ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ (Birth anniversary of Guru Nanak Dev Ji) ਕੀਤੇ ਗਏ ਹਨ। ਸਿੱਖਾਂ ਦੇ ਪਹਿਲੇ ਗੁਰੁ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਵ ਜਿਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾਂ ਵੱਲੋ ਪੂਰੀ ਸਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਵ (Celebrating Gurpurab Takht Sri Damdama Sahib) ਨੂੰ ਲੈ ਕੇ ਅੱਜ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਤਖ਼ਤ ਸਾਹਿਬ ਦੇ ਨਾਲ ਸਥਿਤ ਇਤਿਹਾਸਕ ਗੁਰਦੁਆਰਾਂ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਕੇ ਸਮਾਗਮ ਦੀ ਸ਼ੁਰੂਆਤ ਕਰ ਦਿੱਤੀ ਗਈ। ਸਮਾਗਮ ਦੇ ਅਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋ ਕੀਤੀ ਗਿਆ।
ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਆਲੋਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਲਈ ਸੰਗਤਾਂ ਨੇ ਨਗਰ ਕੀਰਤਨ ਦੇ ਰਸਤੇ ਦੀ ਸਫਾਈ ਲਈ ਝਾੜੂ ਸੇਵਾ ਵੀ ਤਖ਼ਤ ਸਾਹਿਬ ਤੋਂ ਸੁਰੂ ਕੀਤੀ। ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਗੁਰਪੁਰਬ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰੁ ਸਾਹਿਬਾਨਾਂ ਦੇ ਦੱਸੇ ਮਾਰਚ 'ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ।
ਇਹ ਵੀ ਪੜ੍ਹੋ:- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ