ETV Bharat / state

ਪੰਚਾਇਤੀ ਜ਼ਮੀਨ ਵਿੱਚ ਪਾਣੀ ਦੀ ਵਾਰੀ ਨੂੰ ਲੈਕੇ ਚੱਲੀ ਗੋਲੀ, ਇੱਕ ਦੀ ਮੌਤ

author img

By

Published : Jul 27, 2022, 7:31 AM IST

ਬਠਿੰਡਾ ਦੇ ਪਿੰਡ ਰਾਈਆ ਵਿਖੇ ਪੰਚਾਇਤੀ ਜ਼ਮੀਨ ਵਿੱਚ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਇਸ ਮੌਕੇ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣੋ ਪੂਰਾ ਮਾਮਲਾ...

ਪਾਣੀ ਦੀ ਵਾਰੀ ਨੂੰ ਲੈਕੇ ਚੱਲੀ ਗੋਲੀ, ਇੱਕ ਦੀ ਮੌਤ

ਬਠਿੰਡਾ: ਸਬ ਡਵੀਜਨ ਤਲਵੰਡੀ ਸਾਬੋ (Sub Division Talwandi Sabo) ਦੇ ਪਿੰਡ ਰਾਈਆ ਵਿਖੇ ਪੰਚਾਇਤੀ ਜ਼ਮੀਨ (Panchayat land at Village Raya) ਵਿੱਚ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਵਿਅਕਤੀ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ (injured) ਹੋ ਗਿਆ। ਜਿਸ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ (Bathinda Civil Hospital) ਵਿਖੇ ਭਰਤੀ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਭੁੱਚਰ ਸਿੰਘ ਵਜੋਂ ਹੋਈ ਹੈ। ਜੋ ਮਜ਼ਦੂਰੀ ਦਾ ਕੰਮ ਕਰਦਾ ਸੀ।

ਇਸ ਮੌਕੇ ਮ੍ਰਿਤਕ ਦੇ ਰਿਸਤੇਦਾਰ ਖੁਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪੰਚਾਇਤ ਜ਼ਮੀਨ (Panchayat land ) ਠੇਕੇ ‘ਤੇ ਲਿਆ ਹੋਇਆ ਹੈ, ਜਿਸ ਦੀ ਬੀਤੇ ਦਿਨੀਂ ਪਾਣੀ ਦੀ ਵਾਰੀ ਸੀ ਅਤੇ ਜਦੋਂ ਉਹ ਪਾਣੀ ਲਗਾਉਣ ਦੇ ਲਈ ਖੇਤ ਗਿਆ ਤਾਂ ਉੇੇੱਥੇ ਪਿੰਡ ਦੇ ਸਾਬਕਾ ਸਰਪੰਚ ਅਤੇ ਕੁੱਝ ਹੋਰ ਲੋਕ ਪੁੱਜ ਗਏ। ਜਿੰਨਾ ਪਾਣੀ ਦੀ ਵਾਰੀ ਨੂੰ ਲੈ ਕੇ ਤਕਰਾਰ ਹੋ ਗਈ। ਉਨ੍ਹਾਂ ਦੱਸਿਆ ਕਿ ਤਕਰਾਰ ਇੰਨੀ ਵੱਧ ਗਈ, ਕਿ ਗੱਲ ਗੋਲੀਆਂ ਤੱਕ ਪੁੱਜ ਗਈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਘਟਨਾ ਤੋਂ ਪਹਿਲਾਂ ਪੁਲਿਸ (Police) ਨੂੰ ਜਾਣਕਾਰੀ ਦਿੱਤੀ ਸੀ, ਕਿ ਉਨ੍ਹਾਂ ਨੂੰ ਕੁਝ ਵਿਅਕਤੀ ਪਾਣੀ ਨਹੀਂ ਲਾਉਣ ਦੇ ਰਹੇ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਨੂੰ ਦਰਖਾਸਤ ਦਿੱਤੀ ਸੀ, ਕਿ ਉਨ੍ਹਾਂ ਦੇ ਖੇਤਾਂ ਵਿੱਚ ਇੱਕ ਉਨ੍ਹਾਂ ਦੇ ਪਿੰਡ ਦਾ ਸਾਬਕਾ ਸਰਪੰਚ ਜੋ ਆਮ ਆਦਮੀ ਪਾਰਟੀ ਦੀ ਆਗੂ ਵੀ ਹੈ ਅਤੇ ਉਸ ਨਾਲ ਕੁਝ ਅਣਪਛਾਤੇ ਵਿਅਕਤੀ ਹਨ, ਜੋ ਹਥਿਆਰ ਲੈਕੇ ਉੱਥੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਮੇਂ ਸਿਰ ਕੋਈ ਠੋਸ ਕਦਮ ਨਹੀਂ ਚੁੱਕਿਆ, ਜਿਸ ਦਾ ਨਤੀਜ ਇਹ ਹੋਇਆ ਕਿ ਮੁਲਜ਼ਮਾਂ ਨੇ ਫਾਇਰ ਕਰਕੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ।

ਉਧਰ ਦੂਜੇ ਪਾਸੇ ਘਟਨਾ ਦਾ ਪਤਾ ਲਗਦੇ ਹੀ ਪੁਲਿਸ (Police) ਅਧਿਕਾਰੀ ਮੌਕੇ ‘ਤੇ ਪੁੱਜ ਗਏ, ਜਿੰਨਾ ਨੇ ਲਾਂਸ ਨੂੰ ਪੋਸਟਮਾਰਟਮ ਲਈ ਬਠਿੰਡਾ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜੋ ਵੀ ਦੋਸ਼ੀਆ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ: ਆਲਟੋ ਕਾਰ ਖੋਹਣ ਦੇ ਮਾਮਲੇ ’ਚ ਪ੍ਰਿਅਵਰਤ ਫੌਜੀ ਸਣੇ 4 ਦਾ ਮਿਲਿਆ 3 ਦਿਨ ਦਾ ਪੁਲਿਸ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.