ਬਠਿੰਡਾ: ਪਿੰਡ ਅਬਲੂ ਵਿਖੇ ਸੋਮਵਾਰ ਨੂੰ ਇੱਕ ਮਾਸੜ ਨੇ ਆਪਣੇ ਹੀ ਭਾਣਜੇ 'ਤੇ ਗੋਲੀਆਂ ਚਲਾ ਦਿੱਤੀਆਂ ਜਿਸਦੇ ਚੱਲਦੇ ਭਾਣਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਨਹੀਆਂਵਾਲਾ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।
ਇਸ ਮੌਕੇ ਪਿੰਡ ਦੇ ਪੰਚ ਸੁਖਚੈਨ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦਾ ਆਪਣੇ ਮਾਸੜ ਨਾਲ ਜ਼ਮੀਨ ਦਾ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਕੁਲਦੀਪ ਸਿੰਘ ਆਪਣੇ ਘਰ ਦੇ ਬਾਹਰ ਜਦੋਂ ਸਬਜ਼ੀ ਲੈ ਰਿਹਾ ਸੀ ਤਾਂ ਉਸ ਦੇ ਮਾਸੜ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ: ਜਗਮੇਲ ਕਤਲ ਮਾਮਲਾ: 20 ਲੱਖ ਰੁਪਏ ਮੁਆਵਜ਼ੇ 'ਤੇ ਸਹਿਮਤ ਹੋਇਆ ਪਰਿਵਾਰ
ਡੀਐੱਸਪੀ ਆਰ ਗੋਪਾਲ ਚੰਦ ਨੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਨਹੀਆਂਵਾਲਾ ਵਿਖੇ ਆਰੋਪੀ ਲਖਵੀਰ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਫਿਲਹਾਲ ਆਰੋਪੀ ਫਰਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਸ਼ਰੀਰ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਲਈ ਪਹੁੰਚਾ ਦਿੱਤਾ ਗਿਆ ਹੈ ਅਤੇ ਪੁਲਿਸ ਆਰੋਪੀਆਂ ਦੀ ਤਲਾਸ਼ ਕਰ ਰਹੀ ਹੈ।