲਵਾਨਾਂ ਦੇ ਪ੍ਰਦਰਸ਼ਨ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ ਇਸ ਪ੍ਰਦਰਸ਼ਨ ਦੌਰਾਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਬਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ ਕਿਉਂਕਿ ਰਾਸ਼ਟਰੀ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਮਹਿਲਾ ਖਿਡਾਰਨਾਂ ਦਾ ਸ਼ੋਸ਼ਣ ਕਰਨ ਦਾ ਇਲਜ਼ਾਮ ਲੱਗਿਆ ਸੀ।

ਜ਼ੋਰਦਾਰ ਪ੍ਰਦਰਸ਼ਨ: 26 ਨਵੰਬਰ 2023 ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਚੰਡੀਗੜ੍ਹ ਵਿਖੇ 20 ਹਜ਼ਾਰ ਕਿਸਾਨਾਂ ਅਤੇ 3000 ਟਰੈਕਟਰ ਟਰਾਲੀਆਂ ਨਾਲ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਕਿਉਂਕਿ ਸੂਬਾ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨਣ ਤੋਂ ਆਨਾ ਕਾਨੀ ਕੀਤੀ ਜਾ ਰਹੀ ਸੀ। ਜਿਸ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਚੰਡੀਗੜ੍ਹ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਸ ਦੌਰਾਨ ਸੂਬਾ ਸਰਕਾਰ ਵੱਲੋਂ ਕੁਝ ਮੰਗਾਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀਆਂ ਮੰਨ ਲਈਆਂ ਗਈਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.